Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਅਰੁਨਾ ਚੌਧਰੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ" ਦੀ ਸ਼ੁਰੂਆਤ

ਲਾਭਪਾਤਰੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈਟਵਰਕ ਰਾਹੀਂ ਕੀਤਾ ਜਾਵੇਗਾ ਕਵਰ

Aruna Chaudhary, Punjab Congress, Government of Punjab, Punjab Government, Punjab, Punjab Social Security, Women and Child Development, International Menstrual Hygiene Day, Punjab Pollution Control Board, PPCB, UDAAN Scheme, Sanitary Pads, Vipul Ujwal, Vimmi Bhullar, Lilly Chaudhary, UDAAN, Menstrual Hygiene Day

Web Admin

Web Admin

5 Dariya News

ਚੰਡੀਗੜ੍ਹ , 28 May 2021

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਮੰਤਰੀ ਅਰੁਨਾ ਚੌਧਰੀ ਨੇ ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਸੂਬੇ ਵਿੱਚ ਮਹਿਲਾ-ਸ਼ਕਤੀਕਰਣ ਲਈ ‘‘ਉਡਾਣ ਯੋਜਨਾ" ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਣਗੇ।ਸੂਬੇ ਭਰ ਵਿੱਚ 1500 ਥਾਵਾਂ `ਤੇ ਲਾਈਵ ਪ੍ਰਸਾਰਿਤ ਕੀਤੀ ਗਈ ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ/ ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣਾ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨਾ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣਾ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ, ਔਰਤਾਂ ਦੇ ਸਵੈ-ਮਾਣ ਨੂੰ ਵਧਾਉਣਾ ਅਤੇ ਸੈਨੇਟਰੀ ਪੈਡਾਂ ਦਾ ਸੁਰੱਖਿਅਤ ਨਿਬੇੜਾ ਯਕੀਨੀ ਬਣਾਉਣਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਵੀਂ ਯੋਜਨਾ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ, ਜਿਸ ਉਤੇ 40.55 ਕਰੋੜ ਰੁਪਏ ਸਾਲਾਨਾ ਦਾ ਖਰਚ ਆਵੇਗਾ।ਇਸ ਵਰਚੂਅਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਦੇ ਨਾਲ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਪੁਲ ਉੱਜਵਲ ਵੀ ਮੌਜੂਦ ਸਨ। ਇਸ ਉਦਘਾਟਨੀ ਸਮਾਰੋਹ ਮੌਕੇ ਸੂਬੇ ਦੀਆਂ ਸਾਰੀਆਂ 1500 ਵਰਚੂਅਲ ਮੀਟਿੰਗ ਵਾਲੀਆਂ ਥਾਵਾਂ ਦੇ ਨਾਲ-ਨਾਲ ਆਂਗਣਵਾੜੀ ਸੈਂਟਰਾਂ ਵਿੱਚ ਸੈਨੇਟਰੀ ਪੈਡਾਂ ਦੇ ਕੁਲ ਇਕ ਲੱਖ ਪੈਕੇਟ ਵੰਡੇ ਗਏ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਾਲ ਜਨਵਰੀ ਵਿੱਚ ਕਰਵਾਈ ਸੂਬਾ ਪੱਧਰੀ ‘‘ਧੀਆਂ ਦੀ ਲੋਹੜੀ" ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾਵਾਂ ਦੀ ਸੁਰੱਖਿਆ, ਸਿੱਖਿਆ ਅਤੇ ਸਿਹਤ ਨਾਲ ਸਬੰਧਤ ਹੋਰ ਵੱਖ-ਵੱਖ ਮੁੱਦਿਆਂ ਬਾਰੇ ਗੱਲ ਕਰਦਿਆਂ ਮਹਿਲਾ ਸ਼ਕਤੀਕਰਨ ਦੀ ਜ਼ਰੂਰਤ ਨੂੰ ਦੁਹਰਾਉਂਦਿਆਂ ਸਾਰੀਆਂ ਲੋੜਵੰਦ ਲੜਕੀਆਂ/ਮਹਿਲਾਵਾਂ ਵਿਸ਼ੇਸ਼ ਤੌਰ `ਤੇ ਝੁੱਗੀ ਝੌਂਪੜੀਆਂ ਦੇ ਇਲਾਕਿਆਂ ਵਿੱਚ ਰਹਿਣ ਵਾਲਿਆਂ ਲੜਕੀਆਂ/ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੰਡਣ ਦਾ ਐਲਾਨ ਕੀਤਾ ਸੀ, ਜਿਸ ਨੂੰ ਅਸੀਂ ਅੱਜ ਪੂਰਾ ਕਰ ਰਹੇ ਹਾਂ।

ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈੱਟਵਰਕ ਰਾਹੀਂ ਕਵਰ ਕੀਤਾ ਜਾਵੇਗਾ। ਹਰੇਕ ਆਂਗਣਵਾੜੀ ਕੇਂਦਰ ਰਾਹੀਂ ਲਗਭਗ 50 ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ, ਕਿਉਂਕਿ ਹਰੇਕ ਆਂਗਣਵਾੜੀ ਕੇਂਦਰ ਅਧੀਨ 400 ਪਰਿਵਾਰ ਆਉਂਦੇ ਹਨ। ਜੇ ਮੁਫ਼ਤ ਸੈਨੇਟਰੀ ਪੈਡਾਂ ਦਾ ਲਾਭ ਲੈਣ ਲਈ 50 ਤੋਂ ਵੱਧ ਲਾਭਪਾਤਰੀ ਆਂਗਣਵਾੜੀ ਕੇਂਦਰਾਂ ਵਿਖੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਉਸੇ ਅਨੁਸਾਰ ਸੈਨੇਟਰੀ ਪੈਡ ਮੁਹੱਈਆ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਲਾਭਪਾਤਰੀ ਨੂੰ ਹਰ ਮਹੀਨੇ ਵੱਧ ਤੋਂ ਵੱਧ 9 ਸੈਨੇਟਰੀ ਪੈਡ ਦਿੱਤੇ ਜਾਣਗੇ।"ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 27,314 ਆਂਗਣਵਾੜੀ ਕੇਂਦਰਾਂ ਦੇ ਵਰਕਰਾਂ ਅਤੇ ਹੈਲਪਰਾਂ ਰਾਹੀਂ 13,65,700 ਲਾਭਪਾਤਰੀਆਂ ਨੂੰ ਕੁੱਲ 1,22,91,300 ਸੈਨੇਟਰੀ ਪੈਡ ਵੰਡੇ ਜਾਣਗੇ। ਉਹਨਾਂ ਸਪੱਸ਼ਟ ਤੌਰ `ਤੇ ਕਿਹਾ ਕਿ ਲੋੜ ਪੈਣ `ਤੇ ਆਸ਼ਾ, ਏ.ਐੱਨ.ਐੱਮ., ਸਥਾਨਕ ਸਰਕਾਰਾਂ ਵਿਭਾਗ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਸਥਾਨਕ ਵਲੰਟੀਅਰਾਂ ਆਦਿ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ ਜਾਂ ਜਿੱਥੇ ਆਂਗਣਵਾੜੀ ਕੇਂਦਰ ਮੌਜੂਦ ਨਹੀਂ ਹਨ, ਉਥੇ ਲਗਾਇਆ ਜਾ ਸਕਦਾ ਹੈ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਰਤੇ ਗਏ ਪੈਡਾਂ ਦੇ ਸੁਚੱਜੇ ਪ੍ਰਬੰਧਨ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਲਾਹ ਮਸ਼ਵਰਾ ਕਰਕੇ ਸੂਬੇ ਭਰ ਵਿੱਚ ਸੈਨੇਟਰੀ ਪੈਡਾਂ ਦੇ ਕੁਸ਼ਲ ਅਤੇ ਵਿਗਿਆਨਕ ਨਿਪਟਾਰੇ ਲਈ ਢੁਕਵੀਂ ਯੋਜਨਾ ਤਿਆਰ ਕੀਤੀ ਜਾਵੇਗੀ। “ਸੂਬੇ ਭਰ ਦੇ ਸ਼ਹਿਰੀ ਇਲਾਕਿਆਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀ ਨਾਲ ਸਥਾਨਕ ਸਰਕਾਰਾਂ ਵਿਭਾਗ ਸ਼ਹਿਰੀ ਖੇਤਰਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਨਿਯਮਾਂ ਤਹਿਤ ਸੈਨੇਟਰੀ ਪੈਡਾਂ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕਰੇਗਾ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੈਨੇਟਰੀ ਪੈਡਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਸ਼ਹਿਰੀ ਸਥਾਨਕ ਇਕਾਈਆਂ ਅਧੀਨ ਕੂੜੇ ਵਾਲੀਆਂ ਥਾਵਾਂ ਉਤੇ ਇਨਸੀਨੇਟਰ ਲਾਏ ਜਾਣਗੇ। ਇਸੇ ਤਰ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿੱਚੋਂ ਸੈਨੇਟਰੀ ਪੈਡਾਂ ਦੀ ਰਹਿੰਦ ਖੂੰਹਦ ਨੂੰ ਇਕੱਤਰ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਕੂੜਾ ਵੱਖ ਕਰਨ ਤੋਂ ਬਾਅਦ ਸੈਨੇਟਰੀ ਪੈਡਾਂ ਦੀ ਰਹਿੰਦ-ਖੂੰਹਦ ਨੂੰ ਸਹੀ ਨਿਪਟਾਰੇ ਲਈ ਸ਼ਹਿਰੀ ਖੇਤਰ ਦੇ ਨਜ਼ਦੀਕੀ ਇਨਸੀਨੇਟਰਾਂ ਵਿਖੇ ਭੇਜਿਆ ਜਾਵੇਗਾ।

ਸਕੀਮ ਦੀ ਸਮੁੱਚੀ ਪ੍ਰਗਤੀ `ਤੇ ਨਿਗਰਾਨੀ ਲਈ ਸਟੇਟ ਟਾਸਕ ਫੋਰਸ

ਸ੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਦੀ ਸਮੁੱਚੀ ਪ੍ਰਗਤੀ ਅਤੇ ਨਿਰਵਿਘਨ ਲਾਗੂ ਕਰਨ ਦੀ ਨਿਗਰਾਨੀ ਕਰਨ ਲਈ ਵੱਖ ਵੱਖ ਸਬੰਧਤ ਵਿਭਾਗ ਦੇ ਉੱਚ ਪੱਧਰੀ ਅਫ਼ਸਰਾਂ ਸਮੇਤ ਸਟੇਟ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਨੈਪਕਿਨ ਦੀ ਮਿਆਰ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਹਰ ਮਹੀਨੇ ਸੈਨੇਟਰੀ ਨੈਪਕਿਨ ਦੀ ਕੁਆਲਟੀ ਟੈਸਟਿੰਗ ਸਰਕਾਰ ਵੱਲੋਂ ਮਨਜ਼ੂਰ ਪ੍ਰਵਾਨਿਤ ਸੂਚੀਬੱਧ ਲੈਬਾਰਟਰੀਆਂ ਵਿਖੇ ਕੀਤੀ ਜਾਵੇਗੀ। ਬਲਾਕ ਪੱਧਰ `ਤੇ ਵੰਡੇ ਜਾਣ ਨੈਪਕਿਨਜ਼ ਦੇ ਹਰੇਕ ਬੈਚ ਵਿੱਚੋਂ ਸੈਂਪਲ ਲਏ ਜਾਂਦੇ ਹਨ।ਆਪਣੇ ਸੰਬੋਧਨ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੇ ਕਿਹਾ ਕਿ ਮਾਸਿਕ ਧਰਮ ਦੌਰਾਨ ਸਿਹਤ ਅਤੇ ਸਫ਼ਾਈ ਦੀ ਘਾਟ ਕਾਰਨ ਔਰਤਾਂ ਅਤੇ ਲੜਕੀਆਂ ਵਿੱਚ ਆਤਮ ਵਿਸ਼ਵਾਸ ਘਟਦਾ ਹੈ। ਇਸ ਸਭ ਦਾ ਉਨ੍ਹਾਂ ਦੇ ਜੀਵਨ ਤੇ ਆਰਥਿਕਤਾ ਉਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਉਨ੍ਹਾਂ ਦੀ ਸੁਤੰਤਰਤਾ ਅਤੇ ਮੌਕੇ ਸੀਮਿਤ ਹੁੰਦੇ ਹਨ।ਸਕੂਲ, ਕਾਲਜ ਅਤੇ ਸਮਾਜਿਕ ਜੀਵਨ ਵਿੱਚ ਸ਼ਮੂਲੀਅਤ ਪ੍ਰਭਾਵਤ ਹੁੰਦੀ ਹੈ, ਤਣਾਅ ਅਤੇ ਚਿੰਤਾ ਵਧਦੀ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਡਾਇਰੈਕਟਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਵਿਭਾਗ ਲਾਭਪਾਤਰੀਆਂ ਦੀ ਗਿਣਤੀ ਅਤੇ ਸੈਨੇਟਰੀ ਪੈਡਾਂ ਦੀ ਲੋੜ ਸਬੰਧੀ ਇਕ ਡੇਟਾ ਬੈਂਕ ਬਣਾਏਗਾ ਤਾਂ ਜੋ ਆਂਗਨਵਾੜੀ ਕੇਂਦਰਾਂ ਵੱਲੋਂ ਲਾਭਪਾਤਰੀਆਂ ਦੀ ਲੋੜ ਅਨੁਸਾਰ ਸੈਨੇਟਰੀ ਪੈਡਾਂ ਦੀ ਵੰਡ ਕੀਤੀ ਜਾ ਸਕੇ, ਇਸ ਦੇ ਨਾਲ ਹੀ ਯੋਜਨਾ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਸ ਦਾ ਲਾਭ ਹਰੇਕ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।ਇਸ ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਜੁਆਇੰਟ ਸਕੱਤਰ ਵਿੰਮੀ ਭੁੱਲਰ ਅਤੇ ਵਧੀਕ ਡਾਇਰੈਕਟਰ ਲਿਲੀ ਚੌਧਰੀ ਵੀ ਹਾਜ਼ਰ ਸਨ।

 

Tags: Aruna Chaudhary , Punjab Congress , Government of Punjab , Punjab Government , Punjab , Punjab Social Security , Women and Child Development , International Menstrual Hygiene Day , Punjab Pollution Control Board , PPCB , UDAAN Scheme , Sanitary Pads , Vipul Ujwal , Vimmi Bhullar , Lilly Chaudhary , UDAAN , Menstrual Hygiene Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD