Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ "ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ" ਕੌਫੀ ਟੇਬਲ ਬੁੱਕ ਰਿਲੀਜ਼

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਿਯੋਗ ਨਾਲ ਹਾਈ ਕੋਰਟ ਦੇ ਵਕੀਲ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤੀ ਗਈ ਕੌਫੀ ਟੇਬਲ ਬੁੱਕ

Book, DC Pathankot, Deputy Commissioner Pathankot, Sanyam Aggarwal, Pathankot, Agriculture

Web Admin

Web Admin

5 Dariya News

ਮੋਗਾ , 27 May 2021

Last updated on: May 27, 2021, 00:00 IST

ਸ੍ਰੀ ਸੰਦੀਪ ਹਾਂਸ, ਆਈ.ਏ.ਐੱਸ. ਡਿਪਟੀ ਕਮਿਸ਼ਨਰ ਮੋਗਾ ਨੇ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਿਯੋਗ ਨਾਲ, "ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ", ਸਿਰਲੇਖ ਵਾਲੀ, ਕਾਫੀ ਟੇਬਲ ਬੁੱਕ ਨੂੰ ਅੱਜ ਰਿਲੀਜ਼ ਕੀਤਾ, ਜੋ ਕਿ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਹੈ।ਡਿਪਟੀ ਕਮਿਸ਼ਨਰ, ਮੋਗਾ ਨੇ ਇਤਿਹਾਸਿਕ ਗੁਰਧਾਮਾਂ ਦੇ ਸਚਿੱਤਰ ਦਰਸ਼ਨਾਂ ਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਤੋਂ ਸ਼ਹਾਦਤ ਤੱਕ ਦੇ ਪਵਿੱਤਰ ਯਾਤਰਾ ਨੂੰ ਦਰਸਾਉਂਦੀ ਇੱਕ ਕੌਫੀ ਟੇਬਲ ਬੁੱਕ ਦੇ ਰੂਪ ਵਿੱਚ ਹਰਪ੍ਰੀਤ ਸੰਧੂ ਦੁਆਰਾ ਤਿਆਰ ਕਰਨ ਦੇ ਪਵਿੱਤਰ ਕੰਮ ਦੀ ਸ਼ਲਾਘਾ ਕੀਤੀ, ਜਿੱਥੇ ਨੌਵੇਂ ਸਿੱਖ ਗੁਰੂ ਨੇ ਆਪਣੇ ਜੀਵਨ ਕਾਲ ਦੌਰਾਨ ਪੈਰਾਂ ਦੇ ਨਿਸ਼ਾਨ ਛੱਡੇ, ਭਾਵ ਗੁਰੂ ਕਾ ਮਹਿਲ (ਅੰਮ੍ਰਿਤਸਰ), ਗੁਰਦੁਆਰਾ ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ), ਗੁਰੂਦਵਾਰਾ ਭੋਰਾ ਸਾਹਿਬ (ਬਾਬਾ ਬਕਾਲਾ), ਗੁਰੂਦਵਾਰਾ ਥੜਾ ਸਾਹਿਬ (ਅੰਮ੍ਰਿਤਸਰ), ਗੁਰੂਦੁਆਰਾ ਗੁਰੂ ਕੇ ਮਹਿਲ (ਭੋਰਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ), ਗੁਰਦੁਆਰਾ ਥੜਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰੂਦੁਆਰਾ ਦੂਖ ਨਿਵਾਰਨ ਪਟਿਆਲਾ, ਗੁਰੂਦੁਆਰਾ ਗੁਰੂ ਕੇ ਬਾਗ, ਪਟਨਾ ਸਾਹਿਬ, ਗੁਰੂਦੁਆਰਾ ਸ਼ੀਸ਼ ਗੰਜ ਸਾਹਿਬ (ਚਾਂਦਨੀ ਚੌਕ, ਦਿੱਲੀ), ਗੁਰੂਦਵਾਰਾ ਰਕਾਬ ਗੰਜ ਸਾਹਿਬ (ਦਿੱਲੀ), ਗੁਰੂਦਵਾਰਾ ਬਿਬਨਗੜ ਸਾਹਿਬ (ਰੋਪੜ), ਗੁਰੂਦੁਆਰਾ ਸੀਸ ਗੰਜ  ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰੂਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਸ਼ਾਮਿਲ ਹਨ।ਸ੍ਰੀ ਸੰਦੀਪ ਹਾਂਸ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਚਲ ਰਹੇ 400 ਵੇਂ ਪ੍ਰਕਾਸ਼ ਵਰ੍ਹੇ ਨੂੰ ਧਿਆਨ ਵਿੱਚ ਰੱਖਦਿਆਂ ਕੌਫੀ ਟੇਬਲ ਬੁੱਕ ਦੀ ਸਾਰਥਕਤਾ ਅਤੇ ਸਮਾਂ ਸਭ ਤੋਂ ਢੁੱਕਵਾਂ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤੀ ਗਈ ਕਾਫੀ ਟੇਬਲ ਬੁੱਕ ਨੇ ਖੂਬਸੂਰਤੀ ਨਾਲ "ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ ਨੂੰ ਦਰਸਾਇਆ ਹੈ ਜੋ ਸਮੁੱਚੀ ਮਾਨਵਤਾ, ਖ਼ਾਸਕਰ ਪੰਜਾਬ ਦੇ ਨੌਜਵਾਨਾਂ ਲਈ ਅਥਾਹ ਰੁਚੀ ਵਾਲੀ ਹੋਵੇਗੀ ਅਤੇ ਇਸ ਵਿਚ ਡੂੰਘੀ ਛਾਪ ਪਵੇਗੀ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕਰਵਾਏ ਗਏ ਛੋਟੇ ਸਮਾਰੋਹ ਦੌਰਾਨ ਸ੍ਰੀ ਸਤਵੰਤ ਸਿੰਘ ਐਸ.ਡੀ.ਐਮ ਮੋਗਾ, ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ ਡੀ.ਪੀ.ਆਰ.ਓ ਮੋਗਾ, ਡਾ: ਨੀਰਜ ਅਤੇ ਹੋਰ ਹਾਜ਼ਰ ਸਨ।

 

Tags: Book , DC Pathankot , Deputy Commissioner Pathankot , Sanyam Aggarwal , Pathankot , Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD