Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

‘ਸਵੱਛ ਭਾਰਤ’ ਮੁਹਿੰਮ : ਜ਼ਿਲ੍ਹਾ ਹਸਪਤਾਲ ਮੋਹਾਲੀ ਪੰਜਾਬ ਭਰ ਵਿਚੋਂ ਦੂਜੇ ਸਥਾਨ ’ਤੇ

ਸਾਫ਼-ਸਫ਼ਾਈ ਤੇ ਹੋਰ ਪੱਖਾਂ ਤੋਂ ਜ਼ਿਲ੍ਹੇ ਦੀਆਂ 9 ਸਰਕਾਰੀ ਸਿਹਤ ਸੰਸਥਾਵਾਂ ਨੇ ਮਾਰੀਆਂ ਮੱਲਾਂ

Health, Kayakalp Award, Swachh Bharat Muhim, Civil Surgeon Mohali

Web Admin

Web Admin

5 Dariya News

ਮੋਹਾਲੀ , 27 May 2021

‘ਸਵੱਛ ਭਾਰਤ’ ਮੁਹਿੰਮ ਤਹਿਤ ਚਲਾਏ ਜਾ ਰਹੇ ਕਾਇਆਕਲਪ ਪ੍ਰੋਗਰਾਮ ਅਧੀਨ ਵੱਡੀ ਪੁਲਾਂਘ ਪੁੱਟਦਿਆਂ ਜ਼ਿਲ੍ਹਾ ਹਸਪਤਾਲ ਮੋਹਾਲੀ ਨੇ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹੇ ਦੀਆਂ ਅੱਠ ਹੋਰ ਸਰਕਾਰੀ ਸਿਹਤ ਸੰਸਥਾਵਾਂ ਨੇ ਵੀ ਵੱਡੀਆਂ ਮੱਲਾਂ ਮਾਰੀਆਂ ਹਨ। ਇਹ ਵੱਕਾਰੀ ਰੁਤਬੇ ਹਾਸਲ ਹੋਣ ’ਤੇ ਕੇਕ ਕੱਟ ਕੇ ਖ਼ੁਸ਼ੀ ਮਨਾਉਂਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਕਾਇਆਕਲਪ ਪ੍ਰੋਗਰਾਮ ਅਧੀਨ ਹਰ ਸਾਲ ਸਿਹਤ ਸੰਸਥਾਵਾਂ ਨੂੰ ਕਈ ਪੈਮਾਨਿਆਂ ’ਤੇ ਜਾਂਚਿਆ ਜਾਂਦਾ ਹੈ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸਾਫ਼-ਸਫ਼ਾਈ, ਮਰੀਜ਼ਾਂ ਦੇ ਬੈਠਣ ਲਈ ਪ੍ਰਬੰਧ, ਸਜਾਵਟ, ਸਟਾਫ਼ ਦੀ ਡਰੈਸ, ਪੀਣ ਵਾਲਾ ਪਾਣੀ, ਪਾਰਕ, ਮਰੀਜ਼ਾਂ ਲਈ ਡਾਕਟਰੀ ਸਹੂਲਤਾਂ, ਹਸਪਤਾਲ ਦਾ ਸਮੁੱਚਾ ਵਾਤਾਵਰਣ ਆਦਿ ਸ਼ਾਮਲ ਹੁੰਦੇ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਪੈਮਾਨਿਆਂ ’ਤੇ ਜ਼ਿਲ੍ਹਾ ਹਸਪਤਾਲ ਨੇ 100 ਵਿਚੋਂ 80.2 ਫ਼ੀਸਦੀ ਅੰਕ ਹਾਸਲ ਕੀਤੇ ਹਨ। ਮੁਢਲਾ ਸਿਹਤ ਕੇਂਦਰਾਂ ਦੀ ਸ਼੍ਰੇਣੀ ਵਿਚ ਪੀ.ਐਚ.ਸੀ. ਬੂਥਗੜ੍ਹ ਨੇ 81 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹਾ ਭਰ ਵਿਚੋਂ ਪਹਿਲਾ ਅਤੇ ਪੰਜਾਬ ਭਰ ਵਿਚੋਂ ਅੱਠਵਾਂ ਸਥਾਨ ਸਥਾਨ ਮੱਲਿਆ ਹੈ। ਇਸੇ ਤਰ੍ਹਾਂ ਖਰੜ ਸਬ-ਡਵੀਜ਼ਨਲ ਹਸਪਤਾਲ ਨੇ 81.1 ਫੀਸਦੀ ਅੰਕਾਂ ਨਾਲ ਪੰਜਾਬ ਭਰ ਵਿਚੋਂ 10ਵਾਂ ਸਥਾਨ ਅਤੇ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਨੇ 76.3 ਅੰਕਾਂ ਨਾਲ 17 ਵਾਂ ਸਥਾਨ ਹਾਸਲ ਕੀਤਾ ਹੈ। ਕਮਿਊਨਿਟੀ ਹੈਲਥ ਸੈਂਟਰ ਸ਼੍ਰੇਣੀ ਵਿਚ ਲਾਲੜੂ ਅਤੇ ਢਕੋਲੀ ਦੇ ਹਸਪਤਾਲਾਂ ਨੇ 77.30 ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ਵਿਚੋਂ 34ਵਾਂ ਸਥਾਨ ਪ੍ਰਾਪਤ ਕੀਤਾ ਹੈ। 

ਇਸੇ ਤਰ੍ਹਾਂ ਸ਼ਹਿਰੀ ਮੁਢਲਾ ਸਿਹਤ ਕੇਂਦਰ ਦੀ ਸ਼੍ਰੇਣੀ ਵਿਚ ਮਜਾਤ ਅਤੇ ਮੁੱਲਾਂਪੁਰ ਗ਼ਰੀਬਦਾਸ ਦੇ ਸਿਹਤ ਕੇਂਦਰਾਂ ਨੇ ਪੰਜਾਬ ਭਰ ਵਿਚੋਂ ਕ੍ਰਮਵਾਰ ਚੌਥਾ ਅਤੇ 12ਵਾਂ ਸਥਾਨ ਮੱਲਿਆ ਹੈ। ਹੈਲਥ ਐਂਡ ਵੈਲਨੈਥ ਕੇਂਦਰ ਸਨੇਟਾ ਨੂੰ 74 ਫ਼ੀਸਦੀ ਅੰਕਾਂ ਨਾਲ ਪੰਜਾਬ ਭਰ ਵਿਚੋਂ ਚੌਥਾ ਸਥਾਨ ਮਿਲਿਆ ਹੈ।ਸਿਵਲ ਸਰਜਨ ਨੇ ਇਨ੍ਹਾਂ ਅਹਿਮ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕਰਨ ਵਾਲੇ ਅਧਿਕਾਰੀਆਂ ਦੀ ਭਰਵੀਂ ਸ਼ਲਾਘਾ ਕੀਤੀ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ, ਐਸ.ਐਮ.ਓ. ਡਾ. ਵਿਜੇ ਭਗਤ, ਡਾ. ਐਚ.ਐਸ.ਚੀਮਾ, ਡਾ. ਸੰਗੀਤਾ ਜੈਨ, ਡਾ. ਮਨੋਹਰ ਸਿੰਘ, ਡਾ. ਪੋਮੀ ਚਤਰਥ, ਡਾ. ਜਸਕਿਰਨਦੀਪ ਕੌਰ, ਡਾ. ਨਵੀਨ ਕੌਸ਼ਿਕ, ਡਾ. ਸੁਰਿੰਦਰਪਾਲ ਕੌਰ, ਡਾ. ਬਬਨਦੀਪ ਕੌਰ, ਡਾ. ਅਰੁਣ ਬਾਂਸਲ ਆਦਿ ਸ਼ਾਮਲ ਹਨ। ਸਿਵਲ ਸਰਜਨ ਨੇ ਕਿਹਾ ਕਿ ਜਦੋਂ ਪਿਛਲੇ ਸਾਲ ਕਾਇਆਕਲਪ ਪ੍ਰੋਗਰਾਤ ਤਹਿਤ ਹਸਪਤਾਲਾਂ ਦੀ ਚੈਕਿੰਗ ਹੋ ਰਹੀ ਸੀ ਤਾਂ ਉਸ ਵੇਲੇ ਵੀ ਕੋਵਿਡ ਮਹਾਂਮਾਰੀ ਦਾ ਦੌਰ ਚੱਲ ਰਿਹਾ ਸੀ। ਉਸ ਵੇਲੇ ਸਮੁੱਚਾ ਸਿਹਤ ਅਮਲਾ ਇਸ ਬੀਮਾਰੀ ਦੇ ਖ਼ਾਤਮੇ ਲਈ ਜੱਦੋਜਹਿਦ ਕਰ ਰਿਹਾ ਸੀ ਪਰ ਸਮੁੱਚੇ ਸਟਾਫ਼ ਖ਼ਾਸਕਰ ਅਧਿਕਾਰੀਆਂ ਨੇ ਕੋਵਿਡ ਡਿਊਟੀ ਦੇ ਨਾਲ-ਨਾਲ ਹਸਪਤਾਲਾਂ ਨੂੰ ਹਰ ਪੱਖੋਂ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਜਿਸ ਕਾਰਨ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਨੂੰ ਹੀ ਜਾਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਧਿਕਾਰੀ ਹੋਰ ਜ਼ਿਆਦਾ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਨੂੰ ਅੱਵਲ ਨੰਬਰ ’ਤੇ ਲਿਆਉਣਗੇ ਤਾਕਿ ਲੋਕਾਂ ਨੂੰ ਇਨ੍ਹਾਂ ਸੰਸਥਾਵਾਂ ਵਿਚ ਹੋਰ ਚੰਗੀਆਂ ਅਤੇ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।

 

Tags: Health , Kayakalp Award , Swachh Bharat Muhim , Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD