Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਭਾਰਤ ਵਿੱਚ ਬੀਜੇਪੀ ਦੇ ਖਾਤਮੇ ਦੇ ਨੀਹ ਹੁਣ ਕਿਸਾਨਾਂ ਨੇ ਰੱਖ ਦਿੱਤੀ ਹੈ : ਸਰਬਜੀਤ ਝਿੰਜਰ

ਕਿਸਾਨ ਆਗੂਆਂ ਦੀ ਅਗਵਾਈ ਵਿੱਚ ਮੋਦੀ ਦਾ ਪੁਤਲਾ ਫੂਕ ਕੇ ਕਾਲੀਆਂ ਝੰਡੀਆਂ ਨਾਲ ਕੀਤਾ ਰੋਸ਼ ਦਾ ਪ੍ਰਗਟਾਵਾ।

Protest, Agitation, Farm Laws, Farmer Bills, Farmers Protest

5 Dariya News

ਫਤਿਹਗੜ ਸਾਹਿਬ , 26 May 2021

Last updated on: May 26, 2021, 00:00 IST

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ, ਮਜਦੂਰਾਂ ਅਤੇ ਵਪਾਰੀਆਂ ਖਿਲਾਫ ਬਣਾਏ ਕਾਲੇ ਕਾਨੂੰਨਾਂ ਨੂੰ ਜਲਦ ਰੱਦ ਕਰਵਾਉਣ ਲਈ ਹਰ ਵਰਗ ਦਾ ਵਿਅਕਤੀ ਸੰਯੁਕਤ ਕਿਸਾਨ ਮੋਰਚਾ ਦਾ ਸਾਥ ਦੇਵੇ ਤਾਂ ਜੋ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਮੋਦੀ ਦਾ ਪੁਤਲਾ ਫੂਕ ਕੇ ਕਾਲੀਆਂ ਝੰਡੀਆਂ ਨਾਲ ਰੋਸ਼ ਪ੍ਰਗਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਅੱਜ ਹਰ ਇੱਕ ਵਰਗ ਨੂੰ ਏਕੇ ਦਾ ਸਬੂਤ ਦਿੰਦੇ ਹੋਏ ਦਿੱਲੀ ਕਿਸਾਨਾਂ ਵੱਲੋਂ ਪਿਛਲੇ 6 ਮਹੀਨਿਆਂ ਤੋਂ ਕਾਲੇ ਕਾਨੂੂੰਨਾਂ ਖਿਲਾਫ ਵਿੱਢੇ ਸੰਘਰਸ਼ ਦਾ ਸਾਥ ਦੇਕੇ ਵੱਡੀ ਗਿਣਤੀ ਵਿੱਚ ਦਿੱਲੀ ਕੂਚ ਕਰਨਾ ਚਾਹੀਦਾ ਹੈ ਤਾਂ ਜੋ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਜਾ ਸਕੇ। ਝਿੰਜਰ ਨੇ ਕਿਹਾ ਕਿ ਬੀਜੇਪੀ ਦੇ ਖਾਤਮੇ ਲਈ ਭਾਰਤ ਵਿਚ ਕਿਸਾਨਾਂ ਨੇ ਨੀਂਹ ਰੱਖ ਦਿੱਤੀ ਹੈ ਜਿਸ ਲਈ ਸਾਨੂੰ ਕਿਸਾਨੀ ਸੰਘਰਸ਼ ਤੇਜ ਕਰਕੇ ਕਾਨੂੰਨ ਰੱਦ ਕਰਨ ਲਈ ਮੋਦੀ ਸਰਕਾਰ ਨੂੰ ਹਰ ਪੱਖੋਂ ਘੈਰਨਾ ਚਾਹੀਦਾ ਹੈ। ਉਹਨਾਂ ਕਿਹਾ ਕਾਲੇ ਕਨੂਨਾ ਨੂੰ ਰੱਦ ਕਰਵਾਉਣ ਲਈ ਹਰ ਇੱਕ ਰਾਜਨੀਤਕ ਪਾਰਟੀ, ਸਮਾਜਸੇਵੀ ਜੱਥੇਬੰਦੀਆਂ, ਯੂਥ ਕਲੱਬਾਂ, ਕਿਸਾਨਾਂ, ਮਜਦੂਰਾਂ, ਵਪਾਰੀਆਂ ਅਤੇ ਹਰ ਇੱਕ ਵਰਗ ਦੇ ਵਿਅਕਤੀ ਨੂੰ ਆਪਣੀ ਹੌਂਦ ਬਚਾਉਣ ਲਈ ਦਿੱਲੀ ਸੰਯੁਕਤ ਕਿਸਾਨ ਮੋਰਚੇ ਦਾ ਸਾਥ ਦੇਕੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਵਾਜ ਬਣਕੇ ਗੁੰਜਣਾ ਚਾਹੀਦਾ ਹੈ। ਅੱਜ ਕਿਸਾਨ ਅੱਗੂਅ ਦੀ ਅਗਵਾਈ ਵਿੱਚ ਜਦੋਂ ਨਰਿੰਦਰ ਮੋਦੀ ਦਾ ਪੁਤਲਾ ਫੁਕਿਆ ਗਿਆ, ਉਸ ਸਮੇਂ ਜਿੱਥੇ ਮੋਦੀ ਦੇ ਪੁਤਲੇ ਤੇ ਦੁਖੀ ਕਿਸਾਨਾਂ ਵੱਲੋਂ ਛਿੱਤਰਾਂ ਦੀ ਬਰਸਾਤ ਕਰਕੇ ਮੋਦੀ ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜੀ ਕੀਤੀ ਗਈ.ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਆਕਡ਼ ਦੀਦਾਰ ਸਿੰਘ ਅਮਰਗਡ਼੍ਹ ਊਧਮ ਸਿੰਘ ਮਾਸਟਰ ਦਵਿੰਦਰ ਸਿੰਘ ਟਹਿਲਪੁਰਾ ਸ਼ੇਖੂਪੁਰ ਮਲਕੀਤ ਸਿੰਘ ਹੱਲੋਤਾਲੀ ਕੁਲਵੰਤ ਸਿੰਘ ਝਿੰਜਰਾਂ ਹਰਪ੍ਰੀਤ ਸਿੰਘ ਰਿਚੀ ਅਵਤਾਰ ਸਿੰਘ ਤਾਰੀ ਅਤਿੰਦਰ ਸਿੰਘ ਖੱਟੜਾ ਰਮਨ ਰਾਏ ਤੋ ਇਲਾਵਾ ਇਲਾਕੇ ਦੇ ਕਿਸਾਨ ਮੋਹਤਬਰ ਸੱਜਣ ਸ਼ਾਮਲ ਸਨ  

 

Tags: Protest , Agitation , Farm Laws , Farmer Bills , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD