Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਕਰੋਨਾ ਵਿਰੁੱਧ ਜੰਗ ਚ ਫ਼ਤਿਹ ਪਾਉਣ ਲਈ ਅੱਗੇ ਆਉਣ ਨੌਜਵਾਨ : ਕੈਪਟਨ ਅਮਰਿੰਦਰ ਸਿੰਘ

ਮਾਝਾਂ, ਮਾਲਵਾ ਅਤੇ ਦੁਆਬੇ ਦੇ ਚੋਣਵੇਂ ਨੌਜਵਾਨਾਂ ਨੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

 B Srinivasan, Bathinda, Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, SARS-CoV-2, Oxygen Plants,Oxygen Concentrator, Oxygen supply, Liquid Medical Oxygen

Web Admin

Web Admin

5 Dariya News

ਬਠਿੰਡਾ , 27 May 2021

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਮਹਾਂਮਾਰੀ ਦੀ ਦੂਜੀ ਖ਼ਤਰਨਾਕ ਲਹਿਰ ਦੇ ਖ਼ਾਤਮੇ ਲਈ ਕਰੋਨਾ ਮੁਕਤ ਪੰਜਾਬ ਅਭਿਆਨ ਤਹਿਤ ਕੀਤੀ ਗਈ ਵਰਚੂਅਲ ਮੀਟਿੰਗ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਕਰੋਨਾ ਵਿਰੁੱਧ ਜੰਗ ਵਿਚ ਫ਼ਤਿਹ ਪਾਉਣ ਲਈ ਮੌਹਰੀ ਹੋ ਕੇ ਭੂਮਿਕਾ ਨਿਭਾਉਣ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ ਨਾਲ ਨਜਿੱਠਣ ਲਈ ਨੌਜਵਾਨਾਂ ਵਲੋਂ ਕਰੋਨਾ ਟੀਕਾਕਰਨ ਲਈ 100ਫ਼ੀਸਦੀ ਪਾਏ ਗਏ ਯੋਗਦਾਨ ਨਾਲ ਅਸੀਂ ਇਸ ਮੁਹਿੰਮ ਨੂੰ ਹਰਾਉਣ ਵਿਚ ਜ਼ਰੂਰ ਸਫ਼ਲ ਹੋਵਾਗੇ। ਵਰਚੂਅਲ ਮੀਟਿੰਗ ਦੌਰਾਨ ਮਾਝਾਂ, ਮਾਲਵਾ ਅਤੇ ਦੁਆਬੇ ਦੇ ਚੋਣਵੇਂ ਨੌਜਵਾਨਾਂ ਵਲੋਂ ਮੁੱਖ ਮੰਤਰੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਸਰਕਾਰ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦੇਣਗੇ।ਸੂਬਾ ਪੱਧਰੀ ਇਸ ਵਰਚੂਅਲੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਫ਼ਤਿਹ 2.0 ਦੇ ਖ਼ਾਤਮੇ ਲਈ ਨੌਜਵਾਨਾਂ ਨੂੰ ਖੁੱਦ ਆਪਣੇ ਪਰਿਵਾਰ ਤੇ ਸਮਾਜ ਦੀ ਸੁਰੱਖਿਆ ਲਈ ਕਰੋਨਾ ਟੀਕਾਕਰਨ ਤੇ ਟੈਸਟਿੰਗ ਵਿਚ ਵਿਸ਼ੇਸ਼ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਾਲਾਂਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ ਪਰ ਫ਼ਿਰ ਵੀ ਕੋਵਿਡ ਦੇ ਸੰਪਰਕ ’ਚ ਆਉਣ ਤੋਂ ਬਚਣ ਲਈ ਹਰ ਵੇਲੇ ਸੁਚੇਤ ਰਹਿਣਾ ਚਾਹੀਦਾ ਹੈ ਜਿਸ ਲਈ ਨੌਜਵਾਨਾਂ ਨੂੰ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਤੇ ਇਸਦੇ ਲੱਛਣਾਂ ਪ੍ਰਤੀ ਸੁਚੇਤ ਕਰਦੇ ਰਹਿਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਿੰਡਾਂ ਵਿਚ 100ਫੀਸਦੀ ਟੀਕਾਕਰਨ ਤੇ ਟੈਸਟਿੰਗ ਲਈ ਨੌਜਵਾਨਾਂ ਦੀ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਕਮੇਟੀਆਂ ਨੂੰ ਸਪੋਰਟਸ ਕਿੱਟਾਂ ਦੇ ਸਨਮਾਨਿਤ ਕੀਤਾ ਜਾਵੇਗਾ। ਇਹ ਸਪੋਰਟਸ ਕਿੱਟਾਂ ਨੌਜਵਾਨਾਂ ਨੂੰ 12 ਅਗਸਤ ਇੰਟਰਨੈਸ਼ਨਲ ਯੂਥ ਡੇਅ ਮੌਕੇ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਵਰਚੂਅਲ ਸਮਾਗਮ ਦੌਰਾਨ ਪ੍ਰਸਿੱਧ ਐਕਟਰ, ਸਮਾਜ ਸੇਵੀ ਅਤੇ ਕਰੋਨਾ ਖਿਲਾਫ਼ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਵਿਚ ਐਂਬੈਸਡਰ ਵਜੋਂ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾਅ ਰਹੇ ਸ਼੍ਰੀ ਸੋਨੂੰ ਸੂਦ ਵਲੋਂ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਸ ਵਲੋਂ ਇਸ ਮਹਾਂਮਾਰੀ ਦੇ ਖ਼ਾਤਮੇ ਲਈ ਸਰਕਾਰ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ।ਵਰਚੂਅਲ ਸਮਾਗਮ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਦੀ ਮਹਾਂਮਾਰੀ ਦੌਰਾਨ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਪਾਜਿਟਿਵ ਮਰੀਜ਼ਾਂ ਦੇ ਇਲਾਜ ਲਈ ਹਰ ਸੰਭਵ ਮੈਡੀਕਲ ਸਹੂਲਤ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ’ਚ ਆਕਸੀਜਨ ਉਪਲਬਧਤਾ ਵਾਲੇ ਬੈੱਡਾਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਪ੍ਰਾਇਵੇਟ ਹਸਪਤਾਲਾਂ ਨੂੰ ਵੀ ਕੋਵਿਡ ਦੇ ਇਲਾਜ ਲਈ ਲੋੜੀਂਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ਼ ਲਈ ਜ਼ਿਲੇ ਦੇ ਪਿੰਡ ਕਣਕਵਾਲ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਸਹਿਯੋਗ ਨਾਲ ਲੈਵਲ-2 ਲਈ 100 ਬੈੱਡਾਂ ਦਾ ਕੋਵਿਡ ਮੇਕ ਸ਼ਿਫਟ ਕਰੋਨਾ ਹਸਪਤਾਲ ਬਣਾਇਆ ਜਾ ਰਿਹਾ ਹੈ ਜੋ ਕਿ ਜੂਨ ਦੇ ਪਹਿਲੇ ਹਫ਼ਤੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਕਰੋਨਾ ਟੀਕਾਕਰਨ ਤੇ ਟੈਸਟਿੰਗ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਸ ਘੜੀ ਵਿਚ ਪੂਰਾ ਸਹਿਯੋਗ ਦੇਣ ਤਾਂ ਜੋ ਅਸੀਂ ਰਲ ਕੇ ਕਰੋਨਾ ਤੇ ਫ਼ਤਿਹ ਹਾਸਲ ਕਰ ਸਕੀਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਪੀ. ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

 

Tags: B Srinivasan , Bathinda , Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD