Monday, 06 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ

 

ਪੀ.ਵਾਈ.ਡੀ.ਬੀ. ਚੇਅਰਮੈਨ, ਵਿਧਾਇਕ ਡਾਵਰ ਅਤੇ ਡੀ.ਸੀ. ਵੱਲੋਂ ਨੌਜਵਾਨਾਂ ਨੂੰ ਅਪੀਲ

ਕਿਹਾ! ਮਹਾਂਮਾਰੀ ਦੇ ਖਾਤਮੇ ਲਈ ਆਪਣਾ ਬਣਦਾ ਯੋਗਦਾਨ ਪਾਉਣ

Sukhwinder Singh Bindra, Punjab Youth Development Board,Congress, PYDB, Mission Fateh-2, Corona Mukt Punjab, Surinder Dawar, Varinder Kumar Sharma, Amarjeet Singh  Tikka, Balkar Singh Sandhu, Mohammad Gulab, Dr Kiran Ahluwalia Gill, Punjab Fights Corona, Coronavirus, COVID 19, Novel Coronavirus, Fight Against Corona

Web Admin

Web Admin

5 Dariya News

ਲੁਧਿਆਣਾ , 27 May 2021

ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਵਿਧਾਇਕ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ  ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੇਂਡੂ ਖੇਤਰਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਕੇ ਕੋਵਿਡ-19 ਮਹਾਂਮਾਰੀ ਦੇ ਵਿਰੁੱਧ ਆਪਣੀ ਬੇਅੰਤ ਊਰਜ਼ਾ ਨਾਲ ਲੋਕ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭੀ ਕੋਰੋਨਾ ਮੁਕਤ ਪੰਜਾਬ ਮੁਹਿੰਮ ਤਹਿਤ ਮਿਸ਼ਨ ਫਤਿਹ-2 ਦੇ ਵਰਚੁਅਲ ਪ੍ਰੋਗਰਾਮ ਵਿੱਚ ਹਿੱਸਾ ਲੈਂਦਿਆਂ, ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਭਾਰਤ ਵਿੱਚ ਸੰਸਾਰ ਭਰ ਵਿੱਚੋਂ ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਹੈ ਅਤੇ ਪੰਜਾਬੀ ਨੌਜਵਾਨ ਸਾਰੇ ਮੁਲਕਾਂ ਵਿੱਚ ਆਪਣੀ ਮਿਹਨਤ ਅਤੇ ਦ੍ਰਿੜ ਸੰਕਲਪ ਲਈ ਜਾਣੇ ਜਾਂਦੇ ਹਨ।ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਪੰਜਾਬ ਮਾਧਿਅਮ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਬੈਕਫਿਨਕੋ ਦੇ ਉਪ ਚੇਅਰਮੈਨ ਸ੍ਰੀ ਮੁਹੰਮਦ ਗੁਲਾਬ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਹੁਣ ਪੰਜਾਬੀ ਨੌਜਵਾਨਾਂ ਦੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਹੈ ਕਿ ਉਹ ਪਿੰਡਾਂ ਵਿੱਚ ਕੋਵਿਡ-19 ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਅ ਅਤੇ ਵੈਕਸੀਨ ਸਬੰਧੀ ਝੂੱਠੀਆਂ ਅਫਵਾਹਾਂ ਤੋਂ ਲੋਕਾਂ ਨੂੰ ਸੁਚੇਤ ਕਰਨ।ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਰਪੂਰ ਊਰਜ਼ਾ ਹਰ ਪਿੰਡ ਵਾਸੀ ਨੂੰ ਬੁਖਾਰ, ਜ਼ੁਕਾਮ, ਖੰਘ, ਸਰੀਰ ਵਿਚ ਦਰਦ ਜਾਂ ਸਾਹ ਲੈਣ ਵਿਚ ਮੁਸ਼ਕਲ ਸਮੇਤ ਕੋਵਿਡ-19 ਦੇ ਲੱਛਣਾਂ ਬਾਰੇ ਸੁਚੇਤ ਕਰਦਿਆਂ ਇਸ ਜਾਗਰੂਕਤਾ ਮੁਹਿੰਮ ਨੂੰ ਲੋਕ ਲਹਿਰ ਵਿਚ ਤਬਦੀਲ ਕਰ ਸਕਦੀ ਹੈ ਅਤੇ ਜਲਦ ਡਾਕਟਰੀ ਸਹਾਇਤਾ ਦੇ ਤੌਰ 'ਤੇ ਜਾਂਚ ਲਈ ਪ੍ਰੇਰਿਤ ਕਰਕੇ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। 

ਉਨ੍ਹਾਂ ਦੱਸਿਆ ਕਿ ਮਰੀਜ਼ਾਂ ਵੱਲੋਂ ਦੇਰੀ ਨਾਲ ਇਲਾਜ਼ ਸ਼ੁਰੂ ਕਰਾਉਣਾ, ਮੌਤ ਦਰ ਵਿੱਚ ਵਾਧੇ ਦਾ ਮੁੱਖ ਕਾਰਨ ਹੈ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਸਬੰਧੀ ਝੂੱਠੀਆਂ ਅਫਵਾਹਾਂ ਜਾਂ ਗਲਤ ਜਾਣਕਾਰੀ ਨੂੰ ਠੱਲ੍ਹ ਪਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ, ਜੋਕਿ ਇੱਕ ਰਾਸ਼ਟਰੀ ਫਰਜ਼ ਹੈ ਅਤੇ ਦੇਸ਼ ਨੂੰ ਮਾਰੂ ਬਿਮਾਰੀ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਇਸ ਜਿੰਮੇਵਾਰੀ ਨੂੰ ਨਿਭਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਨੌਜਵਾਨ ਵਾਇਰਸ ਵਿਰੁੱਧ ਵੈਕਸੀਨ ਦੀ ਪ੍ਰਭਾਵਸ਼ੀਲਤਾ ਬਾਰੇ ਚਾਨਣਾ ਪਾਉਂਦੁ ਹੋਏ, ਟੀਕਾਕਰਨ ਮੁਹਿੰਮ ਦੀ ਗਤੀ ਵਧਾਉਣ ਵਿਚ ਮਦਦ ਕਰ ਸਕਦੇ ਹਨ ਜੋਕਿ ਆਉਣ ਵਾਲੀ ਤੀਜੀ ਲਹਿਰ ਨੂੰ ਰੋਕਣ ਵਿਚ ਸਹਾਈ ਸਿੱਧ ਹੋ ਸਕਦੀ ਹੈ।ਅੱਗੇ, ਉਨ੍ਹਾਂ ਦੱਸਿਆ ਕਿ ਨੌਜਵਾਨ ਪੇਂਡੂ ਖੇਤਰਾਂ ਵਿੱਚ ਮਾਸਕ ਨੂੰ ਸਹੀ ਢੰਗ ਨਾਲ ਪਹਿਨਣ ਦੀ ਤਕਨੀਕ ਅਤੇ ਸਮਾਜਿਕਰਨ ਤੋਂ ਬੱਚਣ ਦੇ ਨਾਲ-ਨਾਲ ਘਰ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ਫਤਹਿ ਕਿੱਟਾਂ ਵੰਡਣ ਲਈ ਬਹੁਤ ਮਦਦਗਾਰ ਹੋ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 13800 ਯੂਥ ਕਲੱਬ, 15000 ਐਨ.ਐਸ.ਐਸ. ਕਲੱਬ ਅਤੇ 600 ਰੈਡ ਰਿਬਨ ਕਲੱਬ ਹਨ ਅਤੇ ਇਨ੍ਹਾਂ ਵਿੱਚ 15 ਲੱਖ ਦੇ ਕਰੀਬ ਮੈਂਬਰ ਵੀ ਹਨ। ਉਨ੍ਹਾਂ ਦੱਸਿਆ ਕਿ ਸਾਰੇ ਨੌਜਵਾਨ ਮੈਂਬਰਾਂ ਦੀ ਸਰਗਰਮ ਭਾਗੀਦਾਰੀ ਜਲਦ ਤੋਂ ਜਲਦ ਇਸ ਪਸਾਰ ਲੜੀ ਨੂੰ ਤੋੜਦਿਆਂ ਇਸ ਮਹਾਂਮਾਰੀ ਵਿਰੁੱਧ ਇਸ ਲੜਾਈ ਵਿਚ ਵੱਡਾ ਫਰਕ ਲਿਆ ਸਕਦੀ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨੌਜਵਾਨਾਂ ਦੇ ਉਤਸ਼ਾਹਜਨਕ ਹੁੰਗਾਰੇ ਨਾਲ 'ਠੀਕਰੀ ਪਹਿਰੇ' ਲਾਉਂਦਿਆਂ ਪਹਿਲਾਂ ਹੀ ਬਾਹਰੀ ਵਿਅਕਤੀ ਦੇ ਦਾਖਲੇ ਨੂੰ ਰੋਕਣ ਵਿੱਚ ਮਦਦ ਕੀਤੀ ਜਾ ਰਹੀ ਹੈ।ਇਸ ਮੌਕੇ ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਅਤੇ ਹੋਰ ਵੀ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Congress , PYDB , Mission Fateh-2 , Corona Mukt Punjab , Surinder Dawar , Varinder Kumar Sharma , Amarjeet Singh Tikka , Balkar Singh Sandhu , Mohammad Gulab , Dr Kiran Ahluwalia Gill , Punjab Fights Corona , Coronavirus , COVID 19 , Novel Coronavirus , Fight Against Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD