Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਨਾਇਆ ਖੇਤੀ ਕਾਨੂੰਨ ਵਿਰੋਧੀ ਕਾਲਾ ਦਿਵਸ

ਕੋਰੋਨਾ ਕਾਲ ’ਚ ਕੇਂਦਰ ਨੂੰ ਖੇਤੀਬਾੜੀ ਖੇਤਰ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਿਆਉਣ ਦੀ ਕੀ ਲੋੜ ਸੀ: ਕੁਲਤਾਰ ਸਿੰਘ ਸੰਧਵਾਂ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Samyukt Kisan Morcha, Black Day, Kultar Singh Sandhwan, Protest, Agitation, Farm Laws, Farmer Bills, Farmers Protest

5 Dariya News

ਚੰਡੀਗੜ੍ਹ , 26 May 2021

Last updated on: May 26, 2021, 00:00 IST

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਕਾਲੇ ਝੰਡੇ ਲਹਿਰਾ ਕੇ ‘ਕਾਲਾ ਦਿਵਸ’ ਮਨਾਇਆ ਗਿਆ। ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਆਪ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਕਾਲਾ ਦਿਵਸ ਮਨਾਉਂਦਿਆਂ ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਖੇਤੀਬਾੜੀ ਨਾਲ ਸੰਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਆਵਾਜ਼ ਬੁਲੰਦ ਕੀਤੀ। ਇਸ ਸਮੇਂ ਆਪ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਸਮੁੱਚਾ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਸੀ ਤਾਂ ਉਸ ਸਮੇਂ ਕੇਂਦਰ ਨੂੰ ਖੇਤੀਬਾੜੀ ਖੇਤਰ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਿਆਉਣ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਦੇ ਨਵੇਂ ਕਾਨੂੰਨ ਬਣਾਉਣ ਅਤੇ ਲਾਗੂ ਕਰਨ ਲਈ ਨਾ ਤਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ ਅਤੇ ਨਾ ਹੀ ਦੇਸ਼ ਦੀਆਂ ਹੋਰ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਾਨਾਸ਼ਾਹੀ ਰਵਈਆ ਅਪਣਾ ਕੇ ਇਹ ਕਿਸਾਨ ਤੇ ਮਜ਼ਦੂਰ ਵਿਰੋਧੀ ਕਾਨੂੰਨ ਲਾਗੂ ਕਰਨ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕਰ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ 6 ਮਹੀਨੇ ਬੀਤ ਗਏ ਹਨ ਅਤੇ 450 ਤੋਂ ਜ਼ਿਆਦਾ ਕਿਸਾਨ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ, ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨਾਂ ਦਾ ਦੇਸ਼ ਦੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਵਿਰੋਧ ਕਰ ਰਹੇ ਹਨ, ਕੇਂਦਰ ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ਼ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ।ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਦੇਸ਼ ਦਾ ਕਿਸਾਨ ਜਿਥੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ 6 ਮਹੀਨਿਆਂ ਤੋਂ ਅੰਦੋਲਨ ਕਰ  ਰਿਹਾ ਹੈ, ਉਥੇ ਹੀ ਕੋਰੋਨਾ ਮਹਾਮਾਰੀ ਦਾ ਮੁਕਾਬਲਾ ਵੀ ਕਰ ਰਿਹਾ ਹੈ। ਇਸ ਅੰਦੋਲਨ ਅਧੀਨ 450 ਤੋਂ ਜ਼ਿਆਦਾ ਅੰਦੋਲਨਕਾਰੀ ਸ਼ਹੀਦ ਹੋ ਚੁੱਕੇ ਹਨ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅੰਨੀ ਤੇ ਬੋਲੀ ਬਣ ਕੇ ਚੁੱਪਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਬੱਚਾ ਬੱਚਾ ਕਿਸਾਨੀ ਅੰਦੋਲਨ ਦੇ ਨਾਲ ਖੜ੍ਹਾ ਹੈ, ਇਸ ਲਈ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਦੀ ਗੱਲ ਮੰਨ ਕੇ ਤਿੰਨੋਂ ਕਾਲੇ ਕਾਨੂੰਨ ਵਾਪਸ ਲਵੇ, ਤਾਂ ਜੋ ਦੇਸ਼ ਦੇ ਵਿਕਾਸ ਦੀ ਗਤੀ ਬਣੀ ਰਹੇ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Samyukt Kisan Morcha , Black Day , Kultar Singh Sandhwan , Protest , Agitation , Farm Laws , Farmer Bills , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD