Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਛੱਪੜਾਂ ਦੀ ਸਫ਼ਾਈ ਲਈ ਸਮਾਰਟ ਪਿੰਡ ਮੁਹਿੰਮ ਦੀ ਸ਼ੁਰੂਆਤ

ਮੌਨਸੂਨ ਤੋਂ ਪਹਿਲਾਂ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਮੁਕੰਮਲ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

Tript Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Smart Village campaign

Web Admin

Web Admin

5 Dariya News

ਚੰਡੀਗੜ੍ਹ , 27 May 2021

Last updated on: May 27, 2021, 00:00 IST

ਪੰਜਾਬ ਸਰਕਾਰ ਨੇ ਸਮਾਰਟ ਪਿੰਡ ਮੁਹਿੰਮ ਤਹਿਤ ਸੂਬੇ ਭਰ ਦੇ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਮੁਹਿੰਮ ਪਿੰਡਾਂ ਵਿੱਚ ਖੁਸ਼ਹਾਲ ਅਤੇ ਸਾਫ਼ ਕੁਦਰਤੀ ਵਾਤਾਵਰਣ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵਿਭਾਗੀ ਅਧਿਕਾਰੀਆਂ ਨੂੰ ਮੌਨਸੂਨ ਦੇ ਸੀਜ਼ਨ ਤੋਂ ਪਹਿਲਾਂ 10 ਜੂਨ, 2021 ਤੱਕ ਇਹ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਮਾਨਸੂਨ ਦੇ ਸੀਜ਼ਨ ਤੋਂ ਪਹਿਲਾਂ 12,296 ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ 12,184 ਛੱਪੜਾਂ ਵਿਚੋਂ ਪਾਣੀ ਕੱਢਿਆ ਗਿਆ ਅਤੇ 6,332 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਮੁਕੰਮਲ ਕੀਤਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਸਾਲ ਇਹ ਕਾਰਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਮੁਹਿੰਮ ਲਈ 90 ਕਰੋੜ ਰੁਪਏ ਅਲਾਟ ਕੀਤੇ ਗਏ ਹਨ।ਉਨ੍ਹਾਂ ਅੱਗੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਦੇ ਅਨੁਸਾਰ 5724 ਛੱਪੜਾਂ ਵਿੱਚੋਂ ਪਾਣੀ ਕੱਢਣ ਦੀ ਜ਼ਰੂਰਤ ਹੈ ਜਿਸ ਵਿਚੋਂ 1646 ਛੱਪੜਾਂ ਵਿੱਚ ਕੰਮ ਸ਼ੁਰੂ ਹੋ ਗਿਆ ਹੈ ਜਦਕਿ 746 ਛੱਪੜਾਂ ਵਿਚ ਇਹ ਕੰਮ ਪੂਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ 3847 ਛੱਪੜਾਂ ਵਿੱਚੋਂ ਗਾਰ ਕੱਢਣ ਦੀ ਵੀ ਜ਼ਰੂਰਤ ਹੈ ਜਿਨ੍ਹਾਂ ਵਿਚੋਂ 839 ਛੱਪੜਾਂ ਵਿਚ ਕੰਮ ਸ਼ੁਰੂ ਹੋ ਗਿਆ ਹੈ ਅਤੇ 172 ਛੱਪੜਾਂ ਵਿੱਚ ਇਹ ਕੰਮ ਮੁਕੰਮਲ ਹੋ ਗਿਆ ਹੈ।ਇਹ ਜ਼ਿਕਰ ਕਰਦਿਆਂ ਕਿ ਕੋਵਿਡ-19 ਮਹਾਂਮਾਰੀ ਕਰਕੇ ਬਣੇ ਹਾਲਾਤਾਂ ਦੌਰਾਨ ਇਹ ਮੁਹਿੰਮ ਪਿੰਡਾਂ ਦੇ ਗਰੀਬ ਲੋਕਾਂ ਲਈ ਆਪਣੀਆਂ ਰੋਜ਼ਮਰ੍ਹਾ ਦੀਆਂ ਲੋੜਾਂ ਪੂਰੀਆਂ ਕਰਨ ਵਾਸਤੇ ਆਮਦਨ ਦਾ ਮੁੱਖ ਸਰੋਤ ਰਹੀ ਹੈ, ਸ੍ਰੀ ਬਾਜਵਾ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਰੁਜ਼ਗਾਰ ਦੇਣ ਲਈ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਹੁਣ ਤੱਕ 3,38,123  ਮਾਨਵੀ ਦਿਹਾੜੀਆਂ ਦਿੱਤੀਆਂ ਗਈਆਂ ਹਨ ਅਤੇ ਲਾਭਪਾਤਰੀਆਂ ਦੇ ਖਾਤਿਆ ਵਿੱਚ 8.58 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ ਹੈ।ਇਸ ਦੌਰਾਨ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਛੱਪੜਾਂ ਦੀ ਸਫਾਈ ਨਾਲ ਸਬੰਧਤ ਪ੍ਰਾਜੈਕਟ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੰਮ ਦੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਵੱਲੋਂ ਸਾਈਟਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Smart Village campaign

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD