Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਵੱਲੋਂ ਕੋਰੋਨਾ ਨਾਲ ਲੜਣ ਲਈ ਮਿਸ਼ਨ ਫਤਹਿ 2.0 ਵਿਚ ਸਹਿਯੋਗ ਲਈ ਨੌਜਵਾਨਾਂ ਨੂੰ ਸੱਦਾ

ਕੋਰੋਨਾ ਮੁਕਤ ਪੰਜਾਬ ਲਈ ‘ਰੂਰਲ ਕੋਰੋਨਾ ਵਲੰਟੀਅਰ’ ਸਮੂਹ ਕਾਇਮ ਕਰਨ ਦੇ ਨਿਰਦੇਸ਼

Harish Nair, Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, SARS-CoV-2, Oxygen Plants,Oxygen Concentrator, Oxygen supply, Liquid Medical Oxygen

5 Dariya News

ਫਾਜਿਲ਼ਕਾ , 27 May 2021

Last updated on: May 27, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਨੌਜਵਾਨਾਂ ਨਾਲ ਇਕ ਵਰਚੂਅਲ ਸੰਵਾਦ ਦੌਰਾਨ ਉਨਾਂ ਨੂੰ ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਤਹਿਤ ਮਿਸ਼ਨ ਫਤਹਿ 2.0 ਨਾਲ ਜੁੜਨ ਦਾ ਸੱਦਾ ਦਿੱਤਾ ਹੈ ਤਾਂ ਜੋ ਪੰਜਾਬ ਵਿਚੋਂ ਕਰੋਨਾ ਨੂੰ ਖ਼ਤਮ ਕਰਕੇ ਸੂਬੇ ਨੂੰ ਤੰਦਰੁਸਤ ਪੰਜਾਬ ਬਣਾਇਆ ਜਾ ਸਕੇ। ਇਸ ਦੌਰਾਨ ਉਨਾਂ ਕੋਰੋਨਾ ਦੀ ਮਹਾਂਮਾਰੀ ਨਾਲ ਲੜਣ ਲਈ ਪ੍ਰਤੀ ਪਿੰਡ ਸੱਤ ਰੂਰਲ ਕੋਰੋਨਾ ਵਲੰਟੀਅਰਾਂ (ਆਰ.ਸੀ.ਵੀ.) ਦੇ ਸਮੂਹ ਕਾਇਮ ਕਰਨ ਦੇ ਨਿਰਦੇਸ਼ ਵੀ ਦਿੱਤੇ।ਇਸ ਮੌਕੇ ਜ਼ਿਲਾ ਸਦਰ ਮੁਕਾਮ ਤੋਂ ਇਸ ਸਮਾਗਮ ਵਿਚ ਜੁੜੇ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਹੁਕਮਾਂ ਨੂੰ ਜ਼ਿਲੇ ਵਿਚ ਪੂਰੀ ਸਿੱਦਤ ਨਾਲ ਲਾਗੂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਬੇਸ਼ਕ ਕੋਵਿਡ ਮਾਮਲਿਆਂ ਵਿਚ ਕਮੀ ਆ ਰਹੀ ਹੈ ਪਰ ਹਾਲੇ ਬਹੁਤ ਕੁਝ ਕਰਨ ਦੀ ਜਰੂਰਤ ਹੈ ਇਸ ਲਈ ਉਨਾਂ ਨੇ ਕਿਹਾ ਕਿ ਇਹ ਆਰ.ਸੀ.ਵੀ. ਸਮੂਹ ਤੁਰੰਤ ਕਾਇਮ ਕੀਤੇ ਜਾਣ ਜੋ ਕਿ ਕੋਰੋਨਾ ਖਿਲਾਫ ਜੰਗ ਵਿੱਚ ਅਹਿਮ ਯੋਗਦਾਨ ਪਾਉਣਗੇ। ਮੁੱਖ ਮੰਤਰੀ ਨੇ ਆਰ.ਸੀ.ਵੀਜ਼ ਨੂੰ ਟੈਸਟ, ਟਰੇਸ ਤੇ ਟਰੀਟ (ਜਾਂਚ, ਭਾਲ ਤੇ ਇਲਾਜ) ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਗਰੀਬ ਅਤੇ ਬਜ਼ੁਰਗ ਵਿਅਕਤੀਆਂ ਦੀ ਸੰਭਾਲ ਕਰਦੇ ਹੋਏ ਉਨਾਂ ਦੀ ਕੋਵਿਡ ਕੰਟਰੋਲ ਰੂਮ ਅਤੇ ਹੈਲਪਲਾਈਨਾਂ ਤੱਕ ਪਹੁੰਚ ਆਸਾਨ ਬਣਾਉਣ, ਸਾਰੇ ਪਿੰਡਾਂ ਵਿਚ ਠੀਕਰੀ ਪਹਿਰੇ ਲਾਉਣ, ਕੋਵਿਡ ਤੋਂ ਬਚਾਅ ਲਈ ਸਭ ਨਿਯਮਾਂ ਦਾ ਪਾਲਣ ਕਰਨ, ਚੰਗੀਆਂ ਇਲਾਜ ਸੁਵਿਧਾਵਾਂ ਹਾਸਲ ਕਰਨ ਵਿਚ ਪੇਂਡੂ ਲੋਕਾਂ ਦੀ ਮਦਦ ਕਰਨ, ਨੀਮ ਹਕੀਮਾਂ ਤੋਂ ਦੂਰ ਰਹਿਣ, ਕੋਵਾ ਐਪ ਡਾਊਨਲੋਡ ਕਰਨ ਤੋਂ ਇਲਾਵਾ ਬੈਨਰ ਅਤੇ ਕਿਤਾਬਚਿਆਂ ਆਦਿ ਪੇਸ਼ਕਦਮੀਆਂ ਦਾ ਦਾਇਰਾ ਵਧਾ ਕੇ ਹਰ ਵਿਅਕਤੀ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ। ਉਨਾਂ ਨੇ ਕੋਵਿਡ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਸੋਸ਼ਲ ਮੀਡੀਆ ਉੱਤੇ ਹੋਰ ਰਹੇ ਝੂਠੇ ਪ੍ਰਚਾਰ ਨੂੰ ਰੋਕਣ ਲਈ ਵੀ ਨੂੰ ਅੱਗੇ ਆਉਣ ਲਈ ਕਿਹਾ। ਉਨਾਂ ਨੇ ਕਿਹਾ ਕਿ ਹਰੇਕ ਆਰ.ਸੀ.ਵੀ ਨੂੰ ਇੱਕ-ਇੱਕ ਸਪੋਰਟਸ ਕਿੱਟ 12 ਅਗਸਤ ਨੂੰ ਕੌਮਾਂਤਰੀ ਯੁਵਾ ਦਿਵਸ ਮੌਕੇ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਇਸ ਮੌਕੇ ਯੁਵਾ ਮਾਮਲੇ ਵਿਭਾਗ ਵੱਲੋਂ 1 ਲੱਖ ਬੈਜ ਅਤੇ 1 ਲੱਖ ਕਾਰ ਸਟਿੱਕਰ, ਜਿਨਾਂ ਉੱਤੇ ‘ਮੈਂ ਟੀਕਾ ਲਗਵਾ ਚੁੱਕਿਆ ਹਾਂ’ ਲਿਖਿਆ ਹੈ, ਵੰਡੇ ਜਾਣ ਦੀ ਸ਼ੁਰੂਆਤ ਕੀਤੀ।ਇਹ ਸਮਾਗਮ ਸਾਰੇ ਜ਼ਿਲੇ ਦੇ ਇਕ ਦਰਜਨ ਤੋਂ ਵੱਧ ਪੇਂਡੂ ਤੇ ਸ਼ਹਿਰੀ ਸਥਾਨਾਂ ਉੱਤੇ ਇੱਕੋ ਸਮੇਂ ਪ੍ਰਸਾਰਿਤ ਹੋਇਆ। ਇਸ ਮੌਕੇ ਸੂਬੇ ਦੀ ਕੋਵਿਡ ਟੀਕਾਕਰਨ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਫਿਲਮ ਅਦਾਕਾਰ ਸੋਨੂੰ ਸੂਦ ਨੇ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਟੀਕਾਕਰਨ ਦੀ ਮਹੱਤਤਾ ਤੋਂ ਲੋਕਾਂ ਨੂੰ ਜਾਣੰ ਕਰਵਾਏ ਜਾਣ ਦਾ ਸੱਦਾ ਦਿੱਤਾ।ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਮੌਕੇ ਕੋਵਿਡ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਦ ਕਿ ਖੇਡਾਂ ਤੇ ਯੁਵਾ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸੂਬੇ ਵਿਚਲੇ ਸਾਰੇ 13,857 ਰਜਿਸਟਰਡ ਯੂਥ ਕਲੱਬਾਂ ਦੀ ਮਦਦ ਲਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿਚ ਟੀਕਾਕਰਨ ਕਰਵਾਉਣ ਅਤੇ ਇਸ ਮਹਾਂਮਾਰੀ ਤੋਂ ਪੀੜਤ ਲੋਕਾਂ ਵਿਚ ਸਮਾਂ ਰਹਿੰਦਿਆਂ ਇਲਾਜ ਕਰਵਾਉਣ ਨੂੰ ਚੰਗੀ ਤਰਾਂ ਪ੍ਰਚਾਰਿਤ ਕੀਤਾ ਜਾ ਸਕੇ।ਇਸ ਵਰਚੂਅਲ ਸਮਾਗਮ ਨੂੰ ਮੁੱਖ ਸਕੱਤਰ ਵਿਨੀ ਮਹਾਜਨ, ਪੰਜਾਬ ਸਰਕਾਰ ਦੇ ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ ਨੇ ਵੀ ਸੰਬੋਧਨ ਕੀਤਾ ਜਦ ਕਿ ਫਾਜ਼ਿਲਕਾ ਤੋਂ ਜ਼ਿਲੇ ਦੇ ਪਿੰਡ ਚੱਕ ਸੈਦੋਕੇ ਦੇ ਨੌਜਵਾਨ ਗੁਰਲਾਲ ਸਿੰਘ ਨੇ ਮੁੱਖ ਮੰਤਰੀ ਨਾਲ ਗਲਬਾਤ ਦੌਰਾਨ ਆਪਣੇ ਪਿੰਡ ਵਿਚ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਯੂਥ ਭਲਾਈ ਬੋਰਡ ਦੇ ਵਾਇਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ, ਯੂਥ ਕਾਂਗਰਸ ਦੇ ਜ਼ਿਲੇ ਪ੍ਰਧਾਨ ਸ੍ਰੀ ਰੂਬੀ ਗਿੱਲ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਸ: ਕੁਲਵਿੰਦਰ ਸਿੰਘ, ਜ਼ਿਲਾ ਖੇਡ ਅਫ਼ਸਰ ਸ: ਬਲਵੰਤ ਸਿੰਘ ਵੀ ਹਾਜਰ ਸਨ।

 

Tags: Harish Nair , Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD