Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਕੋਵਿਡ ਮੁਕਤ ਪਿੰਡ ਮੁਹਿੰਮ' ਨੂੰ ਕਾਮਯਾਬ ਕਰਨ ਲਈ ਅੱਗੇ ਆਉਣ ਸਰਪੰਚ ; ਚੰਦਰ ਗੈਂਦ

ਪਿੰਡਾਂ ਦੀ ਵੱਸੋਂ ਨੂੰ 100 ਫੀਸਦੀ ਕੋਵਿਡ ਤੋਂ ਬਚਾਅ ਦੀ ਵੈਕਸੀਨ ਲਗਵਾਈ ਜਾਵੇ-ਗੈਂਦ

Web Admin

Web Admin

5 Dariya News

ਨਾਭਾ/ਪਟਿਆਲਾ , 28 May 2021

Last updated on: May 28, 2021, 00:00 IST

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਰੰਭ ਕੀਤੀ ਗਈ 'ਕੋਵਿਡ ਮੁਕਤ ਪਿੰਡ' ਮੁਹਿੰਮ ਨੂੰ ਕਾਮਯਾਬ ਕਰਨ ਲਈ ਅੱਗੇ ਆਉਣ। ਇਸ ਮੌਕੇ ਸ੍ਰੀ ਗੈਂਦ ਨੇ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਅ ਲਈ 100 ਫੀਸਦੀ ਆਪਣੀ ਵੈਕਸੀਨੇਸ਼ਨ ਕਰਵਾਉਣ ਤਾਂ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਉਨ੍ਹਾਂ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾ ਸਕੇ।ਅੱਜ ਹਲਕਾ ਪਟਿਆਲਾ ਦਿਹਾਤੀ ਦੇ ਪਿੰਡਾਂ ਲੰਗ ਅਤੇ ਮੰਡੌੜ ਵਿਖੇ ਇਲਾਕੇ ਦੇ ਦਰਜਨ ਤੋਂ ਵਧੇਰੇ ਪਿੰਡਾਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਕਿ ਪਿੰਡਾਂ 'ਚ ਵੱਧ ਰਹੀ ਕੋਵਿਡ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਟੈਸਟ ਕਰਵਾਉਣ ਅਤੇ ਕੋਵਿਡ ਵੈਕਸੀਨੇਸ਼ਨ ਦੇ ਟੀਕੇ ਲਗਵਾਏ ਜਾਣ ਲਈ ਪ੍ਰੇਰਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਜਨਾਬ ਬਹਾਦਰ ਖਾਨ ਅਤੇ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਵੀ ਮੌਜੂਦ ਸਨ।ਸ੍ਰੀ ਚੰਦਰ ਗੈਂਦ ਨੇ ਪਿੰਡ ਵਾਸੀਆਂ ਨੂੰ ਕੋਵਿਡ-19 ਤੋਂ ਬਚਣ ਲਈ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਤੇ ਹੱਥ ਵਾਰ-ਵਾਰ ਧੋਣ ਜਾਂ ਸੈਨੇਟਾਈਜ ਕਰਨ ਅਤੇ ਜਰੂਰੀ ਇਹਤਿਆਤ ਵਰਤਣ ਲਈ ਪ੍ਰੇਰਤ ਕੀਤਾ। ਉਨ੍ਹਾਂ ਨੇ ਨਾਲ ਹੀ ਕੋਵਿਡ ਟੀਕਾਕਰਨ ਬਾਬਤ ਕੁਝ ਗ਼ਲਤ ਅਨਸਰਾਂ ਵੱਲੋਂ ਫੈਲਾਏ ਜਾ ਰਹੇ ਭਰਮ-ਭੁਲੇਖਿਆਂ ਤੋਂ ਬਚਣ ਲਈ ਵੀ ਆਖਿਆ।ਇਸ ਮੌਕੇ ਜਨਾਬ ਬਹਾਦਰ ਖ਼ਾਨ ਨੇ ਸ੍ਰੀ ਚੰਦਰ ਗੈਂਦ ਦਾ ਸਵਾਗਤ ਕਰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਸ੍ਰੀ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਹਲਕਾ ਪਟਿਆਲਾ ਦਿਹਾਤੀ ਦੇ ਅੰਦਰ ਪੈਂਦੇ ਸ਼ਹਿਰੀ ਇਲਾਕਿਆਂ 'ਚ ਕੋਵਿਡ ਟੀਕਾਕਰਨ ਦੀ ਮੁਹਿੰਮ ਪਹਿਲਾਂ ਹੀ ਤੇਜੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਹਲਕੇ ਦੇ ਪਿੰਡਾਂ ਵਿੱਚ ਵੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਇੰਨ-ਬਿੰਨ ਕਰਕੇ ਕੋਵਿਡ ਮੁਕਤ ਪਿੰਡ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇਗਾ।ਬਲਾਕ ਸੰਮਤੀ ਮੈਂਬਰ ਹਰਜਸਪਾਲ ਸਿੰਘ, ਮੰਡੌੜ ਦੇ ਸਰਪੰਚ ਕੁਲਦੀਪ ਕੌਰ, ਸਰਪੰਚ ਲੰਗ ਬਲਵਿੰਦਰ ਸਿੰਘ, ਬੀ.ਡੀ.ਪੀ.ਓ. ਰਜਨੀਸ਼ ਗਰਗ, ਲੰਗ ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ, ਨਾਭਾ ਦੇ ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਨਾਇਬ ਤਹਿਸੀਲਦਾਰ ਭੀਮ ਸੈਨ, ਮੰਡੌੜ, ਹਿਆਣਾ ਖੁਰਦ, ਰਾਮਗੜ੍ਹ ਛੰਨਾ, ਅਜਨੌਦਾ, ਆਦਿ ਪਿੰਡਾਂ ਦੇ ਪੰਚ-ਸਰਪੰਚ, ਜੀ.ਓ.ਜੀਜ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD