Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ : ਓਮ ਪਰਕਾਸ਼ ਸੋਨੀ

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਪ੍ਰਕਿਰਿਆ ਦੀ ਸਮੀਖਿਆ

O P Soni, Om Parkash Soni, Congress, Punjab Congress, Government of Punjab, Punjab Government, Punjab, Aashika Jain, Dr B.R. Ambedkar State Institute of Medical Sciences, Ambedkar State Institute of Medical Sciences, Dr. K.K. Dr. Talwar, Raj Bahadur, D.K. Tewari, Dr. Sujata Sharma, Bhavneet Bharti, Miss Sapna

Web Admin

Web Admin

5 Dariya News

ਐਸ ਏ ਐਸ ਨਗਰ , 28 May 2021

Last updated on: May 28, 2021, 00:00 IST

ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਦੇ ਵਿਕਾਸ ਲਈ ਉਪਰਾਲੇ ਲਗਾਤਾਰ ਜਾਰੀ ਹਨ, ਜਿਨਾਂ ਦੀ ਲੜੀ ਤਹਿਤ ਮੋਹਾਲੀ ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਸ਼ੁਰੂ ਹੋ ਜਾਣਗੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ।ਇਸ ਮੌਕੇ ਉਨਾਂ ਨੇ ਨਿਰਮਾਣ ਕਾਰਜਾਂ ਸਬੰਧੀ ਪ੍ਰਕਿਰਿਆ ਦੀ ਪ੍ਰਗਤੀ ਤੇਜ ਨਾ ਹੋਣ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਨਿਰਮਾਣ ਕਾਰਜਾਂ ਸਬੰਧੀ ਨਕਸੇ, ਖਾਸ ਕਰ ਕੇ ਦਾਖਲਾ ਗੇਟ ਅਤੇ ਪਾਰਕਿੰਗਜ ਦੇ ਨਕਸੇ, ਹਫਤੇ ਦੇ ਅੰਦਰ ਅੰਦਰ ਫਾਈਨਲ ਕਰ ਕੇ ਟੈਂਡਰ ਪ੍ਰਕਿਰਿਆ ਲਈ ਲੋਕ ਨਿਰਮਾਣ ਵਿਭਾਗ ਨੂੰ ਭੇਜੇ ਜਾਣ। ਉਨਾਂ ਨੇ ਨਾਲ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਕੀਤੀਆਂ ਕਿ ਬਿਨਾਂ ਦੇਰੀ ਤੋਂ ਸਾਰੀ ਪ੍ਰਕਿਰਿਆ ਪੂਰੀ ਕਰ ਕੇ ਨਿਰਮਾਣ ਕਾਰਜ ਕਰਵਾਏ ਜਾਣ ਤੇ ਇਮਾਰਤਾਂ ਦਾ ਨਿਰਮਾਣ ਇੱਕ ਸਾਲ ਦੇ ਅੰਦਰ ਅੰਦਰ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।ਮੈਡੀਕਲ ਕਾਲਜ ਲਈ ਲੋੜੀਦੇ ਮਾਹਰ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀਆਂ ਸਖਤ ਹਦਾਇਤਾਂ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਐਨ ਐਮ ਸੀ ਦੀ ਟੀਮ ਦੇ ਦੌਰੇ ਤੋਂ ਪਹਿਲਾਂ ਸਟਾਫ, ਹਸਪਤਾਲ ਦੇ ਬੈਡ, ਮਸੀਨਾਂ, ਮੁੱਢਲਾ ਟਾਂਚਾ ਆਦਿ  ਸਾਰੀਆਂ ਲੋੜੀਂਦੀਆਂ ਸਰਤਾਂ ਪੂਰੀਆਂ ਕੀਤੀਆਂ ਜਾਣ ਤਾਂ ਜੋ ਇਸ ਸੈਸਨ ਵਿੱਚ ਨਿਰਵਿਘਨ ਕਲਾਸਾਂ ਸੁਰੂ ਹੋਣ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੋਨੀ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ 500 ਬੈੱਡਾਂ ਦਾ ਹੈ ਤੇ 300 ਬੈੱਡਾਂ ਦਾ ਹਸਪਤਾਲ ਪਹਿਲਾਂ ਹੀ ਇੱਥੇ ਚੱਲ ਰਿਹਾ ਹੈ ਤੇ 200 ਬੈੱਡ ਇਸ ਵਿੱਚ ਹੋਰ ਵਧਾਏ ਜਾਣੇ ਹਨ, ਜੋ ਛੇਤੀ ਹੀ ਵਧਾ ਦਿੱਤੇ ਜਾਣਗੇ। ਬਲੈਕ ਫੰਗਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਆਖਿਆ ਕਿ ਇਹ ਬਿਮਾਰੀ ਪੁਰਾਣੀ ਹੈ ਪਰ ਕਰੋਨਾ ਕਰ ਕੇ ਇਸ ਦਾ ਅਸਰ ਜਰੂਰ ਵਧਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਇਸ ਦੇ ਟਾਕਰੇ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਕਰੋਨਾ ਸਬੰਧੀ ਵੀ ਪੰਜਾਬ ਵਿੱਚ ਕਰੀਬ 400 ਬੈੱਡ ਖਾਲੀ ਹਨ ਤੇ ਪੰਜਾਬ ਵਿੱਚ ਆਕਸੀਜਨ ਸਬੰਧੀ ਕੋਈ ਦਿੱਕਤ ਨਹੀਂ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸਨਰਜ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਿਹੜਾ ਵੀ ਹਸਪਤਾਲ ਨਿਯਮਾਂ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਰਵਾਈ ਕੀਤੀ ਜਾਵੇ ਤੇ ਵੱਖ ਵੱਖ ਥਾਂ ਇਹ ਕਾਰਵਾਈ ਹੋਈ ਵੀ ਹੈ। ਉਨਾਂ ਦੱਸਿਆ ਕਿ ਵਿਭਾਗ ਦੀਆਂ 07 ਲੈਬਜ ਹਨ ਤੇ ਹੁਣ ਤੱਕ ਕਰੀਬ 70 ਲੱਖ ਟੈਸਟ ਇਨਾਂ ਲੈਬਜ ਵੱਲੋਂ ਕੀਤੇ ਜਾ ਚੁੱਕੇ ਹਨ ਤੇ ਸਾਰੇ ਟੈਸਟ। ਉਨਾਂ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਜਾਂ ਲੈਬ ਕੋਈ ਟੈਸਟ ਨਤੀਜਿਆਂ ਵਿੱਚ ਜਾ ਨਿਰਧਾਰਤ ਰੇਟਾਂ ਵਿਚ ਗੜਬੜ ਕਰਦੀ ਹਾਂ ਫੌਰੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਜਾਵੇ ਤਾਂ ਜ਼ੋ ਉਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵਿੱਚ ਵੈਕਸੀਨ ਲਗਾਉਣ ਬਾਰੇ ਵੱਡੇ ਪੱਧਰ ਉਤੇ ਜਾਗਰੂਕਤਾ ਆਈ ਹੈ ਪਰ ਵੈਕਸੀਨ ਦੀ ਕਮੀ ਪੂਰੇ ਦੇਸ ਵਿੱਚ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨ ਮੁਹੱਈਆ ਕਰਵਾਉਣ ਲਈ ਯਤਨਸੀਲ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਟੈਸਟਿੰਗ ਵਧਾਈ ਗਈ ਹੈ ਤੇ ਰੋਜਾਨਾ ਕਰੀਬ 50 ਹਜਾਰ ਟੈਸਟ ਕੀਤੇ ਜਾ ਰਹੇ ਹਨ ਤੇ ਸਰਕਾਰ ਦੇ ਉਪਰਾਲਿਆਂ ਸਦਕਾ ਕਰੋਨਾ ਦੇ ਮਾਮਲੇ ਹੁਣ ਘਟਣੇ ਸੁਰੂ ਹੋ ਚੁੱਕੇ ਹਨ। ਉਨਾਂ ਕਿਹਾ ਕਿ ਕਰੋਨਾ ਦਾ ਤੀਜਾ ਫੇਜ ਆਵੇ ਚਾਹੇ ਨਾ ਆਵੇ ਪਰ ਸਰਕਾਰ ਵੱਲੋਂ ਆਪਣੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।  ਉਨਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ।ਇਸ ਮੌਕੇ ਸਲਾਹਕਾਰ, ਸਿਹਤ ਤੇ ਮੈਡੀਕਲ ਸਿੱਖਿਆ ਪੰਜਾਬ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਦੇ ਉਪ ਕੁਲਪਤੀ ਡਾ. ਰਾਜ ਬਹਾਦੁਰ, ਪ੍ਰਮੁੱਖ ਸਕੱਤਰ  ਮੈਡੀਕਲ ਸਿੱਖਿਆ ਤੇ ਖੋਜ਼, ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ਼, ਡਾ. ਸੁਜਾਤਾ ਸਰਮਾ, ਡਾਇਰਕੈਟਰ ਪਿ੍ਰੰਸੀਪਲ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ, ਡਾ. ਭਵਨੀਤ ਭਾਰਤੀ, ਚੀਫ ਆਰਕੀਟੈਕਟ ਪੰਜਾਬ ਮਿਸ ਸਪਨਾ, ਵਧੀਕ ਡਿਪਟੀ ਕਮਿਸਨਰ (ਜ) ਸ੍ਰੀਮਤੀ ਆਸਿਕਾ ਜੈਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।  

 

Tags: O P Soni , Om Parkash Soni , Congress , Punjab Congress , Government of Punjab , Punjab Government , Punjab , Aashika Jain , Dr B.R. Ambedkar State Institute of Medical Sciences , Ambedkar State Institute of Medical Sciences , Dr. K.K. Dr. Talwar , Raj Bahadur , D.K. Tewari , Dr. Sujata Sharma , Bhavneet Bharti , Miss Sapna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD