Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਨ.ਆਈ.ਸੀ. ਫਰੀਦਕੋਟ ਦੀ ਮੋਬਾਇਲ ਐਪ ਐਮ-ਨਿਵਾਰਣ ਨੂੰ ਭਾਰਤ ਸਰਕਾਰ ਵੱਲੋਂ ਪੁਰਸਕਾਰ ਦਿੱਤਾ ਗਿਆ : ਵਿਮਲ ਕੁਮਾਰ ਸੇਤੀਆ

ਪੰਜਾਬ ਵਿਚੋਂ ਪਹਿਲਾਂ ਅਤੇ ਭਾਰਤ ਵਿੱਚ ਤੀਜਾ ਸਥਾਨ ਹਾਸਲ ਕੀਤਾ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 28 May 2021

Last updated on: May 28, 2021, 00:00 IST

ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਪ੍ਰੇਰਨਾ ਅਤੇ ਅਗਵਾਈ ਸਦਕਾ ਐਨ.ਆਈ.ਸੀ. ਫਰੀਦਕੋਟ ਦੇ ਡੀ.ਆਈ.ਓ. ਸ੍ਰੀ ਅਨਿਲ ਕਟਿਆਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਨਾਗਰਿਕ ਸਹੂਲਤਾਂ ਲਈ ਤਿਆਰ ਕੀਤੇ ਗਏ ਮੋਬਾਇਲ ਐਪ ਐਮ-ਨਿਵਾਰਣ ਜਿਸ ਦਾ ਕਿ ਅਪ੍ਰੈਲ ਮਹੀਨੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਲਾਂਚ ਕੀਤਾ ਗਿਆ ਸੀ ਨੂੰ ਭਾਰਤ ਸਰਕਾਰ ਦੇ ਇਲੈਕਟ੍ਰੋਨਿਕ ਅਤੇ ਆਈ.ਟੀ. ਮੰਤਰਾਲੇ ਵੱਲੋਂ ਸਰਬੋਤਮ ਮੋਬਾਇਲ ਐਪ ਡਿਜਾਈਨ ਲਈ ਪੁਰਸਕਾਰ ਵਜੋਂ ਚੋਣ ਕਰਕੇ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਐਨ.ਆਈ.ਸੀ. ਦੀ ਡਾਇਰੈਕਟਰ ਜਨਰਲ ਮੈਡਮ ਨੀਟਾ ਵਰਮਾ ਵੱਲੋਂ ਆਨਲਾਈਨ ਸਮਾਗਮ ਰਾਹੀਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਸ੍ਰੀ ਅਨਿਲ ਕਟਿਆਰ ਡੀ.ਆਈ.ਓ. ਨੂੰ ਪ੍ਰਦਾਨ ਕੀਤਾ ਗਿਆ ਹੈ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਵੀ ਦਿੱਤੀ।ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਇਸ ਉਪਰਾਲੇ ਲਈ ਡੀ.ਜੀ. ਐਨ.ਆਈ.ਸੀ. ਤੋਂ ਇਲਾਵਾ ਐਨ.ਆਈ.ਸੀ. ਫਰੀਦਕੋਟ ਦੇ ਡੀ.ਆਈ.ਓ. ਸ੍ਰੀ ਅਨਿਲ ਕਟਿਆਰ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਤੇ ਜਿਲ੍ਹਾ ਵਾਸੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਵੱਲੋਂ ਕੀਤੀ ਗਈ ਇਸ ਕੋਸ਼ਿਸ਼ ਨੂੰ ਰਾਸ਼ਟਰੀ ਪੱਧਰ ਤੇ ਮਾਨਤਾ ਮਿਲੀ ਹੈ ਅਤੇ ਪੂਰੇ ਭਾਰਤ ਦੇ 441 ਜਿਲ੍ਹਿਆਂ ਵਿੱਚੋਂ ਫਰੀਦਕੋਟ ਨੂੰ ਮੋਬਾਇਨ ਐਪ ਡਿਜਾਇਨ ਵਿੱਚ ਚੋਟੀ ਦੇ 3 ਜਿਲ੍ਹਿਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਫਰੀਦਕੋਟ ਨੇ ਇਹ ਐਵਾਰਡ ਪੰਜਾਬ ਵਿਚੋਂ ਪਹਿਲਾਂ ਅਤੇ ਪੂਰੇ ਦੇਸ਼ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਐਪ ਨਾਗਰਿਕਾਂ ਅਤੇ ਜਿਲ੍ਹਾ ਪ੍ਰਸ਼ਾਸਨ ਦਰਮਿਆਨ ਪਾਰਦਰਸ਼ੀ 2 ਪੱਖੀ ਸੰਚਾਰ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ ਅਤੇ ਕੋਵਿਡ ਦੌਰਾਨ ਵੀ ਜਿਲ੍ਹੇ ਦੇ ਨਾਗਰਿਕਾਂ ਨੂੰ ਟੈਸਟਿੰਗ, ਟੀਕਾਕਰਨ ਕੈਂਪਾਂ, ਟਰੈਕਿੰਗ, ਜਾਗਰੂਕਤਾ ਮੁਹਿੰਮ ਆਦਿ ਸਬੰਧੀ ਯੋਗ ਅਗਵਾਈ ਕਰਦਾ ਹੈ। ਉਨ੍ਹਾਂ ਕਿਹਾ ਕਿ ਐਨ.ਆਈ.ਸੀ. ਅਤੇ ਸਮੁੱਚੀ ਟੀਮ ਵੀ ਕੋਵਿਡ ਮਹਾਂਮਾਰੀ ਦੇ ਸੰਕਟ ਵਿੱਚ ਵਧੀਆ ਕੰਮ ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਐਪ ਨਾਲ ਜਿੱਥੇ ਸਿੱਧਾ ਡੀ.ਸੀ. ਦਫਤਰ ਅਤੇ ਨੋਡਲ ਅਫਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ, ਉੱਥੇ ਹੀ ਇਸ ਐਪ ਕਾਰਨ ਦਫਤਰਾਂ ਦੇ ਬਾਹਰ ਭੀੜ ਵੀ ਕਾਫੀ ਹੱਦ ਤੱਕ ਘੱਟ ਗਈ ਹੈ।ਸ੍ਰੀ ਅਨਿਲ ਕਟਿਆਰ ਡੀ.ਆਈ.ਓ. ਐਨ.ਆਈ.ਸੀ. ਨੇ ਕਿਹਾ ਕਿ ਇਸ ਐਪ ਰਾਹੀਂ ਅਸੀਂ ਨਾਗਰਿਕ ਮਦਦ ਲਈ ਹਰ ਪੱਖ ਨੂੰ ਛੂਹਿਆ ਹੈ ਅਤੇ ਅਸੀਂ ਇਸ ਐਪ ਰਾਹੀਂ ਜਿਲ੍ਹੇ ਦੇ ਵੱਖ ਵੱਖ ਦਫਤਰਾਂ ਦੀ ਕਾਰਗੁਜ਼ਾਰੀ, ਸੇਵਾਵਾਂ ਨੂੰ ਦਿੱਤੇ ਗਈ ਰੇਡਿੰਗ ਅਤੇ ਸ਼ਿਕਾਇਤਾਂ ਲਈ ਕੀਤੀ ਗਈ ਕਾਰਵਾਈ ਬਾਰੇ ਫੀਡ ਬੈਕ ਨੂੰ ਵੇਖ ਕੇ ਪ੍ਰਾਪਤ ਕਰਦਾ ਹੈ। ਇਸ ਐਪ ਨੇ ਜਿਲ੍ਹਾ ਪ੍ਰਬੰਧਕਾਂ ਨੂੰ ਨਵੇ ਵਿਚਾਰ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਗਈ ਹੈ। ਇਸ ਐਪ ਰਾਹੀਂ ਕੋਵਿਡ-19 ਸਬੰਧੀ ਸਹੀ ਜਾਣਕਾਰੀ, ਜਾਗਰੂਕਤਾ ਮੁਹਿੰਮ ਸਬੰਧੀ ਹਰੇਕ ਪੱਖ ਬਾਰੇ ਆਈ.ਟੀ. ਦੇ ਜਰੀਏ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਐਪ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਕੇ ਜਨਤਕ ਪ੍ਰਤੀਨਿਧੀਆਂ ਨੂੰ ਇਸ ਐਪ ਰਾਹੀਂ ਲੋਕਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਇਸ ਉਪਰਾਲੇ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੇ ਮਾਰਗ ਦਰਸ਼ਨ, ਸਰਗਰਮ ਭਾਗੀਦਾਰੀ ਅਤੇ ਇਸ ਐਪ ਸਬੰਧੀ ਪ੍ਰਚਾਰ ਲਈ ਡੀ.ਪੀ.ਆਰ.ਓ ਦਫਤਰ ਫਰੀਦਕੋਟ ਦਾ ਵੀ ਧੰਨਵਾਦ ਕੀਤਾ।ਇਸ ਪੁਰਸਕਾਰ ਪ੍ਰਾਪਤੀ ਮੌਕੇ ਡੀ.ਪੀ.ਆਰ.ਓ. ਸ: ਅਮਰੀਕ ਸਿੰਘ, ਸ੍ਰੀ ਮਹਿੰਦਰਪਾਲ ,ਸ੍ਰੀ ਤਰਸੇਮ ਚੰਦ ਟੀ.ਪੀ.ਓ. ਤੋਂ ਇਲਾਵਾ ਐਨ.ਆਈ.ਸੀ. ਦਾ ਸਮੂਹ ਸਟਾਫ ਵੀ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD