Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਕੁਰ ਨਰੂਲਾ ਮਿਨਿਸਟਰੀਜ਼ ਦੀ ਮੈਨੇਜਮੈਂਟ ਟੀਮ ਨੇ ਸੌਂਪੇ 20 ਆਕਸੀਜਨ ਕੰਸਨਟਰੇਟਰ

ਮਹਾਂਮਾਰੀ ਖ਼ਿਲਾਫ਼ ਜੰਗ ਵਿਚ ਵੱਡਾ ਹਥਿਆਰ ਸਾਬਿਤ ਹੋਵੇਗੀ ਸਮਾਜ ਸੇਵੀ ਸੰਸਥਾਵਾਂ ਵਲੋਂ ਦਿੱਤੀ ਮਦਦ : ਬਲਬੀਰ ਸਿੱਧੂ

 Balbir Singh Sidhu, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਚੰਡੀਗੜ੍ਹ , 27 May 2021

Last updated on: May 27, 2021, 00:00 IST

ਕੋਵਿਡ ਮਹਾਂਮਾਰੀ ਦੌਰਾਨ ਜਿਥੇ ਕੁੱਝ ਲੋਕ ਮੁਨਾਫਾਖੋਰੀ ਵਿੱਚ ਲੱਗੇ ਹੋਏ ਨੇ ਉਥੇ ਦੂਜੇ ਪਾਸੇ ਸਮਾਜ ਵਿਚ ਅਜਿਹੇ ਲੋਕ ਵੀ ਮੌਜੂਦ ਨੇ ਜਿਨ੍ਹਾਂ ਲਈ ਮਾਨਵਤਾ ਦੀ ਸੇਵਾ ਤੋਂ ਵੱਧ ਕੇ ਕੁਝ ਨਹੀਂ ਹੈ। ਇਸੇ ਕੜੀ ਤਹਿਤ ਜਲੰਧਰ ਤੋਂ ਅੰਕੁਰ ਨਰੂਲਾ ਮਨਿਸਟਰੀ ਖਾਂਬਰਾ ਚਰਚ ਵੱਲੋਂ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮਨੁੱਖਤਾ ਦੀ ਸੇਵਾ ਤਹਿਤ ਪੰਜਾਬ ਸਰਕਾਰ ਦੀ ਮਦਦ ਲਈ ਹੱਥ ਵਧਾਏ ਗਏ ਹਨ। ਸਿਹਤ ਮੰਤਰੀ ਬਲਬੀਰ ਸਿੱਧੂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਪੁੱਜੀ ਅੰਕੁਰ ਨਰੂਲਾ ਮਿਨਿਸਟਰੀ ਦੀ ਟੀਮ ਵਲੋਂ ਸਰਕਾਰ ਨੂੰ  20 ਆਕਸੀਜਨ ਕੰਸਟਰੇਟਰ,150 ਪਲਸ ਆਕਸੀਮੀਟਰ, ਮਾਸਕ ਅਤੇ ਸੈਨੀਟਾਈਜ਼ਰ  ਸਮੇਤ ਹੋਰ ਜਰੂਰੀ ਸਮਾਨ ਦਿੱਤਾ ਗਿਆ।ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੱਧੂ  ਨੇ ਅੰਕੁਰ ਨਰੂਲਾ ਮਿਨਿਸਟਰੀ ਖਾਂਬਰਾ ਚਰਚ ਦਾ ਧੰਨਵਾਦ ਕਰਦਿਆਂ ਇਸ ਨੂੰ ਮਾਨਵਤਾ ਦੀ ਸੱਚੀ ਸੇਵਾ ਦੱਸਿਆ। ਸਿਹਤ ਮੰਤਰੀ ਨੇ ਕਿਹਾ ਮੌਜੂਦਾ ਸਮੇਂ ਵਿੱਚ ਖਾਂਬਰਾ ਚਰਚ ਅਤੇ ਹੋਰ ਸਮਾਜ ਸੇਵੀ ਸੰਗਠਨਾਂ ਵਲੋਂ ਦਿੱਤੇ ਗਏ ਕੰਸਟਰੇਟਰ ਵੱਡੀ ਸਹੂਲਤ ਹੋਣਗੇ। ਸਿਹਤ ਮੰਤਰੀ ਨੇ ਕਿਹਾ ਕਿ ਜਦੋਂ ਅਜਿਹੀਆਂ ਸੰਸਥਾਵਾਂ ਮਾਨਵਤਾ ਦੀ ਸੇਵਾ ਲਈ ਅੱਗੇ ਆਉਂਦੀਆਂ ਨੇ ਤਾਂ ਮਹਾਂਮਾਰੀ ਖ਼ਿਲਾਫ਼ ਜੰਗ ਵਿਚ ਸਰਕਾਰ ਨੂੰ ਵੱਡਾ ਬਲ ਮਿਲਦਾ ਹੈ।ਓਧਰ ਇਸ ਮੌਕੇ ਅੰਕੁਰ ਨਰੂਲਾ ਮਿਨਿਸਟਰੀ ਖਾਂਬਰਾ ਚਰਚ ਦੇ ਪ੍ਰਧਾਨ ਜਤਿੰਦਰ ਮਸੀਹ ਗੌਰਵ ਨੇ ਦੱਸਿਆ ਕਿ ਚਰਚ ਵਲੋਂ ਕੋਵਿਡ ਮਹਾਂਮਾਰੀ ਚ ਪੰਜਾਬ ਸਰਕਾਰ ਨੂੰ ਦਿਤੀ ਗਈ ਮਦਦ ਦੀ ਇਹ ਪਹਿਲੀ ਖੇਪ ਹੈ ਅਤੇ ਚਰਚ ਮੈਨੇਜਮੈਂਟ ਭਵਿੱਖ ਵਿਚ ਵੀ ਪੰਜਾਬ ਸਰਕਾਰ ਅਤੇ ਪੰਜਾਬ ਵਾਸੀਆਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਮਰੀਜ਼ਾਂ ਲਈ ਖਾਂਬਰਾ ਚਰਚ ਵਲੋਂ ਇੱਕ ਐਲ 1 ਕੋਵਿਡ ਕੇਅਰ ਸੈਂਟਰ ਵੀ ਸਥਾਪਿਤ ਕੀਤਾ ਜਾ ਰਿਹਾ ਹੈ, ਜੋ ਆਕਸੀਜਨ ਕੰਸਟ੍ਰੇਟਰ ਤੇ ਹੋਰ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਕੋਵਿਡ ਕੇਅਰ ਸੈਂਟਰ ਵਿਚ ਮਰੀਜ਼ਾਂ ਨੂੰ ਮੈਡੀਕਲ ਸਹੂਲਤ ਦੇ ਨਾਲ-ਨਾਲ ਪੌਸ਼ਟਿਕ ਤੇ ਸਾਫ਼-ਸੁਥਰੇ ਖਾਣੇ ਦਾ ਵੀ ਪ੍ਰਬੰਧ ਹੋਵੇਗਾ।ਇਸ ਮੌਕੇ ਜਿਲਾ ਯੂਥ ਕਾਂਗਰਸ ਦੇ ਪ੍ਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਜੌਹਨ ਕੋਟਲੀ, ਐਡਵੋਕੇਟ ਅਭਿਸ਼ੇਕ ਗਿੱਲ,  ਗੁਰਿੰਦਰ ਮੁਖਾ, ਹਮੀਦ ਮਸੀਹ, ਸੁਧੀਰ ਲਾਡੀ ਅਤੇ ਸੰਦੀਪ ਬਟਾਲਾ ਵੀ ਵਿਸ਼ੇਸ਼ ਤੌਰ ਮੌਜੂਦ ਸਨ।

 

Tags: Balbir Singh Sidhu , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD