Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 100 ਲੋੜਵੰਦ ਕਿੰਨਰਾਂ ਨੂੰ ਵੰਡੀਆਂ ਸੁੱਕੇ ਰਾਸ਼ਨ ਦੀਆਂ ਕਿੱਟਾਂ

 Judiciary, District Legal Services Authority, DLSA, Manish Singhal, Transgenders, Ration Kits

Web Admin

Web Admin

5 Dariya News

ਲੁਧਿਆਣਾ , 26 May 2021

Last updated on: May 26, 2021, 00:00 IST

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਹੈਲਪਲਾਈਨ ਨੰਬਰ 0161-2400051 ਤੇ ਪ੍ਰਾਪਤ ਹੋਈ ਸੂਚਨਾ ਦੇ ਸਨਮੁੱਖ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ ਮਿਤੀ 26-05-2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਲੁਧਿਆਣਾ ਦੇ 100 ਲੋੜਵੰਦ ਕਿੰਨਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ ।ਇਸ ਮੌਕੇ ਤੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਇਕੱਤਰਿਤ ਕਿੰਨਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮਸ਼ਕਿਲਾਂ ਬਾਰੇ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿਵਾਇਆ ਗਿਆ। ਮਾਨਯੋਗ ਸੈਸ਼ਨ ਜੱਜ ਸਾਹਿਬ ਵੱਲੋਂ ਕਿੰਨਰਾਂ ਨੂੰ ਕੋਈ ਨਾ ਕੋਈ ਤਕਨੀਕੀ ਹੁਨਰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਨ੍ਹਾਂ ਲੋਕਾਂ ਨੂੰ ਵੀ ਸਮਾਜ ਦੇ ਹੋਰਨਾਂ ਲੋਕਾਂ ਦੀ ਤਰ੍ਹਾਂ ਵੱਖ-ਵੱਖ ਕਿੱਤਿਆਂ ਵਿੱਚ ਕੰਮ ਕਰਨ ਦੇ ਮੌਕੇ ਪ੍ਰਾਪਤ ਹੋ ਸਕਣ ।ਉਪਰੋਕਤ ਲੋੜਵੰਦਾਂ ਦੀ ਮਦਦ ਸਬੰਧੀ ਕਾਲਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਹੈਲਪਲਾਈਨ ਨੰਬਰ 0161-2400051 ਤੇ ਪ੍ਰਾਪਤ ਹੋਈਆਂ ਸਨ, ਜਿਸਦੇ ਅਧੀਨ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁੱਕੇ ਰਾਸ਼ਨ ਦੀਆਂ ਕਿੱਟਾਂ ਦਾ ਪ੍ਰਬੰਧ ਕੀਤਾ ਗਿਆ ।ਇਸ ਮੌਕੇ 'ਤੇ ਸ੍ਰੀ ਪੀ.ਐਸ.ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੋਰੋਨਾ ਵਾਇਰਸ ਦੇ ਸਬੰਧ ਵਿੱਚ ਆਮ ਲੋਕਾਂ ਨੂੰ ਜਾਣਕਾਰੀ ਅਤੇ ਮਦਦ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 24×7 ਹੈਲਪਲਾਈਨ ਨੰਬਰ 0161-2400051 ਜਾਰੀ ਕੀਤਾ ਗਿਆ ਜਿਸ ਤੇ ਕਾਲ ਕਰਕੇ ਕਿਸੇ ਵੀ ਲੋੜਵੰਦ ਵਿਅਕਤੀ ਵੱਲੋਂ ਕੋਰੋਨਾ ਵਾਇਰਸ ਅਤੇ ਮੁਫਤ ਕਾਨੂੰਨੀ ਸਹਾਇਤਾ ਦੇ ਸਬੰਧ ਵਿੱਚ ਜਾਣਕਾਰੀ ਜਾਂ ਮਦਦ ਹਾਸਲ ਕੀਤੀ ਜਾ ਸਕਦੀ ਹੈ । ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਡੀ.ਐਲ.ਐਸ.ਏ. ਲੁਧਿਆਣਾ ਵੱਲੋਂ ਹੁਣ ਤੱਕ ਤਕਰੀਬਨ 250 ਲੋੜਵੰਦ ਕਿੰਨਰਾਂ  ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਭਵਿੱਖ ਵਿੱਚ ਵੀ ਕਿਸੇ ਹੋਰ ਲੋੜਵੰਦ ਦੀ ਮਦਦ ਲਈ ਡੀ.ਐਲ.ਐਸ.ਏ., ਲੁਧਿਆਣਾ ਹਮੇਸ਼ਾ ਤਿਆਰ ਹੈ ।

 

Tags: Judiciary , District Legal Services Authority , DLSA , Manish Singhal , Transgenders , Ration Kits

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD