Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਉਡਾਣ ਪ੍ਰਾਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਦੇ 1826 ਆਂਗਣਵਾੜੀ ਕੇਂਦਰਾਂ 'ਚ ਲੋੜਵੰਦ ਔਰਤਾਂ ਤੇ ਲੜਕੀਆਂ ਨੂੰ ਮੁਫ਼ਤ ਮਿਲਣਗੇ ਸੈਨਟਰੀ ਪੈਡ

ਮਾਸਿਕ ਧਰਮ ਸਵੱਛਤਾ ਦੀ ਅਹਿਮੀਅਤ ਸਬੰਧੀ ਮਹਿਲਾਵਾਂ ਨੂੰ ਕੀਤਾ ਜਾਵੇਗਾ ਜਾਗਰੂਕ-ਗੁਰਸ਼ਰਨ ਕੌਰ ਰੰਧਾਵਾ

Punjab Admin, International Menstrual Hygiene Day, UDAAN Scheme, Sanitary Pads, UDAAN, Menstrual Hygiene Day, World Menstrual Hygiene Day, Sanitary Napkins

Web Admin

Web Admin

5 Dariya News

ਪਟਿਆਲਾ , 28 May 2021

Last updated on: May 28, 2021, 00:00 IST

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਕਿਸ਼ੋਰੀਆਂ ਲਈ ਨੂੰ ਮਾਸਿਕ-ਧਰਮ ਸਵੱਛਤਾ ਦੀ ਅਹਿਮੀਅਤ ਸਬੰਧੀ ਜਾਗਰੂਕ ਕਰਨ ਲਈ ਨਵੇਂ ਸ਼ੁਰੂ ਕੀਤੇ ਪ੍ਰਾਜੈਕਟ 'ਉਡਾਣ' ਤਹਿਤ ਪਟਿਆਲਾ ਜ਼ਿਲ੍ਹੇ ਦੇ 1826 ਆਂਗਣਵਾੜੀ ਕੇਂਦਰਾਂ ਵਿਖੇ ਇਲਾਕੇ ਦੀਆਂ ਲੋੜਵੰਦ ਤੇ ਗਰੀਬ ਮਹਿਲਾਵਾਂ ਤੇ ਲੜਕੀਆਂ ਨੂੰ ਸੈਨਟਰੀ ਪੈਡ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਇਹ ਪ੍ਰਗਟਾਵਾ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਨੇ ਕੀਤਾ।ਸ੍ਰੀਮਤੀ ਰੰਧਾਵਾ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਕੌਮਾਂਤਰੀ ਮਾਸਿਕ-ਧਰਮ ਸਵੱਛਤਾ ਦਿਵਸ ਮੌਕੇ 'ਉਡਾਣ' ਪ੍ਰਾਜੈਕਟ ਦੀ ਰਾਜ ਵਿਆਪੀ ਸ਼ੁਰੂਆਤ ਦੌਰਾਨ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੇ ਆਨ-ਲਾਈਨ ਸੰਬੋਧਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਦਿਹਾਤੀ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਊਂਟਸਰ, ਯੂਥ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਸ਼ਰਮਾ ਕਾਲੂ ਵੀ ਮੌਜੂਦ ਸਨ।ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਇਸ ਸਮੇਂ 1828 ਆਂਗਣਵਾੜੀ ਵਰਕਰ ਤੇ 69 ਸੁਪਰਵਾਈਜ਼ਰ ਕੰਮ ਕਰ ਰਹੇ ਹਨ, ਇਨ੍ਹਾ ਰਾਹੀਂ ਪੜ੍ਹਾਈ ਛੱਡ ਚੁੱਕੀਆਂ ਲੜਕੀਆਂ ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੀਆਂ ਔਰਤਾਂ, ਜੋ ਕਿ ਸੈਨਟਰੀ ਪੈਡ ਖਰੀਦ ਨਹੀਂ ਸਕਦੀਆਂ, ਲਈ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। 

ਉਨ੍ਹਾਂ ਦੱਸਿਆ ਕਿ ਹਰ ਆਂਗਣਵਾੜੀ ਵਰਕਰ ਵੱਲੋਂ ਇਲਾਕੇ ਦੀਆਂ 50 ਲੋੜਵੰਦ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਪਟਿਆਲਾ ਜ਼ਿਲ੍ਹੇ ਦੀਆਂ ਕਰੀਬ 91400 ਤੋਂ ਵਧੇਰੇ ਮਹਿਲਾਵਾਂ ਤੇ ਲੜਕੀਆਂ ਨੂੰ ਲਾਭ ਮਿਲੇਗਾ।ਇਸ ਮੌਕੇ ਮੌਜੂਦ ਸ੍ਰੀਮਤੀ ਕਿਰਨ ਢਿੱਲੋਂ ਅਤੇ ਸ੍ਰੀਮਤੀ ਬਿਮਲਾ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਿਆ ਗਿਆ ਇਹ ਫੈਸਲਾ ਕਾਫ਼ੀ ਸ਼ਲਾਘਾਯੋਗ ਹੈ, ਕਿਉਂਕਿ ਇਸ ਨਾਲ ਮਾਂਹਵਾਰੀ ਦੌਰਾਨ ਲੜਕੀਆਂ ਤੇ ਮਹਿਲਾਵਾਂ ਨੂੰ ਜਿੱਥੇ ਸਵੱਛਤਾ ਰੱਖਣ 'ਚ ਮਦਦ ਮਿਲੇਗੀ, ਉਥੇ ਹੀ ਉਹ ਬਿਮਾਰੀਆਂ ਤੋਂ ਵੀ ਬਚ ਸਕਣਗੀਆਂ। ਇਸ ਤੋਂ ਇਲਾਵਾ ਮਾਂਹਵਾਰੀ ਦੇ ਦਿਨਾਂ ਦੌਰਾਨ ਔਰਤਾਂ ਨੂੰ ਆਪਣੀਆਂ ਨਿੱਤ ਦੀਆਂ ਗਤੀਵਿਧੀਆਂ ਜਾਰੀ ਰੱਖਣ 'ਚ ਸਹਾਇਤਾ ਮਿਲੇਗੀ ਤੇ ਉਨ੍ਹਾਂ 'ਚ ਆਤਮ ਵਿਸ਼ਵਾਸ਼ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਹੋਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਂਦੇ ਸਨ ਪ੍ਰੰਤੂ ਸਰਕਾਰ ਵੱਲੋਂ ਨਵੀਂ ਸ਼ੁਰੂ ਕੀਤੀ ਉਡਾਣ ਸਕੀਮ ਰਾਹੀਂ ਪੜਾਈ ਕਰ ਰਹੀਆਂ ਸਾਰੀਆਂ ਲੜਕੀਆਂ ਅਤੇ ਪੜਾਈ ਛੱਡ ਚੁੱਕੀਆਂ ਅਤੇ ਸਕੂਲ ਤੇ ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਗਰੀਬੀ ਰੇਖਾ ਤੋਂ ਹੇਠਾ ਰਹਿਣ ਵਾਲੀਆਂ ਔਰਤਾਂ, ਝੁੱਗੀਆਂ-ਝੌਪੜੀਆਂ 'ਚ ਰਹਿਣ ਵਾਲੀਆਂ ਬੇਘਰ ਔਰਤਾਂ, ਟੱਪਰੀਵਾਸ (ਵਣਜਾਰਾ) ਦੀਆਂ ਮਹਿਲਾਵਾਂ ਜਾਂ ਕਿਸੇ ਹੋਰ ਸਕੀਮ ਅਧੀਨ ਨਾ ਆਉਣ ਵਾਲੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।ਇਸ ਮੌਕੇ ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਐਕਸਟਰਾ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਜਸਲੀਨ ਕੌਰ ਭੁੱਲਰ, ਡੀ.ਐਸ.ਪੀ. ਬਿੰਦੂ ਬਾਲਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੰਬੋਜ ਤੇ ਸੀ.ਡੀ.ਪੀ.ਓ ਰੇਖਾ ਵੀ ਮੌਜੂਦ ਸਨ।

 

Tags: Punjab Admin , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD