Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਨੂੰ ਹਰਾਉਣ ਲਈ ਮਿਸ਼ਨ ਫ਼ਤਿਹ 2.0 ’ਚ ਨੌਜਵਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ: ਵਿਜੈ ਇੰਦਰ ਸਿੰਗਲਾ

ਸੰਗਰੂਰ ਦੇ ਵਸਨੀਕ ਮੇਰਾ ਪਰਿਵਾਰ ਤੇ ਪਰਿਵਾਰਕ ਮੈਂਬਰਾਂ ਦਾ ਖਿਆਲ ਰੱਖਣ ਲਈ ਮੈਂ ਹਰ ਵੇਲੇ ਯਤਨਸ਼ੀਲ: ਕੈਬਨਿਟ ਮੰਤਰੀ ਸਿੰਗਲਾ

 Vijay Inder Singla, Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, SARS-CoV-2, Oxygen Plants,Oxygen Concentrator, Oxygen supply, Liquid Medical Oxygen

Web Admin

Web Admin

5 Dariya News

ਭਵਾਨੀਗੜ/ਸੰਗਰੂਰ , 27 May 2021

Last updated on: May 27, 2021, 00:00 IST

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੀ ਦੂਜੀ ਖ਼ਤਰਨਾਕ ਲਹਿਰ ਨੂੰ ਹਰਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਬਣਦੀ ਭੂਮਿਕਾ ਨਿਭਾਉਣੀ ਪਵੇਗੀ ਜਿਸ ਵਿੱਚ ਨੌਜਵਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਕੈਬਨਿਟ ਮੰਤਰੀ ਅਤੇ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀ ਸਿੰਗਲਾ ਅੱਜ ਇੱਥੇ ਮਾਰਕਿਟ ਕਮੇਟੀ ਦੇ ਦਫ਼ਤਰ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫ਼ਤਿਹ 2.0 ਦੇ ਸਬੰਧ ਵਿਚ ਨੌਜਵਾਨਾਂ ਨਾਲ ਗੱਲਬਾਤ ਲਈ ਵਰਚੂਅਲ ਤਰੀਕੇ ਨਾਲ ਕਰਵਾਏ ਗਏ ਪ੍ਰੋਗਰਾਮ ’ਚ ਵੀਡਿਓ ਕਾਨਫ਼ਰੰਸਿੰਗ ਰਾਹੀਂ ਹਿੱਸਾ ਲੈਣ ਲਈ ਪਹੁੰਚੇ ਹੋਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੋਰੋਨਾਵਾਇਰਸ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ ਪਰ ਫ਼ਿਰ ਵੀ ਕੋਵਿਡ ਦੇ ਸੰਪਰਕ ’ਚ ਆਉਣ ਤੋਂ ਬਚਣ ਲਈ ਹਰ ਵੇਲੇ ਸੁਚੇਤ ਰਹਿਣਾ ਚਾਹੀਦਾ ਹੈ ਜਿਸ ਲਈ ਨੌਜਵਾਨਾਂ ਨੂੰ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਤੇ ਇਸਦੇ ਲੱਛਣਾਂ ਪ੍ਰਤੀ ਸੁਚੇਤ ਕਰਦੇ ਰਹਿਣਾ ਚਾਹੀਦਾ ਹੈ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਵਾਸੀਆਂ ਨੂੰ ਕੋਵਿਡ-19 ਦੀ ਮਹਾਂਮਾਰੀ ਦੌਰਾਨ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣਾ ਉਨਾਂ ਦਾ ਮੁੱਢਲਾ ਫ਼ਰਜ਼ ਹੈ ਅਤੇ ਪਾਜਿਟਿਵ ਮਰੀਜ਼ਾਂ ਦੇ ਇਲਾਜ ਲਈ ਹਰ ਸੰਭਵ ਮੈਡੀਕਲ ਸਹੂਲਤ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ। 

ਉਨਾਂ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ’ਚ ਆਕਸੀਜਨ ਉਪਲਬਧਤਾ ਵਾਲੇ ਬੈੱਡਾਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਪ੍ਰਾਇਵੇਟ ਹਸਪਤਾਲਾਂ ਨੂੰ ਵੀ ਕੋਵਿਡ ਦੇ ਇਲਾਜ ਲਈ ਲੋੜੀਂਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਹਸਪਤਾਲਾਂ ’ਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨਾਂ ਸੰਗਰੂਰ ਦੇ ਕਾਲੀ ਮਾਤਾ ਮੰਦਿਰ ਦੇ ਇੱਕ ਭਵਨ ’ਚ ਆਕਸੀਜਨ ਕੰਸਨਟਰੇਟਰਾਂ ਦੀ ਮਦਦ ਨਾਲ 100 ਬੈਡਾਂ ’ਤੇ ਬਣਾਉਟੀ ਆਕਸੀਜਨ ਮੁਹੱਈਆ ਕਰਵਾ ਜ਼ਿੰਮੇਵਾਰ ਸੰਗਰੂਰ ਮੁਹਿੰਮ ਤਹਿਤ ‘ਕੋਵਿਡ ਵਾਰ ਰੂਮ’ ਤਿਆਰ ਕਰਵਾਇਆ ਹੈ। ਉਨਾਂ ਕਿਹਾ ਕਿ ਹਸਪਤਾਲਾਂ ’ਚ ਉਪਲਬਧ ਬੈੱਡਾਂ ’ਤੇ ਮਰੀਜ਼ਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਇੱਥੇ ਦਾਖ਼ਲਾ ਸ਼ੁਰੂ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨਾਂ ਆਪਣੇ ਵੱਲੋਂ ਸੰਗਰੂਰ ਵਾਸੀਆਂ ਲਈ ਇੱਕ ਹੈਲਪਲਾਇਨ ਵੀ ਸ਼ੁਰੂ ਕਰਵਾਈ ਹੈ ਜਿਸ ’ਤੇ ਕਾਲ ਜਾਂ ਮੈਸੇਜ ਕਰਕੇ ਕੋਵਿਡ ਦੇ ਮਰੀਜ਼ ਕੋਈ ਵੀ ਡਾਕਟਰੀ ਜਾਂ ਹੋਰ ਲੋੜੀਂਦੀ ਸਹਾਇਤਾ ਦੀ ਮੰਗ ਕਰ ਸਕਦੇ ਹਨ। ਉਨਾਂ ਕਿਹਾ ਕਿ ਹੈਲਪਲਾਇਨ ਨੰਬਰ 88981-00004 ’ਤੇ ਕਾਲ ਜਾਂ ਮੈਸੇਜ ਪ੍ਰਾਪਤ ਹੋਣ ਤੋਂ 2 ਘੰਟਿਆਂ ਦੇ ਅੰਦਰ-ਅੰਦਰ ਵਲੰਟੀਅਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨੀ ਯਕੀਨੀ ਬਣਾਈ ਜਾਂਦੀ ਹੈ। ਉਨਾਂ ਕਿਹਾ ਕਿ ਹਲਕਾ ਸੰਗਰੂਰ ਦੇ ਵਸਨੀਕ ਮੇਰਾ ਪਰਿਵਾਰ ਹਨ ਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਖਿਆਲ ਰੱਖਣ ਲਈ ਮੈਂ ਹਰ ਵੇਲੇ ਯਤਨਸ਼ੀਲ ਹਾਂ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਕੋਰੋਨਾਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਕੋਵਿਡ ਟੀਕਾਕਰਨ ਜ਼ਰੂਰ ਕਰਵਾਉਣ।ਇਸ ਮੌਕੇ ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਪ੍ਰਦੀਪ ਕੱਦ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Vijay Inder Singla , Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD