Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਮੰਤਰੀ ਪੰਜਾਬ ਵੱਲੋਂ ਮਿਸ਼ਨ ਫਤਹਿ-02 ਤਹਿਤ ਕਰੋਨਾ ਮੁਕਤ ਪਿੰਡ ਅਭਿਆਨ ਦੀ ਸ਼ੁਰੂਆਤ

ਵੀਡੀਓ ਕਾਨਫਰੰਸਿੰਗ ਰਾਹੀਂ ਨੌਜਵਾਨਾਂ ਨੂੰ ਟੈਸਟਿੰਗ, ਟੀਕਾਕਰਨ ਤੇ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਪਾਉਣ ਦੀ ਕੀਤੀ ਅਪੀਲ

 Vimal Kumar Setia, Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, SARS-CoV-2, Oxygen Plants,Oxygen Concentrator, Oxygen supply, Liquid Medical Oxygen

Web Admin

Web Admin

5 Dariya News

ਫਰੀਦਕੋਟ , 27 May 2021

Last updated on: May 27, 2021, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਮਿਸ਼ਨ ਫਤਿਹ-2 ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਦੇ ਵੱਖ ਵੱਖ 500 ਤੋਂ ਵੱਧ ਲੋਕੇਸ਼ਨਾਂ ਤੋਂ ਨੌਜਵਾਨਾਂ ਨੂੰ ਸੰਬੋਧਤ ਕਰਕੇ ਕਰੋਨਾ ਮੁਕਤ ਆਭਿਆਨ ਦੀ ਸ਼ੁਰੂਆਤ ਕੀਤੀ ਗਈ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ, ਪਿੰਡਾਂ ਵਿਚ ਟੈਸਟਿੰਗ, ਟੀਕਾਕਰਨ ਮੁਹਿੰਮ ਨੂੰ ਹੋਰ ਤੇਜ ਕਰਨ ਦੇ ਮਕਸਦ ਨਾਲ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਇਸ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮੁੱਖ ਸਕੱਤਰ ਮੈਡਮ ਵਿਨੀ ਮਹਾਜਨ ਸਮੇਤ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਨੇ ਸੰਬੋਧਨ ਕੀਤਾ ਜਦੋਂ ਕਿ ਇਸ ਸਬੰਧੀ ਜਿਲ੍ਹਾ ਪੱਧਰੀ ਵਰਚੁਅਲ ਸਮਾਗਮ ਡੀ.ਸੀ ਦਫ਼ਤਰ ਦੇ ਐੱਨ.ਆਈ.ਸੀ ਮੀਟਿੰਗ ਹਾਲ ਵਿਚ ਹੋਇਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਤੋਂ ਇਲਾਵਾ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਕਰੋਨਾ ਮੁਕਤ ਪੰਜਾਬ ਮੁਹਿੰਮ ਦੇ ਹਿੱਸੇ ਵਜੋਂ ਮਿਸ਼ਨ ਫਤਿਹ-02 ਤਹਿਤ ਇਸ ਮੁਹਿੰਮ ਨੂੰ ਪਿੰਡਾਂ ਵਿੱਚ ਜੰਗੀ ਪੱਧਰ ਤੇ ਚਲਾਉਣ ਲਈ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ ਹੈ।ਜਿਸ ਵਿੱਚ ਐੱਨ.ਐੱਨ.ਐੱਸ, ਐੱਨ.ਸੀ.ਸੀ ਵਲੰਟੀਅਰਾਂ, ਪਿੰਡ ਪੱਧਰੀ ਯੂਥ ਕਲੱਬਾਂ, ਰੈੱਡ ਰਿਬਨ ਕਲੱਬਾਂ ,ਸਕੂਲਾਂ /ਕਾਲਜਾਂ ਦੇ ਯੂਥ ਕਲੱਬਾਂ ਐਨ.ਵਾਈ.ਕੇ. ਕਲੱਬਾਂ ਤੇ ਨੌਜਵਾਨ ਵਿਦਿਆਰਥੀਆਂ ਨੂੰ ਸ਼ਾਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਇਹਨਾਂ ਵਲੰਟਰੀਆਂ ਦੀ ਕੜੀ ਬਣਾ ਕੇ ਛੇਤੀ ਟੈਸਟਿੰਗ ਅਤੇ ਇਲਾਜ, ਵੱਧ ਤੋਂ ਵੱਧ ਟੀਕਾਕਰਨ, ਸਿਰਫ ਯੋਗ ਡਾਕਟਰ ਦੀ ਸਲਾਹ, ਲੋਕਾਂ ਨੂੰ ਜਾਗਰੂਕ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ ਜਾਵੇਗਾ। 

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਸਾਨੂੰ ਸਾਰਿਆਂ ਨੂੰ ਮਿਲ ਕੇ ਕਰੋਨਾ ਦੇ ਖਾਤਮੇ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਅੱਗੇ ਆ ਕੇ ਕਰੋਨਾ ਮਹਾਂਮਾਰੀ ਤੋਂ ਪੰਜਾਬ ਨੂੰ ਮੁਕਤ ਕਰਨ ਲਈ ਆਪਣਾ ਉਸਾਰੂ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਪਿੰਡਾਂ ਵਿੱਚ ਰੂਰਲ ਕਰੋਨਾ ਵਲੰਟੀਅਰ ਬਣਾਉਣ ਲਈ ਵੀ ਕਿਹਾ। ਉਨ੍ਹਾਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ  ਬਚਾਅ ਲਈ ਜਿਥੇ ਉਹ ਪਹਿਲਾਂ ਵਾਂਗ ਸਾਵਧਾਨੀਆਂ ਵਰਤਣ ਉਥੇ ਹੀ ਲੱਛਣ ਦਿੱਸਣ ਤੇ ਟੈਸਟਿੰਗ ਤੇ ਇਲਾਜ ਕਰਵਾਉਣ ਅਤੇ ਇਸ ਤੋਂ ਇਲਾਵਾ ਸਰਕਾਰ ਵੱਲੋਂ ਕੀਤੇ ਜਾ ਰਹੇ ਟੀਕਾਕਰਨ ਦਾ ਲਾਭ ਉਠਾ ਕੇ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਕਰੋਨਾਂ ਦੇ ਖਾਤਮੇ ਲਈ ਫਰੀਦਕੋਟ ਜਿਲ੍ਹੇ ਨੂੰ 27 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਸੈਕਟਰ ਅਫ਼ਸਰ ਨੂੰ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਕਮੇਟੀਆਂ ਬਣਾਉਣ ਅਤੇ ਪਿੰਡ ਦੇ ਨੁਮਾਇੰਦਿਆਂ ਤੋਂ ਇਲਾਵਾ ਯੁਵਕ ਕਲੱਬ ,ਐਨ.ਐਸ.ਐਸ ਵਲੰਟੀਅਰ ਜੀ.ਓ.ਜੀ. ਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਨੂੰ ਫਰੀਦਕੋਟ ਜਿਲ੍ਹੇ ਵਿੱਚ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ,ਸਿਹਤ ਵਿਭਾਗ, ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਕਰੋਨਾ ਦੇ ਖਾਤਮੇ ਤੱਕ ਅਭਿਆਨ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਟੈਸਟਿੰਗ, ਟੀਕਾਕਰਨ ਅਤੇ ਟਰੈਕਿੰਗ ਦਾ ਕੰਮ ਪੂਰੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ ਤੇ ਕੋਵਿਡ ਮਰੀਜ਼ਾਂ ਦੇ ਇਲਾਜ, ਉਨ੍ਹਾਂ ਦੇ ਇਕਾਂਤਵਾਸ,ਮਿਸ਼ਨ ਫਤਿਹ ਕਿੱਟ ਸਮੇਤ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਸ: ਅਮਰਿੰਦਰ ਸਿੰਘ ਟਿਵਾਣਾ ਐਸ.ਡੀ.ਐਮ ਕੋਟਕਪੂਰਾ, ਡਾ. ਸੰਜੇ ਕਪੂਰ ਸਿਵਲ ਸਰਜਨ ਡਾਕਟਰ, ਡਾ. ਹਰਜੋਤ ਕੌਰ, ਕੁਲਦੀਪ ਕੁਮਾਰ ਡੀ.ਆਰ. ਸ੍ਰੀ ਰਾਜਬਰਿੰਦਰ ਸਿੰਘ ਡੀ.ਐਸ.ਪੀ ਫਰੀਦਕੋਟ, ਸ੍ਰੀ ਸੰਜੀਵ ਕਟਾਰੀਆ ਐਨ.ਐਸ.ਐਸ ਪ੍ਰੋਗਰਾਮ ਅਫਸਰ ਸਮੇਤ ਜਿਲ੍ਹੇ ਦੇ ਕੁਝ ਯੂਥ ਕਲੱਬਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।  

 

Tags: Vimal Kumar Setia , Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD