Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕੋਰੋਨਾ ਲਹਿਰ ਦੇ ਢਲਾਣ ਵੱਲ ਚੱਲਦਿਆਂ, ਹੁਣ ਗੈਰ-ਜ਼ਰੂਰੀ ਦੁਕਾਨਾਂ ਦਾ ਸਮਾਂ ਸਵੇਰੇ 5 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ - ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਖਾਣ-ਪੀਣ ਵਾਲੀਆਂ ਵਸਤਾਂ ਦੀ ਹੋਮ ਡਿਲੀਵਰੀ ਰਾਤ 9 ਵਜੇ ਤੱਕ ਹੋ ਸਕੇਗੀ

Varinder Kumar Sharma, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਲੁਧਿਆਣਾ , 26 May 2021

Last updated on: May 26, 2021, 00:00 IST

ਪਿਛਲੇ ਦੋ ਹਫ਼ਤਿਆਂ ਤੋਂ ਲੁਧਿਆਣਾ ਵਿੱਚ ਕੋਵਿਡ ਮਾਮਲਿਆਂ ਅਤੇ ਸਕਾਰਾਤਮਕ ਦਰ ਵਿੱਚ ਗਿਰਾਵਟ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਦੁਕਾਨਾਂ ਦਾ ਸਮਾਂ ਦੋ ਘੰਟੇ ਹੋਰ ਵਧਾ ਦਿੱਤਾ ਅਤੇ ਹੁਣ ਇਨ੍ਹਾਂ ਨੂੰ ਸਵੇਰੇ 5 ਵਜੇ ਤੋਂ ਦੁਪਹਿਰ 3 ਵਜੇ ਤੱਕ ਖੋਲਣ ਦੀ ਆਗਿਆ ਦਿੱਤੀ।ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿਚ ਲੁਧਿਆਣਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਦੂਜੀ ਕੋਵਿਡ ਲਹਿਰ ਦਾ ਪਸਾਰ ਮਾਰਚ-ਅਪ੍ਰੈਲ ਮਹੀਨੇ ਵਿੱਚ ਵੱਧਣਾ ਸੁਰੂ ਹੋ ਗਿਆ ਸੀ, ਪਰ ਹੁਣ ਪਿਛਲੇ 2 ਹਫਤਿਆਂ ਕੋਵਿਡ ਕੇਸਾਂ ਵਿੱਚ ਗਿਰਾਵਟ ਆਉਣ ਨਾਲ ਕੁਝ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੋਜਟਿਵ ਕੇਸਾਂ ਅਤੇ ਸਕਾਰਾਤਮਕ ਦਰ ਵਿੱਚ ਲਗਾਤਾਰ ਗਿਰਾਵਟ ਆਈ ਹੈ ਜਿਸ ਕਾਰਨ ਦੁਕਾਨਾਂ ਦੇ ਸਮੇਂ ਵਿੱਚ ਢਿੱਲ ਦੇਣ ਦਾ ਫੈਸਲਾ ਲਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਹੁਣ ਖਾਣ-ਪੀਣ ਵਾਲੀਆਂ ਵਸਤਾਂ ਦੀ ਹੋਮ ਡਿਲੀਵਰੀ ਨੂੰ ਵੀ ਰਾਤ 9 ਵਜੇ ਤੱਕ ਆਗਿਆ ਦਿੱਤੀ ਗਈ ਹੈ ਜੋ ਪਹਿਲਾਂ ਰਾਤ 8 ਵਜੇ ਤੱਕ ਸੀ।ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਦੀ ਤੀਜੀ ਲਹਿਰ ਨੂੰ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ  ਅਤੇ ਜਿੰਨੀ ਜਲਦ ਸੰਭਵ ਹੋ ਸਕੇ ਟੀਕਾਕਰਨ ਕਰਵਾ ਕੇ ਰੋਕ ਸਕਦੇ ਹਾਂ।ਸ੍ਰੀ ਸ਼ਰਮਾ ਨੇ ਕਿਹਾ ਕਿ ਮੌਜੂਦਾ ਕੋਵਿਡ ਸਥਿਤੀ ਵਿਚ ਜੋ ਸੁਧਾਰ ਹੋ ਰਿਹਾ ਹੈ, ਇਸਦਾ ਸਿਹਰਾ ਹਜ਼ਾਰਾਂ ਸਿਹਤ ਕਰਮਚਾਰੀਆਂ, ਹਰ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਂਦਾ ਹੈ ਜੋ ਆਪਣੀ ਅਣਥੱਕ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਪੰਦਰਵਾੜੇ ਵਿੱਚ ਪ੍ਰਸ਼ਾਸਨ ਉਨ੍ਹਾਂ ਨੂੰ ਕੋਵਿਡ ਪ੍ਰਬੰਧਨ ਲਈ ਉਨ੍ਹਾਂ ਦੀ ਪੂਰੀ ਤਨਦੇਹੀ ਅਤੇ ਸਖਤ ਮਿਹਨਤ ਲਈ ਸਨਮਾਨਤ ਕਰੇਗਾ।ਉਨ੍ਹਾਂ ਸਮੂਹ ਸਮਾਜਿਕ/ਧਾਰਮਿਕ ਸੰਸਥਾਵਾਂ, ਐਨ.ਜੀ.ਓ, ਕਾਰੋਬਾਰੀਆਂ ਜਾਂ ਉਦਯੋਗਪਤੀਆਂ, ਆਕਸੀਜਨ ਉਤਪਾਦਕਾਂ ਅਤੇ ਵਿਤਰਕਾਂ ਦਾ ਧੰਨਵਾਦ ਕੀਤਾ ਜੋ ਇਸ ਸੰਕਟ ਦੀ ਘੜੀ ਵਿੱਚ ਪ੍ਰਸ਼ਾਸਨ ਦੀ ਸਹਾਇਤਾ ਲਈ ਅੱਗੇ ਆਏ ਹਨ।ਡਿਪਟੀ ਕਮਿਸ਼ਨਰ ਵੱਲੋਂ ਮਹਾਂਮਾਰੀ ਦੇ ਪਸਾਰ ਲੜੀ ਨੂੰ ਤੋੜਨ ਲਈ ਲਗਾਏ ਗਏ ਕਰਫਿਊ ਦੌਰਾਨ ਪ੍ਰਸ਼ਾਸਨ ਨੂੰ  ਪੂਰੇ ਦਿਲੋਂ ਸਮਰਥਨ ਦੇਣ ਲਈ ਲੁਧਿਆਣਵੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

 

Tags: Varinder Kumar Sharma , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD