Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਚਿਰਾਂ ਦੀ ਉਡੀਕ ਤੋਂ ਬਾਅਦ ਬੰਗਾ ਦਾ ਐਲੀਵੇਟਿਡ ਰੋਡ ਹੋਇਆ ਚਾਲੂ

ਫਗਵਾੜਾ ਤੋਂ ਰੋਪੜ ਤੱਕ ਆਵਾਜਾਈ ਦੀ ਵੱਡੀ ਸਮੱਸਿਆ ਹੋਈ ਹੱਲ-ਮਨੀਸ਼ ਤਿਵਾੜੀ

Manish Tewari, Congress, Indian National Congress, Punjab Congress, Punjab, Shaheed Bhagat Singh Nagar, Nawanshahr, Banga, S.B.S. Nagar

Web Admin

Web Admin

5 Dariya News

ਬੰਗਾ/ਨਵਾਂਸ਼ਹਿਰ , 27 May 2021

Last updated on: May 27, 2021, 00:00 IST

ਚਿਰਾਂ ਦੀ ਉਡੀਕ ਤੋਂ ਬਾਅਦ 400 ਕਰੋੜ ਦੀ ਲਾਗਤ ਵਾਲਾ 3 ਕਿਲੋਮੀਟਰ ਲੰਬਾ ਬੰਗਾ ਦਾ ਐਲੀਵੇਟਿਡ ਰੋਡ ਅੱਜ ਚਾਲੂ ਹੋ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਇਸ ਰੋਡ ਦੇ ਚਾਲੂ ਹੋਣ ਨਾਲ ਫਗਵਾੜਾ ਤੋਂ ਰੋਪੜ ਤੱਕ ਆਵਾਜਾਈ ਦੀ ਵੱਡੀ ਸਮੱਸਿਆ ਹੱਲ ਹੋ ਗਈ ਹੈ। ਉਨਾਂ ਕਿਹਾ ਕਿ ਫਗਵਾੜਾ-ਰੋਪੜ ਮਾਰਗ ’ਤੇ ਕੁੱਲ 1400 ਕਰੋੜ ਦੀ ਲਾਗਤ ਆਈ ਹੈ, ਜਿਸ ਵਿਚੋਂ 400 ਕਰੋੜ ਰੁਪਏ ਕੇਵਲ ਬੰਗਾ ਦੇ ਇਸ ਐਲੀਵੇਟਿਡ ਰੋਡ ’ਤੇ ਹੀ ਖ਼ਰਚ ਹੋਏ ਹਨ। ਉਨਾਂ ਨਾਲ ਹੀ ਕਿਹਾ ਕਿ ਇਸ ਰੋਡ ਕਾਰਨ ਜਿਨਾਂ ਦੁਕਾਨਦਾਰਾਂ ਦਾ ਨੁਕਸਾਨ ਹੋਇਆ ਹੈ, ਉਨਾਂ ਦੇ ਨੁਕਸਾਨ ਦੀ ਵੀ ਕਿਸੇ ਤਰਾਂ ਭਰਪਾਈ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸ੍ਰੀ ਤਿਵਾੜੀ ਨੇ ਕਿਹਾ ਕਿ ਉਨਾਂ ਦਾ ਮੰਨਣਾ ਹੈ ਕਿ ਸ਼ਹਿਰਾਂ ਦੇ ਵਿਚੋਂ ਅਜਿਹੇ ਫਲਾਈਓਵਰ ਨਹੀਂ ਲੰਘਣੇ ਚਾਹੀਦੇ ਅਤੇ ਇਨਾਂ ਨੂੰ ਬਾਈਪਾਸ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਜਿਥੇ ਸ਼ਹਿਰ ਵੀ ਅਬਾਦ ਰਹਿੰਦੇ ਹਨ, ਉਥੇ ਟ੍ਰੈਫਿਕ ਦੀ ਸਮੱਸਿਆ ਵੀ ਹੱਲ ਹੁੰਦੀ ਹੈ। ਉਨਾਂ ਕਿਹਾ ਕਿ ਇਹ ਪ੍ਰਾਜੈਕਟ ਉਨਾਂ ਦੇ ਐਮ. ਪੀ ਬਣਨ ਤੋਂ ਪਹਿਲਾਂ ਸ਼ੁਰੂ ਹੋ ਚੁੱਕਾ ਸੀ, ਇਸ ਲਈ ਕੋਸ਼ਿਸ਼ਾਂ ਦੇ ਬਾਵਜੂਦ ਇਸ ਨੂੰ ਬਾਈਪਾਸ ਵਿਚ ਤਬਦੀਲ ਨਹੀਂ ਕੀਤਾ ਜਾ ਸਕਿਆ। ਕਿਸਾਨੀ ਅੰਦੋਲਨ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਜਦੋਂ ਤੱਕ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਐਨ. ਡੀ. ਏ ਦੀ ਸਰਕਾਰ ਹੈ, ਉਦੋਂ ਤੱਕ ਇਸ ਮਸਲੇ ਦਾ ਹੱਲ ਨਹੀਂ ਨਿਕਲ ਸਕਦਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਹੰਕਾਰੀ ਹੋਈ ਸਰਕਾਰ ਹੈ ਅਤੇ ਇਹ ਕਿਸਾਨਾਂ ਦੇ ਬਿਲਕੁਲ ਖਿਲਾਫ਼ ਹੈ। ਉਨਾਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਨੂੰ ਕੰਟਰੋਲ ਕਰਨ ਵਿਚ ਕੇਂਦਰ ਸਰਕਾਰ ਪੂਰੀ ਤਰਾਂ ਅਸਫਲ ਰਹੀ ਹੈ ਅਤੇ ਲੋਕ ਇਸ ਤੋਂ ਬੇਹੱਦ ਦੁਖੀ ਹਨ। ਇਸ ਮੌਕੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿਘ ਪੱਲੀ ਝਿੱਕੀ, ਪੰਜਾਬ ਲਾਰਜ ਸਕੇਲ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਦਰਬਜੀਤ ਸਿੰਘ ਪੂਨੀ, ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ, ਠੇਕੇਦਾਰ ਰਜਿੰਦਰ ਸਿੰਘ, ਬਲਦੇਵ ਸਿੰਘ ਮਖਸੂਸਪੁਰ, ਡਾ. ਹਰਪ੍ਰੀਤ ਸਿੰਘ ਕੈਂਥ ਤੇ ਹੋਰ ਹਾਜ਼ਰ ਸਨ।  

 

Tags: Manish Tewari , Congress , Indian National Congress , Punjab Congress , Punjab , Shaheed Bhagat Singh Nagar , Nawanshahr , Banga , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD