Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ

Balbir Singh Sidhu COVID Fast Testing Machine, Dr Adarshpal Kaur , Dr. Rajesh Bhaskar, ID Now, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਐਸ ਏ ਐਸ ਨਗਰ , 28 May 2021

Last updated on: May 28, 2021, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ  ਕੋਵਿਡ ਫਾਸਟ ਟੈਸਟਿੰਗ ਮਸ਼ੀਨ (ਆਈ.ਡੀ. ਨਾਓ) ਦਾ ਉਦਘਾਟਨ ਕੀਤਾ। ਇਹ ਮਸ਼ੀਨ ਅਮਰੀਕਾ ਦੀ ਗੈਰ-ਮੁਨਾਫਾ ਸੰਗਠਨ ਪਾਥ ਦੁਆਰਾ ਦਾਨ ਕੀਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ‘ਆਈ.ਡੀ. ਨਾਓ’ ਮਸ਼ੀਨ ਕੋਵਿਡ ਦੇ ਪੁਸ਼ਟੀ ਕੀਤੇ ਹੋਏ ਨਤੀਜੇ ਤੇਜ਼ੀ ਨਾਲ ਪ੍ਰਦਾਨ ਕਰਨ ਵਿੱਚ ਲਾਭਕਾਰੀ ਸਿੱਧ ਹੋਵੇਗੀ ਅਤੇ ਇਹ ਮਸ਼ੀਨ ਛੇ ਤੋਂ ਤੇਰ੍ਹਾਂ ਮਿੰਟਾਂ ਦੇ ਅੰਦਰ ਨਤੀਜੇ ਪ੍ਰਦਾਨ ਕਰਦੀ ਹੈ ਜਿਸਦੀ ਪ੍ਰਤੀ ਦਿਨ 30 ਟੈਸਟ ਕਰਨ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਐਮਰਜੈਂਸੀ ਅਤੇ ਆਈ.ਪੀ.ਡੀ. ਨਮੂਨਿਆਂ ਦੀ ਜਾਂਚ ਵਿੱਚ ਅਹਿਮ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਜਦੋਂ ਗੰਭੀਰ ਮਰੀਜ਼ਾਂ ਦੀ ਟੈਸਟਿੰਗ ਕਰਨ ਦੀ ਜ਼ਰੂਰਤ ਬਹੁਤ ਜ਼ਿਆਦਾ ਹੈ ਤਾਂ ਅਜਿਹੇ ਵੇਲੇ ਇਹ ਮਸ਼ੀਨ ਟੈਸਟਿੰਗ ਲਈ ਵਰਦਾਨ ਸਾਬਤ ਹੋਵੇਗੀ।ਸਿਹਤ ਮੰਤਰੀ ਨੇ ਕਿਹਾ ਕਿ ਇਹ ਮਸ਼ੀਨ ਪੋਰਟੇਬਲ ਹੈ ਅਤੇ ਆਪਣੀ ਤਰ੍ਹਾਂ ਦੀ ਪਹਿਲੀ ਆਰ.ਟੀ.ਪੀ.ਸੀ.ਆਰ. ਅਧਾਰਤ ਮਸ਼ੀਨ ਹੈ ਜਿਸ ਨੂੰ ਟੈਸਟਿੰਗ ਲਈ ਆਸਾਨੀ ਨਾਲ ਪਿੰਡਾਂ ਵਿਚ ਲਿਜਾਇਆ ਜਾ ਸਕਦਾ ਹੈ। ਇਹ ਟੈਸਟਿੰਗ ਮਸ਼ੀਨ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿਚ ਟੈਸਟਿੰਗ ਕਰਨ ਵਿਚ ਵੀ ਵਧੇਰੇ ਮਦਦਗਾਰ ਸਾਬਤ ਹੋਵੇਗੀ।

ਕੈਬਨਿਟ ਮੰਤਰੀ ਨੇ “ਭਾਰਤ ਵਿਚ ਕੋਵਿਡ-19 ਟੈਸਟਿੰਗ ਤੱਕ ਪਹੁੰਚ ਵਧਾਉਣ” ਦੇ ਪ੍ਰਾਜੈਕਟ ਤਹਿਤ ਪੰਜਾਬ ਨੂੰ ਸਹਿਯੋਗ ਦੇਣ ਵਜੋਂ  ਨਵੀਨਤਮ ਤਕਨਾਲੋਜੀ ਨਾਲ ਲੈਸ ਇਹ ਮਸ਼ੀਨ ਦਾਨ ਕਰਨ ਲਈ ਪਾਥ  ਦੇ ਉੱਦਮ ਦੀ ਸ਼ਲਾਘਾ ਕੀਤੀ।ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਪਿਛਲੇ ਸਾਲ ਤੋਂ ਲੋੜੀਂਦੀਆਂ ਕੋਵਿਡ-19 ਮੈਡੀਕਲ ਸੇਵਾਵਾਂ ਮੁਹੱਈਆ ਕਰਾਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਸਟਾਫ਼ ਨੂੰ ਕੋਵਿਡ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਪਣੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਅਬੌਟ ਆਈ.ਡੀ. ਨਾਓ ਨਾਂ ਦੀ ਇਕ ਵਿਲੱਖਣ ਪੁਆਇੰਟ-ਆਫ਼-ਕੇਅਰ ਟੈਸਟਿੰਗ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਇਸ ਤਕਨਾਲੋਜੀ ਦਾ ਉਦੇਸ਼ ਟੈਸਟਿੰਗ ਦੇ ਨਤੀਜੇ ਪ੍ਰਾਪਤ ਕਰਨ ਲਈ ਲਗਦੇ ਸਮੇਂ ਨੂੰ ਘਟਾਉਣਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ, ਮੋਹਾਲੀ ਡਾ. ਆਦਰਸ਼ਪਾਲ ਕੌਰ, ਸਟੇਟ ਨੋਡਲ ਅਫਸਰ, ਕੋਵਿਡ-19 ਡਾ. ਰਾਜੇਸ਼ ਭਾਸਕਰ, ਐਸ.ਐਮ.ਓ ਡਾ. ਐਚ.ਐੱਸ ਚੀਮਾ, ਪਾਥ ਪੰਜਾਬ ਟੀਮ: ਸਟੇਟ ਲੀਡ ਸ੍ਰੀਮਤੀ ਪ੍ਰੀਤੀਸ਼ੀਰਿਨ ਕਟਾਪੁਰ, ਪ੍ਰੋਗਰਾਮ ਅਫਸਰ ਡਾ. ਸੁਰਭੀ ਅਤੇ ਫੀਲਡ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਮੌਜੂਦ ਸਨ।

 

Tags: Balbir Singh Sidhu COVID Fast Testing Machine , Dr Adarshpal Kaur , Dr. Rajesh Bhaskar , ID Now , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD