Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜ਼ਿਲੇ ਵਿਚ ਲੋੜਵੰਦ ਔਰਤਾਂ ਤੇ ਲੜਕੀਆਂ ਲਈ ‘ਉਡਾਣ’ ਪ੍ਰੋਗਰਾਮ ਦਾ ਹੋਇਆ ਆਗਾਜ਼

ਪੜਾਈ ਛੱਡ ਚੁੱਕੀਆਂ ਲੜਕੀਆਂ ਅਤੇ ਲੋੜਵੰਦ ਔਰਤਾਂ ਨੂੰ ਮੁਫ਼ਤ ਮਿਲਣਗੇ ਸੈਨੇਟਰੀ ਪੈਡ

 Punjab Admin, International Menstrual Hygiene Day, UDAAN Scheme, Sanitary Pads, UDAAN, Menstrual Hygiene Day, World Menstrual Hygiene Day, Sanitary Napkins

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 28 May 2021

Last updated on: May 28, 2021, 00:00 IST

ਪੰਜਾਬ ਸਰਕਾਰ ਵੱਲੋਂ ਮਾਸਿਕ-ਧਰਮ ਸਵੱਛਤਾ ਦੀ ਅਹਿਮੀਅਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੇ ਗਏ ‘ਉਡਾਣ’ ਪ੍ਰੋਗਰਾਮ ਦਾ ਅੱਜ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਆਗਾਜ਼ ਕੀਤਾ ਗਿਆ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਹੋਰਨਾਂ ਅਧਿਕਾਰੀਆਂ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਸੂਬਾ ਪੱਧਰੀ ਵਰਚੂਅਲ ਸਮਾਗਮ ਵਿਚ ਆਨਲਾਈਨ ਸ਼ਿਰਕਤ ਕਰਨ ਤੋਂ ਬਾਅਦ ਜ਼ਿਲੇ ਵਿਚ ਇਸ ਪ੍ਰੋਗਰਾਮ ਦੀ ਰਸਮੀ ਤੌਰ ’ਤੇ ਸ਼ੁਰੂਆਤ ਕਰਦਿਆਂ ਦੱਸਿਆ ਕਿ ‘ਉਡਾਣ’ ਪ੍ਰੋਗਰਾਮ ਤਹਿਤ ਜ਼ਿਲੇ ਵਿਚ ਪੜਾਈ ਛੱਡ ਚੁੱਕੀਆਂ ਲੜਕੀਆਂ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੀਆਂ ਔਰਤਾਂ ਲਈ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।ਉਨਾਂ ਦੱਸਿਆ ਕਿ ਜ਼ਿਲੇ ਵਿਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਰਾਹੀਂ ਜ਼ਿਲੇ ਵਿਚ ਪਹਿਲਾਂ ਹੀ ਗਰਭਵਤੀ ਔਰਤਾਂ ਅਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਹੁਣ ਇਸ ਦੇ ਨਾਲ-ਨਾਲ ਹਰੇਕ ਆਂਗਣਵਾੜੀ ਵੱਲੋਂ 50 ਲੜਕੀਆਂ ਜਾਂ ਔਰਤਾਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਇਸ ਤਹਿਤ ਹਰੇਕ ਲਾਭਪਾਤਰੀ ਨੂੰ ਆਂਗਣਵਾੜੀ ਵਰਕਰਾਂ ਰਾਹੀਂ ਹਰੇਕ ਮਹੀਨੇ 9 ਸੈਨੇਟਰੀ ਪੈਡ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਂਦੇ ਸਨ, ਪਰੰਤੂ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਵੀਂ ‘ਉਡਾਣ’ ਸਕੀਮ ਰਾਹੀਂ ਪੜਾਈ ਕਰ ਰਹੀਆਂ ਸਾਰੀਆਂ ਲੜਕੀਆਂ ਅਤੇ ਪੜਾਈ ਛੱਡ ਚੁੱਕੀਆਂ ਲੜਕੀਆਂ, ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀਆਂ ਔਰਤਾਂ, ਝੁੱਗੀਆਂ-ਝੌਂਪੜੀਆਂ ਵਿਚ ਰਹਿਣ ਵਾਲੀਆਂ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਇਸ ਦੌਰਾਨ ਹਾਜ਼ਰ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਦੱਸਿਆ ਕਿ ਮਾਸਿਕ-ਧਰਮ ਦੌਰਾਨ ਸਾਰੀਆਂ ਲੜਕੀਆਂ ਲਈ ਸੈਨੇਟਰੀ ਪੈਡ ਖ਼ਰੀਦਣੇ ਸੰਭਵ ਨਹੀਂ ਸਨ, ਇਸ ਲਈ ਉਨਾਂ ਨੂੰ ਘਰੇਲੂ ਤਰੀਕੇ ਅਪਣਾਉਣੇ ਪੈਂਦੇ ਸਨ। ਇਸ ਕਾਰਨ ਜਿਥੇ ਉਨਾਂ ਦਾ ਪੜਾਈ ਦਾ ਨੁਕਸਾਨ ਹੁੰਦਾ ਸੀ, ਉਥੇ ਹੀ ਉਨਾਂ ਦਾ ਆਤਮ ਵਿਸ਼ਵਾਸ ਵੀ ਘਟਦਾ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਕੀਮ ਸ਼ੁਰੂ ਕਰਨ ਨਾਲ ਜਿਥੇ ਲੜਕੀਆਂ ਦੀ ਸਿਹਤ ਠੀਕ ਰਹੇਗੀ, ਉਥੇ ਉਨਾਂ ਦਾ ਆਤਮ ਵਿਸ਼ਵਾਸ ਵੀ ਵਧੇਗਾ ਅਤੇ ਪੜਾਈ ਦਾ ਨੁਕਸਾਨ ਵੀ ਨਹੀਂ ਹੋਵੇਗਾ।ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ, ਸੀ. ਡੀ. ਪੀ. ਓ ਔੜ ਜਸਵਿੰਦਰ ਕੌਰ, ਸੀ. ਡੀ. ਪੀ. ਓ ਬੰਗਾ ਜਸਵੰਤ ਕੌਰ ਤੋਂ ਇਲਾਵਾ ਜ਼ਿਲਾ ਬਾਲ ਸੁਰੱਖਿਆ ਯੂਨਿਟ ਦਾ ਸਮੁੱਚਾ ਸਟਾਫ ਹਾਜ਼ਰ ਸੀ।  

 

Tags: Punjab Admin , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD