Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸਕੂਲ ਅਤੇ ਕਾਲਜ ਛੱਡ ਚੁੱਕੀਆਂ ਲੜਕੀਆਂ ਤੋਂ ਇਲਾਵਾ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਦਿੱਤੇ ਜਾਣਗੇ ਸੈਨੇਟਰੀ ਪੈਡ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਉਡਾਨ ਪ੍ਰੋਜੈਕਟ ਤਹਿਤ 1926 ਆਂਗਣਵਾੜੀ ਕੇਂਦਰਾਂ ਰਾਹੀਂ ਮਹਿਲਾਵਾਂ ਨੂੰ ਉਪਲਬਧ ਕਰਵਾਈ ਜਾਵੇਗੀ ਸੈਨੇਟਰੀ ਪੈਡ ਦੀ ਸੁਵਿਧਾ

 DC Hoshiarpur, Deputy Commissioner Hoshiarpur, Apneet Riyait, Hoshiarpur, International Menstrual Hygiene Day, UDAAN Scheme, Sanitary Pads, UDAAN, Menstrual Hygiene Day, World Menstrual Hygiene Day, Sanitary Napkins

Web Admin

Web Admin

5 Dariya News

ਹੁਸ਼ਿਆਰਪੁਰ , 28 May 2021

Last updated on: May 28, 2021, 00:00 IST

ਪੰਜਾਬ ਸਰਕਾਰ ਵਲੋਂ ਅੱਜ ਅੰਤਰਰਾਸ਼ਟਰੀ ਮਾਸਕ ਧਰਮ ਸਵੱਛਤਾ ਦਿਵਸ ਦੇ ਮੌਕੇ ’ਤੇ ਮਹਿਲਾਵਾਂ ਅਤੇ ਲੜਕੀਆਂ ਵਿੱਚ ਮਾਸਕ ਧਰਮ ਸਵੱਛਤਾ ਦੀ ਅਹਿਮਿਅਤ ਸਬੰਧੀ ਪਹਿਲਕਦਮੀ ਕਰਦੇ ਹੋਏ ਉਡਾਨ ਪ੍ਰੋਜੈਕਟ ਦੀ ਸ਼ੁਰੂਆਤ ਇਕ ਵਰਚੁਅਲ ਸਮਾਗਮ ਦੇ ਦੌਰਾਨ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿੱਚ ਆਯੋਜਿਤ ਸਮਾਗਮ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਵਲੋਂ ਸ਼ੁਰੂ ਕੀਤੇ ਗਏ ਉਡਾਨ ਪ੍ਰੋਜੈਕਟ ਤਹਿਤ ਹਰ ਮਹੀਨੇ ਜ਼ਿਲ੍ਹੇ ਦੇ 1926 ਆਂਗਣਵਾੜੀ ਕੇਂਦਰਾਂ ਰਾਹੀਂ ਲੋੜਵੰਦ ਮਹਿਲਾਵਾਂ ਅਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਦਿੱਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਵਰਚੁਅਲ ਸਮਾਗਮ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੀਆ 10 ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਦੇ ਕੇ ਇਸ ਯੋਜਨਾ ਦੀ ਜ਼ਿਲ੍ਹੇ ਵਿੱਚ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ 80 ਥਾਵਾਂ ’ਤੇ ਚੱਲੇ ਇਸ ਵਰਚੁਅਲ ਸਮਾਗਮ ਤੋਂ ਬਾਅਦ ਲਾਭਪਾਤਰੀ ਮਹਿਲਾਵਾਂ ਅਤੇ ਲੜਕੀਆਂ ਨੂੰ ਪੈਡ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਹਿਲਾ ਸਸ਼ਕਤੀਕਰਨ ਦੇ ਲਈ ਆਂਗਣਵਾੜੀ ਵਰਕਰਾਂ ਰਾਹੀਂ ਲਾਭਪਾਤਰੀ ਲੜਕੀਆਂ ਅਤੇ ਮਹਿਲਾਵਾਂ ਨੂੰ ਸੈਨੇਟਰੀ ਪੈਡਾਂ ਦੀ ਵੰਡ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿਲਾਵਾਂ ਨੂੰ ਮਾਸਕ ਧਰਮ ਦੇ ਵੇਲੇ ਆਪਣੇ ਰੋਜ਼ਾਨਾ ਜ਼ਿੰਦਗੀ ਆਤਮ ਵਿਸ਼ਵਾਸ਼ ਅਤੇ ਸਨਮਾਣ ਨਾਲ ਜੀਣ ਦਾ ਹੌਂਸਲਾ ਮਿਲੇਗਾ ਅਤੇ ਉਹ ਨਿੱਜੀ ਸਫਾਈ ਦੇ ਮਹੱਤਵ ਨੂੰ ਵੀ ਸਮਜਣਗੀਆਂ।ਅਪਨੀਤ ਰਿਆਤ ਨੇ ਦੱਸਿਆ ਕਿ ਪਹਿਲਾਂ ਛੇਵੀ ਤੋਂ 12ਵੀਂ ਕਲਾਸ ਦੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਂਦੇ ਸਨ ਪਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਉਡਾਨ ਪ੍ਰੋਜੈਕਟ ਤਹਿਤ ਸਕੂਲ ਅਤੇ ਕਾਲਜ ਛੱਡ ਚੁੱਕੀਆਂ ਲੜਕੀਆਂ, ਬੀ.ਪੀ.ਐਲ ਪਰਿਵਾਰਾਂ ਦੀਆਂ ਔਰਤਾਂ, ਝੁੱਗੀ ਅਤੇ ਝੌਂਪੜੀ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਸਹਿਤ ਉਨ੍ਹਾਂ ਮਹਿਲਾਵਾਂ ਅਤੇ ਲੜਕੀਆਂ ਨੂੰ ਸਾਮਲ ਕੀਤਾ ਗਿਆ ਹੈ ਜੋ ਕਿ ਹੋਰ ਯੋਜਨਾ ਦੇ ਤਹਿਤ ਨਹੀਂ ਆਉਂਦੀਆਂ। ਇਸ ਮੌਕੇ ’ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਸੀ.ਡੀ.ਪੀ.ਓ ਰਾਜ ਬਾਲਾ, ਲੈਕਚਰਾਰ ਕੁਲਵਿੰਦਰਜੀਤ ਕੌਰ, ਕ੍ਰਿਸ਼ਨ ਗੋਪਾਲ ਸ਼ਰਮਾ, ਮਨੋਜ ਦੱਤਾ ਆਦਿ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD