Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਸਿਕ-ਧਰਮ ਸਵੱਛਤਾ ਦੀ ਅਹਿਮਤੀਅਤ ਸਬੰਧੀ ਸੂਬਾ ਸਰਕਾਰ ਦੀ ਪਹਿਲਕਦਮੀ

ਲੜਕੀਆਂ ਤੇ ਔਰਤਾਂ ਦੇ ਸਸ਼ਕਤੀਕਰਨ ਚ ਹੋਰ ਵਾਧਾ ਕਰੇਗੀ ਉਡਾਣ ਸਕੀਮ : ਡਿਪਟੀ ਕਮਿਸ਼ਨਰ

B Srinivasan, Bathinda, International Menstrual Hygiene Day, UDAAN Scheme, Sanitary Pads, UDAAN, Menstrual Hygiene Day, World Menstrual Hygiene Day, Sanitary Napkins

Web Admin

Web Admin

5 Dariya News

ਬਠਿੰਡਾ , 28 May 2021

Last updated on: May 28, 2021, 00:00 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਇਹ ਸਲਾਘਾਯੋਗ ਕਦਮ ਸਵੱਛ ਅਤੇ ਸੁਰੱਖਿਤ ਨਿੱਜੀ ਸਿਹਤ ਅਤੇ ਸਫ਼ਾਈ ਰਾਹੀਂ ਮਹਿਲਾਵਾਂ ਅਤੇ ਲੜਕੀਆਂ ਨੂੰ ਸਮਰੱਥ ਬਣਾਉਣ ਵਿਚ ਬਹੁਤ ਹੀ ਸਹਾਈ ਸਿੱਧ ਹੋਵੇਗਾ। ਸੂਬਾ ਸਰਕਾਰ ਦੀ ਇਹ ਵਿਲੱਖਣ ਪਹਿਲਕਦਮੀ ਔਰਤਾਂ ਵਿਚ ਮਾਹਵਾਰੀ ਦੌਰਾਨ ਆਪਣੀਆਂ ਨਿੱਤ ਦੀਆਂ ਗਤੀਵਿਧੀਆਂ ਜਾਰੀ ਰੱਖਣ ਲਈ ਸੁਰੱਖਿਅਤ ਦੀ ਭਾਵਨਾ ਪੈਦਾ ਕਰੇਗੀ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਮਾਸਿਕ-ਧਰਮ ਸਵੱਛਤਾ ਦੀ ਅਹਿਮਤੀਅਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਗਏ ਸੂਬਾ ਪੱਧਰੀ ਵਰਚੂਅਲ ਪ੍ਰੋਗਰਾਮ ਦੌਰਾਨ ਉਡਾਣ ਸਕੀਮ ਦੀ ਕੈਬਨਿਟ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਵਲੋਂ ਕੀਤੀ ਗਈ ਸ਼ੁਰੂਆਤ ਉਪਰੰਤ ਦਿੱਤੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਉਡਾਣ ਸਕੀਮ ਦੀ ਨਿਵੇਕਲੀ ਪਹਿਲਕਦਮੀ ਲੜਕੀਆਂ ਤੇ ਔਰਤਾਂ ਦੇ ਸਸ਼ਕਤੀਕਰਨ ਚ ਹੋਰ ਵਾਧਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸਕੂਲ ਛੱਡ ਚੁੱਕੀਆਂ ਜਾਂ ਸਕੂਲ ਨਾ ਜਾਣ ਵਾਲੀਆਂ ਅਤੇ ਕਾਲਜ ਨਾ ਪੜ੍ਹਨ ਵਾਲੀਆਂ ਲੜਕੀਆਂ ਲਾਹਾ ਲੈ ਸਕਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ ਬੀ.ਪੀ.ਐਲ. ਪਰਿਵਾਰ ਦੀਆਂ ਔਰਤਾਂ, ਝੁੱਗੀ-ਝੌਪੜੀਆਂ ਵਿਚ ਰਹਿਣ ਵਾਲੀਆਂ ਤੇ ਬੇਘਰ ਅਤੇ ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਨੂੰ ਆਂਗਨਵਾੜੀ ਕੇਂਦਰਾਂ ਰਾਹੀਂ ਕਵਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਡਾਣ ਸਕੀਮ ਤਹਿਤ 10 ਤੋਂ 19 ਸਾਲ ਤੱਕ ਦੀਆਂ ਲੜਕੀਆਂ ਤੇ ਲੋੜਵੰਦ ਮਹਿਲਾਵਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਪੈਡ ਮੁਫ਼ਤ ਦਿੱਤੇ ਜਾਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਸੈਨੇਟਰੀ ਪੈਡਜ਼ ਦੀ ਵੰਡ ਜ਼ਿਲ੍ਹੇ ਦੀਆਂ ਆਂਗਨਵਾੜੀ ਸੈਂਟਰਾਂ ਦੀਆਂ ਵਰਕਰਾਂ ਰਾਹੀਂ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਆਂਗਨਵਾੜੀ ਸੈਂਟਰ ਨਹੀਂ ਹਨ ਉੱਥੇ ਇਨ੍ਹਾਂ ਸੈਨੇਟਰੀ ਪੈਡਜ਼ ਦੀ ਵੰਡ ਆਸ਼ਾ ਵਰਕਰਜ਼ ਅਤੇ ਏ.ਐਨ.ਐਮ. ਰਾਹੀਂ ਕੀਤੀ ਜਾਵੇਗੀ।ਇਸ ਵਰਚੂਅਲ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਦੋ ਮਹਿਲਾ ਸਰਕਾਰੀ ਅਧਿਆਪਕਾਵਾਂ ਗੁਰਵਿੰਦਰ ਕੌਰ ਤੇ ਸਤਵਿੰਦਰ ਕੌਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਉਡਾਣ ਸਕੀਮ ਦੀ ਸ਼ਲਾਘਾ ਕੀਤੀ।ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਸ਼੍ਰੀ ਨਿਕਾਸ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਆਦਿ ਹਾਜ਼ਰ ਸਨ।

 

Tags: B Srinivasan , Bathinda , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD