Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੋਰੋਨਾ ਮਹਾਂਮਾਰੀ ਤੇ ਫਤਿਹ ਪਾਉਣ ਲਈ ਸਾਰੇ ਜ਼ਿਲਾ ਵਾਸੀਆਂ ਨੂੰ ਇਕੱਠੇ ਹੋ ਕੇ ਜੰਗ ਲੜਨ ਦੀ ਲੋੜ : ਐਮ.ਕੇ ਅਰਾਵਿੰਦ ਕੁਮਾਰ

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਨੌਜਵਾਨਾਂ ਦੀ ਭੂਮਿਕਾ ਅਹਿਮ

 M K Aravind kumar, Sri Mukatsar Sahib, Rural Corona Volunteers, Corona Mukt Pind, Corona Mukt Punjab, Mission Fateh 2.0, RCVs, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, SARS-CoV-2, Oxygen Plants,Oxygen Concentrator, Oxygen supply, Liquid Medical Oxygen

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 27 May 2021

Last updated on: May 27, 2021, 00:00 IST

ਜ਼ਿਲੇ ਦੇ ਪੇਂਡੂ ਇਲਾਕਿਆਂ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਠੱਲ ਪਾਉਣ ਲਈ ਸਾਰੇ ਜ਼ਿਲਾ ਵਾਸੀਆਂ ਨੂੰ ਇਕੱਠੇ ਹੋ ਕੇ ਕੋਰੋਨਾ ਖਿਲਾਫ ਜੰਗ ਲੜਨ ਦੀ ਲੋੜ ਹੈ। ਮਿਸ਼ਨ ਫਤਿਹ ਤਹਿਤ ਨੌਜਵਾਨ  ਕੋਰੋਨਾ ਮਾਹਾਮਾਰੀ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ ਅਰਾਵਿੰਦ ਕੁਮਾਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਸ਼ਨ ਫ਼ਤਹਿ ਤਹਿਤ ਨੌਜਵਾਨਾਂ ਨਾਲ ਕੋਰੋਨਾ ਨੂੰ ਕਾਬੂ ਪਾਉਣ ਲਈ ਵੀਡੀਓ ਕਾਨਫ਼ਰੈਂਸਿੰਗ ਸਮੇਂ ਦੌਰਾਨ ਦਿੱਤੀ।ਉਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੋਰੋਨਾ ਨੂੰ ਠੱਲ ਪਾਉਣ ਲਈ ਨੌਜਵਾਨ ਅਹਿਮ ਰੋਲ ਨਿਭਾਅ ਸਕਦੇ ਹਨ। ਉਨਾਂ ਨੇ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਅੱਗੇ ਹੋ ਕੇ ਵੈਕਸੀਨ ਲਗਵਾਉਣ ਲਈ ਪ੍ਰੇਰਨ ਅਤੇ ਇਸ ਗੱਲ ਲਈ ਵੀ ਜਾਗਰੂਕ ਕਰਨ ਕਿ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਵੀ ਲੱਛਣ ਹੈ ਤਾਂ ਉਹ ਤੁਰੰਤ ਡਾਕਟਰ ਕੋਲੋਂ ਆਪਣੀ ਜਾਂਚ ਕਰਵਾਏ। ਜੇਕਰ ਛੇਤੀ ਟੈਸਟ ਕਰਵਾਉਣ ਉਤੇ ਮੁੱਢਲੇ ਪੜਾਅ ਤਹਿਤ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਵੀ ਜਾਂਦੀ ਹੈ ਤਾਂ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਰਕਾਰ ਵੱਲੋਂ ਇਲਾਜ ਲਈ ਉਸ ਮਰੀਜ਼ ਨੂੰ ਘਰ ਵਿੱਚ ਹੀ ਕੋਰੋਨਾ ਫ਼ਤਿਹ ਕਿੱਟ ਮੁਹੱਈਆ ਕਰਵਾਈ ਜਾਂਦੀ ਹੈ। ਇਸ ਲਈ ਲੋਕ ਵੱਧ ਤੋਂ ਵੱਧ ਟੈਸਟਿੰਗ ਕਰਵਾਉਣ ਅਤੇ ਅੱਗੇ ਹੋ ਕੇ ਵੈਕਸੀਨੇਸ਼ਨ ਵੀ ਕਰਵਾਉਣ।ਡਿਪਟੀ ਕਮਿਸ਼ਨਰ ਨੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਕੁਲਵਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਦੇ ਗਰੁੱਪ ਬਣਾ ਕੇ ਪਿੰਡ ਅਤੇ ਵਾਰਡ ਪੱਧਰ ਤੇ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਜਿਲੇ ਅੰਦਰ 100 ਫੀਸਦੀ ਟੈਸਟਿੰਗ ਅਤੇ ਵੈਕਸੀਨੇਸਨ ਕਰਾ ਕੇ ਜਿਲੇ ਨੂੰ ਕੋਰੋਨਾ ਮੁਕਤ ਕੀਤਾ  ਜਾ ਸਕੇ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਿਸ਼ਨ ਫਤਿਹ-2 ਸਬੰਧੀ ਬੈਜ ਵੀ ਜਾਰੀ ਕੀਤਾ ।  ਇਸ ਮੌਕੇ ਸਾਬਕਾ ਵਿਧਾਇਕ ਸ੍ਰੀਮਤੀ ਕਰਨ ਕੌਰ ਬਰਾੜ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: M K Aravind kumar , Sri Mukatsar Sahib , Rural Corona Volunteers , Corona Mukt Pind , Corona Mukt Punjab , Mission Fateh 2.0 , RCVs , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD