Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫ਼ਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਮੱਕੀ ਦਾ ਕਿਤਾਬਚਾ ਜਾਰੀ

 Book, DC Pathankot, Deputy Commissioner Pathankot, Sanyam Aggarwal, Pathankot, Agriculture

Web Admin

Web Admin

5 Dariya News

ਪਠਾਨਕੋਟ , 27 May 2021

ਫ਼ਸਲੀ ਵਿਭਿੰਨਤਾ ਨੂੰ ਪ੍ਰਫੁਲਿਤ ਕਰਨ ਲਈ ਸੰਯਮ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ (ਆਤਮਾ) ਪਠਾਨਕੋਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ-ਕਮ-ਪੀ.ਡੀ. ਆਤਮਾ ਪਠਾਨਕੋਟ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ “ਮੱਕੀ ਸਾਉਣੀ,ਸਰਦ ਰੁੱਤ ਅਤੇ ਬੇਬੀ ਕੋਰਨ ਦੀ ਕਾਸ਼ਤ,ਮੁੱਖ ਸਮੱਸਿਆਵਾਂ ਅਤੇ ਹੱਲ” ਦਾ ਕਿਤਾਬਚਾ ਜਾਰੀ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਰਾਜਿੰਦਰ ਕੁਮਾਰ ਖੇਤੀਬਾੜੀ ਅਫ਼ਸਰ (ਸਦਰ ਮੁਕਾਮ)ਪਠਾਨਕੋਟ,ਡਾ. ਵਿਕਰਾਂਤ ਧਵਨ(ਡਿਪਟੀ ਪੀ.ਡੀ,ਆਤਮਾ), ਡਾ. ਸੁੱਖਪ੍ਰੀਤ ਸਿੰਘ (ਡਿਪਟੀ ਪੀ.ਡੀ,ਆਤਮਾ) ਅਤੇ ਸ਼੍ਰੀ ਪੰਕਜ ਸ਼ਰਮਾ ਕਲਰਕ ਹਾਜ਼ਰ ਸਨ।ਇਸ ਮੌਕੇ ਤੇ ਸ਼੍ਰੀ ਸੰਯਮ ਅਗਰਵਾਲ,ਡਿਪਟੀ ਕਮਿਸ਼ਨਰ-ਕਮ-ਚੇਅਰਮੈਨ (ਆਤਮਾ) ਪਠਾਨਕੋਟ  ਨੇ ਦੱਸਿਆ ਕਿ ਕਣਕ ਅਤੇ ਝੋਨੇ ਤੋਂ ਬਾਅਦ ਮੱਕੀ ਪੰਜਾਬ ਵਿੱਚ ਤੀਸਰੀ ਮਹੱਤਵਪੂਰਨ ਫ਼ਸਲ ਹੈ। ਮੱਕੀ ਦੀ ਫ਼ਸਲ ਪੰਜਾਬ ਤੋਂ ਇਲਾਵਾ ਮੱਧ ਪ੍ਰਦੇਸ਼,ਰਾਜਸਥਾਨ,ਉੱਤਰ ਪ੍ਰਦੇਸ਼,ਹਿਮਾਚਲ ਪ੍ਰਦੇਸ਼,ਜੰਮੂ ਅਤੇ ਕਸ਼ਮੀਰ ਵਿੱਚ ਉਗਾਈ ਜਾਂਦੀ ਹੈ ਅਤੇ 2/3 ਰਕਬਾ ਇਨ੍ਹਾਂ ਪ੍ਰਾਂਤਾਂ ਵਿੱਚ ਹੈ।ਪੰਜਾਬ ਵਿੱਚ ਲੱਗਭਗ 1.09 ਲੱਖ ਹੈਕ: ਰਕਬਾ ਮੱਕੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਪਠਾਨਕੋਟ ਵਿੱਚ 8000 ਹੈਕ: ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਂਦੀ ਹੈ। ਪਠਾਨਕੋਟ ਜ਼ਿਲ੍ਹੇ ਵਿੱਚ ਲੱਗਭਗ 35% ਖੇਤੀ ਬਾਰਿਸ਼ ਦੇ ਪਾਣੀ ਤੇ ਨਿਰਭਰ ਕਰਦੀ ਹੈ। ਜਿਸ ਕਰਕੇ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾਂ ਕਰਨਾ ਪੈਂਦਾ ਹੈ।ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ-ਕਮ-ਪੀ.ਡੀ. ਆਤਮਾ ਪਠਾਨਕੋਟ ਨੇ ਦੱਸਿਆ ਕਿ ਪਠਾਨਕੋਟ ਦੇ ਧਾਰ ਬਲਾਕ ਵਿੱਚ ਦੇਸੀ ਰਵਾਇਤੀ ਮੱਕੀ ਦੀ ਕਾਸ਼ਤ ਕੀਤੀ ਜਾਂਦੀ ਹੈ,ਜੋ ਕਿ ਆਮ ਮੱਕੀ ਨਾਲੋਂ ਵੱਧ ਪੋਸ਼ਟਿਕ ਤੱਤਾਂ ਵਿੱਚ ਭਰਪੂਰ ਹੈ। ਇਹ ਮੱਕੀ ਖਾਣ ਵਿੱਚ ਵੀ ਬਹੁਤ ਵਧੀਆ ਹੈ। 

ਇਸ ਦੀ ਕਾਸ਼ਤ ਨੂੰ ਪਠਾਨਕੋਟ ਜ਼ਿਲ੍ਹੇ ਵਿੱਚ ਪ੍ਰਫੁਲਿਤ ਕਰਨ ਲਈ ਖੇਤੀਬਾੜੀ ਮਹਿਕਮੇ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨੂੰ ਮੁੱਖ ਰੱਖਦੇ ਹੋਏ ਹੀ ਕਿਸਾਨਾਂ ਦੀ ਮੱਕੀ ਸਬੰਧੀ ਤਕਨੀਕੀ ਜਾਣਕਾਰੀ ਵਧਾਉਣ ਅਤੇ ਦੇਸੀ ਮੱਕੀ ਦੀ ਕਾਸ਼ਤ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਹ ਕਿਤਾਬਚਾ ਕਿਸਾਨਾਂ ਵਾਸਤੇ ਛਾਪਿਆ ਗਿਆ ਹੈ। ਇਹ ਕਿਤਾਬਚਾ ਮੱਕੀ ਦਾ ਵਧੇਰੇ ਝਾੜ ਪ੍ਰਾਪਤ ਕਰਨ ਲਈ ਕਿਸਾਨਾਂ ਲਈ ਮਦਦਗਾਰ ਸਾਬਤ ਹੋਵੇਗਾ। ਇਸ ਮੌਕੇ ਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ-ਕਮ-ਪੀ.ਡੀ. ਆਤਮਾ ਪਠਾਨਕੋਟ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਕਾਸ਼ਤ ਜੋ ਕਿ 28564 ਹੈਕਟੇਅਰ ਤਕਰੀਬਨ 60 ਪ੍ਰਤੀਸ਼ਤ ਹਿੱਸੇ ਵਿੱਚ ਕੀਤੀ ਜਾਂਦੀ ਹੈ। ਖੇਤੀਬਾੜੀ ਵਿਭਾਗ ਵੱਲੋਂ ਫ਼ਸਲੀ ਵਿਭਿੰਨਤਾ ਅਧੀਨ ਇਸ ਦੀ ਕਾਸ਼ਤ ਨੂੰ ਘਟਾ ਕੇ ਮੱਕੀ , ਬਾਸਮਤੀ ,ਦਾਲਾਂ ਅਤੇ ਹੋਰ ਪਾਣੀ ਦੀ ਘੱਟ ਖਪਤ ਵਾਲੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਕਿਸਾਨ ਭਰਾਵਾਂ ਨੂੰ ਪੁਰਜ਼ੋਰ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਨੇ ਇਹ ਵੀ ਦੱਸਿਆ ਕਿ ਪਿਛਲੇ ਸਾਲ ਦੌਰਾਨ ਸਿੱਧੀ ਬਿਜਾਈ ਵਾਲੇ ਝੋਨੇ,ਬਾਸਮਤੀ ਅਤੇ ਮੱਕੀ ਦੀ ਕਾਸ਼ਤ ਨੂੰ ਵਾਧਾ ਦੇਣ ਲਈ ਆਤਮਾ ਸਕੀਮ ਅਧੀਨ 53 ਪ੍ਰਦਰਸ਼ਨੀ ਪਲਾਟ ਕਿਸਾਨਾਂ ਨੂੰ ਮੁਹੱਈਆ ਕੀਤੇ ਗਏ ਸਨ ਅਤੇ ਇਸ ਸਾਲ ਵੀ ਪਾਣੀ ਦੀ ਬਚਤ ਵਾਲੀਆਂ ਫਸਲਾਂ ਅਤੇ ਕਿਸਾਨਾਂ ਦੇ ਮੁਨਾਫੇ ਨੂੰ ਮੁੱਖ ਰੱਖਦੇ ਹੋਏ ਆਤਮਾ ਸਕੀਮ ਅਧੀਨ 59 ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ।ਇਸ ਦੇ ਵਿੱਚ ਦੇਸੀ ਰਵਾਇਤੀ ਮੱਕੀ ਦੀ ਕਾਸ਼ਤ ਨੂੰ ਵੀ ਤਰਜੀਹ ਦਿੱਤੀ ਜਾਵੇਗੀ।ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦਿਆਂ ਬਾਰੇ ਦੱਸ ਕੇ ਇਸ ਸਬੰਧੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪਠਾਨਕੋਟ ਵਿੱਚ ਘਰੇਲੂ ਬਗੀਚੀ ਨੂੰ ਵਧਾਵਾ ਦੇਣ ਲਈ ਆਤਮਾ ਸਕੀਮ ਅਧੀਨ ਕਿਸਾਨ ਬੀਬੀਆਂ ਨੂੰ ਸਬਜੀਆਂ ਦੇ ਬੀਜਾਂ ਦੀਆਂ 200 ਕਿੱਟਾਂ ਮੁਫਤ ਵੰਡੀਆਂ ਗਈਆਂ ਸਨ।ਅੰਤ ਵਿੱਚ ਉਹਨਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਮਹਿਕਮੇ ਨਾਲ ਰਾਬਤਾ ਕਾਇਮ ਕਰਕੇ ਖੇਤੀ ਮੁਨਾਫੇ ਵਧਾਉਣ ਅਤੇ ਖਰਚੇ ਘਟਾਉਣ ਲਈ ਅਪੀਲ ਕੀਤੀ।

 

Tags: Book , DC Pathankot , Deputy Commissioner Pathankot , Sanyam Aggarwal , Pathankot , Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD