Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਰੋਨਾ ’ਤੇ ਫ਼ਤਿਹ ਪਾਉਣ ਲਈ ਟੀਕਾਕਰਨ ਤੇ ਟੈਸਟਿੰਗ ਜ਼ਰੂਰੀ : ਬੀ.ਸ਼੍ਰੀਨਿਵਾਸਨ

ਕਿਹਾ, ਪੇਂਡੂ ਖੇਤਰ ’ਚ ਕਰੋਨਾ ਟੈਸਟਿੰਗ ਵਿੱਚ ਲਿਆਂਦੀ ਜਾਵੇ ਤੇਜ਼ੀ, ਪਾਜੀਟਿਵ ਆਉਣ ’ਤੇ ਘਬਰਾਉਣ ਦੀ ਨਹੀਂ ਸਗੋਂ ਹੌਂਸਲੇ ਦੀ ਲੋੜ

 B Srinivasan, Bathinda, Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, SARS-CoV-2, Oxygen Plants,Oxygen Concentrator, Oxygen supply, Liquid Medical Oxygen

Web Admin

Web Admin

5 Dariya News

ਬਠਿੰਡਾ , 27 May 2021

Last updated on: May 27, 2021, 00:00 IST

ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਤੇ ਇਸ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰੀਵਿਊ ਮੀਟਿੰਗ ਦੌਰਾਨ ਉਨਾਂ ਜ਼ਿਲੇ ’ਚ ਕੋਵਿਡ ਨਾਲ ਸਬੰਧਤ ਤੇ ਇਸ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇ ਕਿਉਂਕਿ ਕਰੋਨਾ ’ਤੇ ਫ਼ਤਿਹ ਪਾਉਣ ਲਈ ਟੀਕਾਕਰਨ ਤੇ ਟੈਸਟਿੰਗ ਇਸ ਦਾ ਹੱਲ ਹਨ। ਇਸ ਮੌਕੇ ਉਨਾਂ ਜ਼ਿਲੇ ’ਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਸਥਾਪਿਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਨੂੰ ਵਾਚਿਆ।ਮੀਟਿੰਗ ਦੌਰਾਨ ਉਨਾਂ ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਡੀ.ਡੀ.ਪੀ.ਓ ਮੈਡਮ ਨੀਰੂ ਗਰਗ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿਚ ਲਗਾਏ ਜਾ ਰਹੇ ਕਰੋਨਾ ਕੈਂਪਾਂ ਰਾਹੀਂ ਪਿੰਡ ਪੱਧਰ ਤੇ ਹੋ ਰਹੀ ਟੈਸਟਿੰਗ ਅਤੇ ਵੈਕਸੀਨੇਸ਼ਨ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਉਨਾਂ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਰੋਜ਼ਾਨਾ ਵੈਕਸੀਨੇਸ਼ਨ ਤੇ ਟੈਸਟਿੰਗ ਕਰਕੇ ਨਿਰਧਾਰਿਤ ਕੀਤੇ ਟੀਚਿਆਂ ਨੂੰ ਮੁਕੰਮਲ ਕੀਤਾ ਜਾਵੇ। 

ਇਸ ਮੌਕੇ ਉਨਾਂ ਮੌਕੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹਸਪਤਾਲਾਂ ਵਿਚ ਆਕਸੀਜਨ ਗੈਸ ਦੀ ਵਰਤੋਂ ’ਤੇ ਨਿਗਰਾਨੀ ਰੱਖੀ ਜਾਵੇ ਤਾਂ ਜੋ ਕੋਈ ਵੀ ਹਸਪਤਾਲ ਇਸ ਨੂੰ ਸਟੋਰ ਨਾ ਕਰ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਪਿੰਡ ਵਾਸੀਆਂ ਨੂੰ ਦੱਸਿਆ ਜਾਵੇ ਕਿ ਉਹ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਜੇਕਰ ਉਨਾਂ ਨੂੰ ਖੰਘ, ਬੁਖਾਰ, ਜੁਕਾਮ ਆਦਿ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਆਪਣੇ ਟੈਸਟ ਕਰਵਾਉਣ। ਉਹ ਪਿੰਡ ਵਾਸੀਆਂ ਨੂੰ ਜਾਣੂ ਕਰਵਾਉਣ ਕਿ ਜੇਕਰ ਕੋਈ ਵਿਅਕਤੀ ਕਰੋਨਾ ਪਾਜੀਟਿਵ ਆਉਂਦਾ ਹੈ ਤਾਂ ਉਸਨੂੰ ਘਬਰਾਉਣ ਦੀ ਨਹੀਂ ਸਗੋਂ ਹੌਂਸਲੇ ਨਾਲ ਇਲਾਜ ਦੀ ਜ਼ਰੂਰਤ ਹੈ। ਇਸ ਨਾਲ ਜਿੱਥੇ ਉਹ ਮੁੱਢਲੇ ਪੜਾਅ ’ਤੇ ਹੀ ਇਸ ਬਿਮਾਰੀ ਤੇ ਕਾਬੂ ਪਾ ਸਕਦੇ ਹਨ, ਉੱਥੇ ਆਪਣੇ ਪਰਿਵਾਰ ਤੇ ਸਮਾਜ ਨੰੂ ਵੀ ਇਸ ਭਿਆਨਕ ਬਿਮਾਰੀ ਤੋਂ ਬਚਾਅ ਸਕਣਗੇ। ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ੍ਰੀ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਸ਼੍ਰੀ ਕੰਵਲਜੀਤ ਸਿੰਘ, ਸ੍ਰੀ ਬਬਨਦੀਪ ਸਿੰਘ ਵਾਲੀਆ, ਡਾ. ਯਾਦਵਿੰਦਰ ਸਿੰਘ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਡਾਟਾ ਸੈੱਲ ਦੇ ਇੰਚਾਰਜ ਸ੍ਰੀ ਨਵੀਨ ਗਡਵਾਲ ਤੋਂ ਇਲਾਵਾ ਘਰੇਲੂ ਇਕਾਂਤਵਾਸ ਦੇ ਜ਼ਿਲਾ ਇੰਚਾਰਜ ਸ਼੍ਰੀ ਗੁਰਦੀਪ ਸਿੰਘ ਮਾਨ ਤੇ ਹੋਰ ਵੱਖ-ਵੱਖ ਕਰੋਨਾ ਸੈੱਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।  

 

Tags: B Srinivasan , Bathinda , Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD