Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

'ਕੋਵਿਡ ਮੁਕਤ ਪਿੰਡ ਮੁਹਿੰਮ': ਡਵੀਜ਼ਨਲ ਕਮਿਸ਼ਨਰ ਵੱਲੋਂ ਦਰਜਨ ਦੇ ਕਰੀਬ ਪਿੰਡਾਂ ਦੇ ਸਰਪੰਚਾਂ ਨਾਲ ਰੂ-ਬ-ਰੂ

ਕੋਵਿਡ ਮਹਾਂਮਾਰੀ ਵਿਰੁੱਧ ਜੰਗ ਜਿੱਤਣ ਲਈ ਲੋਕਾਂ ਦਾ ਸਾਥ ਜਰੂਰੀ ਤੇ ਅਹਿਮ- ਚੰਦਰ ਗੈਂਦ

 Chander Gaind, Divisional Commissioner Patiala, Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, Oxygen Plants,Oxygen Concentrator, Oxygen supply, Liquid Medical Oxygen

Web Admin

Web Admin

5 Dariya News

ਸਨੌਰ/ਪਟਿਆਲਾ , 27 May 2021

Last updated on: May 27, 2021, 00:00 IST

'ਕੋਵਿਡ ਮੁਕਤ ਪਿੰਡ' ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਅੱਜ ਸਨੌਰ ਹਲਕੇ ਦੇ ਦਰਜਨ ਦੇ ਕਰੀਬ ਪਿੰਡਾਂ ਦੇ ਸਰਪੰਚਾਂ ਨਾਲ ਸਿੱਧਾ ਰਾਬਤਾ ਸਾਧਿਆ। ਹਲਕਾ ਸਨੌਰ ਦੇ ਪਿੰਡਾਂ ਬੋਸਰ ਕਲਾਂ ਅਤੇ ਜੋਗੀਪੁਰ ਵਿਖੇ ਇਲਾਕੇ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਨੂੰ ਕੋਵਿਡ ਤੋਂ ਬਚਾਅ ਲਈ ਪਿੰਡਾਂ ਦੀ ਵੱਸੋਂ ਦਾ 100 ਫ਼ੀਸਦੀ ਟੀਕਾਕਰਣ ਕਰਵਾਏ ਜਾਣ 'ਤੇ ਜੋਰ ਦਿੰਦਿਆਂ ਸ੍ਰੀ ਗੈਂਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਨੇਹਾ ਵੀ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਤੱਕ ਪਹੁੰਚਾਇਆ। ਸ੍ਰੀ ਚੰਦਰ ਗੈਂਦ ਦੇ ਨਾਲ ਬਲਾਕ ਸੰਮਤੀ ਚੇਅਰਮੈਨ ਅਸ਼ਵਨੀ ਬੱਤਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਡੀ.ਐਮ ਪਟਿਆਲਾ ਸ.ਚਰਨਜੀਤ ਸਿੰਘ ਵੀ ਮੌਜੂਦ ਸਨ।ਸ੍ਰੀ ਚੰਦਰ ਗੈਂਦ ਨੇ ਇਸ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨਾਲ ਸਰਪੰਚਾਂ ਦੀ ਵੀਡੀਓ ਕਾਲ ਰਾਹੀਂ ਗੱਲਬਾਤ ਵੀ ਕਰਵਾਈ, ਜਿਸ 'ਚ ਸੰਸਦ ਮੈਂਬਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਤੋਂ ਬਿਨ੍ਹਾਂ ਸੰਕਟ ਦੀ ਇਸ ਘੜੀ 'ਚ ਗਰੀਬਾਂ, ਲੋੜਵੰਦਾਂ ਅਤੇ ਖਾਸ ਕਰਕੇ ਮਜਦੂਰਾਂ ਦੀ ਮਦਦ ਲਈ ਉਲੀਕੀ ਵਿਸ਼ੇਸ਼ ਯੋਜਨਾ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ।ਇਸ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਕੋਵਿਡ ਜੰਗ ਜਿੱਤਣ ਲਈ ਜਿੱਥੇ ਲੋਕਾਂ ਦੇ ਸਾਥ ਨੂੰ ਜਰੂਰੀ ਤੇ ਅਹਿਮ ਦੱਸਿਆ ਉਥੇ ਹੀ ਪਿੰਡ ਵਾਸੀਆਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਰੱਖਣ ਦੀ ਅਪੀਲ ਕੀਤੀ। 

ਉਨ੍ਹਾਂ ਨੇ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਬਾਬਤ ਕੁਝ ਗ਼ਲਤ ਅਨਸਰਾਂ ਵੱਲੋਂ ਫੈਲਾਏ ਜਾ ਰਹੇ ਭਰਮ-ਭੁਲੇਖਿਆਂ ਤੋਂ ਵੀ ਸਾਵਧਾਨ ਕੀਤਾ। ਸ੍ਰੀ ਗੈਂਦ ਨੇ ਸਰਪੰਚਾਂ ਨੂੰ ਕੋਵਿਡ ਤੋਂ ਬਚਣ ਲਈ ਵੱਡੇ ਹਥਿਆਰਾਂ, ਮਾਸਕ, ਸਮਾਜਿਕ ਦੂਰੀ ਤੇ ਹੱਥ ਵਾਰ-ਵਾਰ ਧੋਣ ਜਾਂ ਸੈਨੇਟਾਈਜ ਕਰਨ ਬਾਰੇ ਅਤੇ ਕੋਵਿਡ ਲਾਗ ਪੀੜਤ ਹੋਣ 'ਤੇ ਘਰੇਲੂ ਇਕਾਂਤਵਾਸ ਬਾਰੇ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕਰਨ ਲਈ ਆਖਿਆ।ਸ੍ਰੀ ਗੈਂਦ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਪੇਂਡੂ ਮਿਸ਼ਨ ਫ਼ਤਹਿ ਮੁਹਿੰਮ ਵਿੱਢਦਿਆਂ ਹਰ ਉਸ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ, ਜਿੱਥੇ 100 ਫੀਸਦੀ ਕੋਵਿਡ ਵੈਕਸੀਨੇਸ਼ਨ ਲੱਗੀ ਹੋਵੇ।ਇਸ ਤੋਂ ਇਲਾਵਾ ਸਰਪੰਚ ਵੱਲੋਂ ਕੋਵਿਡ ਤੋਂ ਬਚਾਅ ਲਈ 5000 ਰੁਪਏ ਤੋਂ 50 ਹਜਾਰ ਰੁਪਏ ਤੱਕ ਖ਼ਰਚਾ ਕਰਨ ਦੀ ਪ੍ਰਵਾਨਗੀ ਬਾਰੇ ਵੀ ਜਾਣੂ ਕਰਵਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ ਦੀ ਇਸ ਲਹਿਰ 'ਚ ਮੌਤਾਂ ਬਹੁਤ ਜਲਦ ਹੋ ਰਹੀਆਂ ਹਨ, ਜਿਸ ਲਈ ਕੋਵਿਡ ਤੋਂ ਬਚਣ ਲਈ ਸਾਵਧਾਨੀਆਂ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਇਆ ਜਾਵੇ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਕੋਵਿਡ ਤੋਂ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਚੌਕਸ ਹੈ।ਇਸ ਮੌਕੇ ਚੇਅਰਮੈਨ ਸ੍ਰੀ ਅਸ਼ਵਨੀ ਬੱਤਾ ਨੇ ਸ੍ਰੀ ਚੰਦਰ ਗੈਂਦ ਤੇ ਸ੍ਰੀ ਕੁਮਾਰ ਅਮਿਤ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਹ ਸਨੌਰ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਲਈ ਪ੍ਰੇਰਤ ਕਰਨਗੇ।ਇਸ ਮੌਕੇ ਬੀ.ਡੀ.ਪੀ.ਓ. ਧਰਮਪਾਲ ਸ਼ਰਮਾ ਤੋਂ ਇਲਾਵਾ ਜੋਗੀਪੁਰ ਸਰਪੰਚ ਰਾਜਵੀਰ ਸਿੰਘ, ਸਰਪੰਚ ਲਲੀਨਾ ਕ੍ਰਿਸ਼ਨ ਸਿੰਘ, ਬੋਸਰ ਕਲਾਂ ਸਰਪੰਚ ਤੀਰਥ ਸਿੰਘ, ਸਰਪੰਚ ਪੂਨੀਆਂ ਜੱਟਾਂ ਹਰਵਿੰਦਰ ਸਿੰਘ, ਸਰਪੰਚ ਨੂਰਖੇੜੀਆਂ ਬੂਟਾ ਸਿੰਘ, ਸਰਪੰਚ ਬੋਲੜ ਕਲਾਂ ਰਣਦੀਪ ਸਿੰਘ ਤੇ ਕਰਤਾਰਪੁਰ ਦੇ ਸਰਪੰਚ ਕਰਮਜੀਤ ਸਿੰਘ ਆਦਿ ਮੌਜੂਦ ਸਨ।

 

Tags: Chander Gaind , Divisional Commissioner Patiala , Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD