Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੋਰੋਨਾ ਨਾਲ ਲੜਣ ਲਈ ਹੁਣ ਨੌਜਵਾਨ ਵਲੰਟੀਅਰ ਕਰਨਗੇ ਅਗਵਾਈ

ਕੋਰੋਨਾ ਮੁਕਤ ਪਿੰਡ’ ਲਈ ਇੱਕ ਸੁਚੱਜੀ ਮੁਹਿੰਮ ਚਲਾਈ ਜਾਵੇ - ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ

 Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19  Vaccine, Oxygen, Oxygen Cylinders, SARS-CoV-2, Oxygen Plants,Oxygen Concentrator, Oxygen supply, Liquid Medical Oxygen

Web Admin

Web Admin

5 Dariya News

ਮੋਗਾ , 27 May 2021

Last updated on: May 27, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇੱਕ ਨਵੀਂ ਸ਼ੁਰੂਆਤ ਕੀਤੀ ਤਾਂ ਜੋ ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ਮਿਸ਼ਨ ਫਤਹਿ 2.0 ਨੂੰ ਅੱਗੇ ਵਧਾਇਆ ਜਾ ਸਕੇ। ਉਨਾਂ ਕੋਰੋਨਾ ਦੀ ਮਹਾਂਮਾਰੀ ਨਾਲ ਲੜਣ ਲਈ ਪ੍ਰਤੀ ਪਿੰਡ ਜਾਂ ਪ੍ਰਤੀ ਮਿਊਂਸਪਲ ਵਾਰਡ ਸੱਤ ਰੂਰਲ ਕੋਰੋਨਾ ਵਲੰਟੀਅਰ (ਆਰ.ਸੀ.ਵੀ.) ਸਮੂਹ ਕਾਇਮ ਕਰਨ ਦੇ ਨਿਰਦੇਸ਼ ਵੀ ਦਿੱਤੇ।ਅੱਜ ਆਨਲਾਈਨ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਧਰਮਕੋਟ ਦੇ ਵਿਧਾਇਕ ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਪਿੰਡਾਂ ਦੇ ਬੁਰੀ ਤਰਾਂ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਜਾਂਦਾ ਹੈ ਕਿ ‘ਕੋਰੋਨਾ ਮੁਕਤ ਪਿੰਡ’ ਲਈ ਇੱਕ ਸੁਚੱਜੀ ਮੁਹਿੰਮ ਚਲਾਈ ਜਾਵੇ। ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਖੇਡ ਤੇ ਯੁਵਾ ਮਾਮਲੇ ਵਿਭਾਗ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤਾਂ ਦਿੱਤੀਆਂ ਕਿ ਅਜਿਹੇ ਆਰ.ਸੀ.ਵੀ. ਸਮੂਹ ਤੁਰੰਤ ਕਾਇਮ ਕੀਤੇ ਜਾਣ ਜੋ ਕਿ ਕੋਰੋਨਾ ਖਿਲਾਫ ਜੰਗ ਵਿੱਚ ਅਹਿਮ ਯੋਗਦਾਨ ਪਾਉਣ। ਉਨਾਂ ਇਹ ਵੀ ਕਿਹਾ ਕਿ ਮੌਜੂਦਾ ਕਲੱਬ ਵੀ ਆਰ.ਸੀ.ਵੀ. ਬਣ ਸਕਦੇ ਹਨ ਅਤੇ ਇਸ ਤਰਾਂ ਇਨਾਂ ਵੱਲੋਂ ਕੋਵਿਡ ਖਿਲਾਫ ਜੰਗ ਵਿਚ ਪੰਚਾਇਤਾਂ ਅਤੇ ਮਿਊਂਸਪੈਲਟੀਆਂ ਨੂੰ ਭਰਪੂਰ ਮਦਦ ਦਿੱਤੀ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਮੁੱਖ ਮੰਤਰੀ ਦੇ ਆਦੇਸ਼ ਉੱਤੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਕੋਰੋਨਾ ਮੁਕਤ ਪੰਜਾਬ ਲਈ ‘ਰੂਰਲ ਕੋਰੋਨਾ ਵਲੰਟੀਅਰ’ ਸਮੂਹ ਕਾਇਮ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਭਰਪੂਰ ਹੁੰਗਾਰੇ ਸਦਕਾ ਹੀ ਤਿੰਨ ਹਫਤਿਆਂ ਦੌਰਾਨ ਸੂਬੇ ਵਿਚ ਕੋਵਿਡ ਦੇ ਮਾਮਲੇ 9,000 ਤੋਂ ਘਟ ਕੇ 4,000 ਤੱਕ ਹੀ ਰਹਿ ਗਏ ਹਨ ਪਰ ਇਸ ਵਾਰ ਪੇਂਡੂ ਖੇਤਰਾਂ ਉੱਤੇ ਕੋਵਿਡ ਦੀ ਜ਼ਿਆਦਾ ਮਾਰ ਹੋਣ ਕਾਰਨ ਸਥਿਤੀ ਅਜੇ ਵੀ ਗੰਭੀਰ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਰ.ਸੀ.ਵੀਜ਼ ਨੂੰ ਟੈਸਟ, ਟਰੇਸ ਤੇ ਟਰੀਟ (ਜਾਂਚ, ਭਾਲ ਤੇ ਇਲਾਜ) ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਗਰੀਬ ਅਤੇ ਬਜ਼ੁਰਗ ਵਿਅਕਤੀਆਂ ਦੀ ਸੰਭਾਲ ਕਰਦੇ ਹੋਏ ਉਨਾਂ ਦੀ ਕੋਵਿਡ ਕੰਟਰੋਲ ਰੂਮ ਅਤੇ ਹੈਲਪਲਾਈਨਾਂ ਤੱਕ ਪਹੁੰਚ ਆਸਾਨ ਬਣਾਉਣ, ਸਾਰੇ ਪਿੰਡਾਂ ਵਿਚ ਠੀਕਰੀ ਪਹਿਰੇ ਲਾਉਣ, ਕੋਵਿਡ ਤੋਂ ਬਚਾਅ ਲਈ ਸਭ ਨਿਯਮਾਂ ਦਾ ਪਾਲਣ ਕਰਨ, ਚੰਗੀਆਂ ਇਲਾਜ ਸੁਵਿਧਾਵਾਂ ਹਾਸਲ ਕਰਨ ਵਿਚ ਪੇਂਡੂ ਲੋਕਾਂ ਦੀ ਮਦਦ ਕਰਨ, ਨੀਮ ਹਕੀਮਾਂ ਤੋਂ ਦੂਰ ਰਹਿਣ, ਕੋਵਾ ਐਪ ਡਾਊਨਲੋਡ ਕਰਨ ਤੋਂ ਇਲਾਵਾ ਬੈਨਰ ਅਤੇ ਕਿਤਾਬਚਿਆਂ ਆਦਿ ਪੇਸ਼ਕਦਮੀਆਂ ਦਾ ਦਾਇਰਾ ਵਧਾ ਕੇ ਹਰ ਵਿਅਕਤੀ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ।ਉਹਨਾਂ ਕਿਹਾ ਕਿ ਕੋਵਿਡ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਸੋਸ਼ਲ ਮੀਡੀਆ ਉੱਤੇ ਹੋਰ ਰਹੇ ਝੂਠੇ ਪ੍ਰਚਾਰ ਨੂੰ ਰੋਕਣ ਲਈ ਨੌਜਵਾਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਸਕਦੀ ਹੈ ਅਤੇ ਇਸ ਮਹਾਂਮਾਰੀ ਖਿਲਾਫ ਲੜਦੇ ਹੋਏ ਇਕੱਠੇ ਹੋ ਕੇ ਜ਼ਿਲ੍ਹਾ ਮੋਗਾ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਉਨਾਂ ਦੀ ਪੂਰੀ ਮਦਦ ਕਰੇਗਾ।ਦੱਸਣਯੋਗ ਹੈ ਕਿ ਯੁਵਾ ਮਾਮਲੇ ਵਿਭਾਗ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਅੱਜ 1 ਹਜ਼ਾਰ ਬੈਜ ਅਤੇ 1 ਹਜ਼ਾਰ ਕਾਰ ਸਟਿੱਕਰ, ਜਿਨਾਂ ਉੱਤੇ ‘ਮੈਂ ਟੀਕਾ ਲਗਵਾ ਚੁੱਕਿਆ ਹਾਂ’ ਲਿਖਿਆ ਹੋਇਆ ਹੈ, ਵੰਡੇ ਜਾਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਉਨਾਂ ਆਰ.ਸੀ.ਵੀਜ਼ ਨੂੰ ਕਿਹਾ ਕਿ ਲੋਕਾਂ ਨੂੰ ਟੀਕਾਕਰਨ ਕਰਵਾ ਲੈਣ ਮਗਰੋਂ ਇਸ ਜਾਣਕਾਰੀ ਦਾ ਖੁਲਾਸਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਹੋਰ ਲੋਕ ਵੀ ਟੀਕਾਕਰਨ ਲਈ ਅੱਗੇ ਆ ਸਕਣ।ਉਹਨਾਂ ਕਿਹਾ ਕਿ ਕੋਰੋਨਾ ਖਿਲਾਫ ਲੜਾਈ ਵਿਚ ਉਸਾਰੂ ਭੂਮਿਕਾ ਨਿਭਾਉਣ ਲਈ ਮੁੱਖ ਮੰਤਰੀ ਨੇ ਹਰੇਕ ਆਰ.ਸੀ.ਵੀ ਨੂੰ ਇੱਕ-ਇੱਕ ਸਪੋਰਟਸ ਕਿੱਟ 12 ਅਗਸਤ ਨੂੰ ਕੌਮਾਂਤਰੀ ਯੁਵਾ ਦਿਵਸ ਮੌਕੇ ਦੇਣ ਦਾ ਐਲਾਨ ਕੀਤਾ ਹੈ। ਸ਼੍ਰੀ ਹੰਸ ਨੇ ਇਹ ਉਮੀਦ ਜ਼ਾਹਰ ਕੀਤੀ ਕਿ ਮਿਸ਼ਨ 2.0 ਕੋਵਿਡ ਖਿਲਾਫ ਜੰਗ ਵਿਚ ਆਖਰੀ ਮਿਸ਼ਨ ਸਿੱਧ ਹੋਵੇਗਾ। ਇਸ ਮੌਕੇ ਨੌਜਵਾਨ ਵਰਗ ਵਿਚ ਹਰਮਨਪਿਆਰੇ ਅਤੇ ਸੂਬੇ ਦੀ ਕੋਵਿਡ ਟੀਕਾਕਰਨ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਫਿਲਮ ਅਦਾਕਾਰ ਸੋਨੂੰ ਸੂਦ ਨੇ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਟੀਕਾਕਰਨ ਦੀ ਮਹੱਤਤਾ ਤੋਂ ਲੋਕਾਂ ਨੂੰ ਜਾਣੰ ਕਰਵਾਏ ਜਾਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਨਗੇ ਕੇ ਸੂਬੇ ਨੂੰ ਭਾਰਤ ਬਾਇਓਟੈਕ ਤੋਂ ਵੱਧ ਤੋਂ ਵੱਧ ਗਿਣਤੀ ਵਿਚ ਟੀਕਿਆਂ ਦੀ ਸਪਲਾਈ ਮਿਲ ਸਕੇ। ਉਨਾਂ ਸਰਕਾਰੀ ਹਸਪਤਾਲ, ਮੋਗਾ ਵਿਖੇ ਇੱਕ ਮੈਡੀਕਲ ਆਕਸੀਜਨ ਪਲਾਂਟ ਸਥਾਪਤ ਕਰਨ ਦੀ ਵੀ ਇੱਛਾ ਜਤਾਈ। ਇਸ ਮੌਕੇ ਹਾਜ਼ਰ ਯੂਥ ਕਲੱਬਾਂ ਦੇ ਨੌਜਵਾਨਾਂ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਸਫ਼ਲ ਕਰਨ ਲਈ ਪੂਰਾ ਸਹਿਯੋਗ ਕਰਨਗੇ। ਇਸ ਮੌਕੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੀਰੀਆਂ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਅਤੇ ਹੋਰ ਵੀ ਹਾਜ਼ਰ ਸਨ।

 

Tags: Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD