Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਤਰੁਟੀਆਂ ਦੂਰ ਕਰਾਂਗੇ ਤੇ ਮਲੇਰਕੋਟਲਾ ਦੇ ਸਾਰੇ ਵਰਗਾਂ ਨੂੰ ਬਣਦਾ ਸਤਿਕਾਰ ਦੇਵਾਂਗੇ: ਸੁੱਖਮਿੰਦਰਪਾਲ ਸਿੰਘ ਗਰੇਵਾਲ

Web Admin

Web Admin

5 Dariya News

ਲੁਧਿਆਣਾ , 28 May 2021

Last updated on: May 28, 2021, 00:00 IST

ਭਾਜਪਾ ਦੇ ਕੌਮੀਂ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਲੇਰ ਕੋਟਲਾ ਨੂੰ ਨਵਾਂ ਜ਼ਿਲਾ ਬਣਾਇਆ ਗਿਆ ਹੈ ਪਰ ਇਸ ਬਾਰੇ ਐਲਾਨ ਕਰਨ ਦਾ ਮੌਕਾ ਕਾਂਗਰਸ ਸਰਕਾਰ ਵੱਲੋਂ ਧਰਮ ਦੀ ਰਾਜਨੀਤੀ ਦਾ ਪੱਤਾ ਖੇਡ ਕੇ ਚੁਣਿਆ ਗਿਆ ਹੈ। ਗਰੇਵਾਲ ਨੇ ਕਿਹਾ ਨਵਾਂ ਜਲਿਾ ਬਣਾਉਣਾ ਕੋਈ ਮਾੜਾ ਕੰਮ ਨਹੀਂ ਪਰ ਇਸ ਦਾ ਐਲਾਨ ਈਦ ਦੇ ਮੁਬਾਰਕ ਮੌਕੇ ਤੇ ਕਰਨਾ ਕੋਝੀ ਰਾਜਨੀਤੀ ਹੈ। ਮਲੇਰ ਕੋਟਲਾ ਪੰਜਾਬ ਦਾ ਇਤਿਹਾਸਿਕ ਸ਼ਹਿਰ ਹੈ।ਗਰੇਵਾਲ ਨੇ ਕਿਹਾ ਸਿੱਖ ਅਤੇ ਮੁਗਲੀਆ ਰਾਜ ਵੇਲੇ ਦੀਆਂ ਬਹੁਤ ਸਾਰੀਆਂ ਘਟਨਾਵਾਂ ਇਸ ਸ਼ਹਿਰ ਨਾਲ ਜੁੜੀਆ ਹਨ ਇਸ ਸਹਿਰ ਚ ਹਾਅ ਦਾ ਨਾਹਰਾ ਮਾਰਨ ਵਾਲੇ ਨਵਾਬ ਵੀ ਹਨ ਤੇ ਅੰਗਰੇਜ਼ਾਂ ਦੇ ਜ਼ੁਲਮ ਅੱਗੇ ਨਾ ਝੁਕਣ ਵਾਲੇ ਕੂਕੇ ਵੀ ।ਪੰਜਾਬ ਸਰਕਾਰ ਨੇ ਕੂਕਾ ਯਾਦਗਾਰੀ ਟ੍ਰਸਟ ਬਣਾ ਕੇ ਬਹੁਤ ਵੱਡਾ ਸਮਾਰਕ ਉਸਾਰਿਆ ਹੈ। ਗਰੇਵਾਲ ਨੇ ਕਿਹਾ ਸਾਹਿਬਜ਼ਾਦਿਆਂ ਦੀ ਯਾਦ ਇਸ ਸਹਿਰ ਨਾਲ ਜੁੜੀ ਹੈ ਇਹ ਸਾਰਾ ਕੁਝ ਸਾਂਝੀਵਾਲਤਾ ਦੀ ਗਲ ਹੈ ।ਸਰਬ ਧਰਮ ਦੀ ਗੱਲ ਹੈ ।ਸਿੱਖ ਤਾਂ ਮੰਗਦੇ ਹੀ ਸਰਬੱਤ ਦਾ ਭਲਾ ਹਨ।ਪਰ ਸਰਕਾਰ ਨੂੰ ਆਪਣੀ ਰਾਜਨੀਤੀ ਲਈ ਧਰਮਾਂ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ ਸੀ, ਚੰਗਾ ਹੁੰਦਾ ਜੇ ਸਰਕਾਰ ਸਾਹਿਬਜ਼ਾਦਿਆਂ ਦੀ ਗੱਲ ਕਰਦੀ, ਨਵਾਬ ਸੇਰ ਖਾਂ ਦੀ ਗੱਲ ਕਰਦੀ, ਕੂਕਾ ਅੰਦੋਲਨ ਤੇ ਸਹੀਦੀਆਂ ਬਾਰੇ ਵੀ ਗੱਲ ਕਰਦੀ ਪਰ ਇਕ ਫਰਿਕੇ ਵਿਸੇਸ ਬਾਰੇ ਗੱਲ ਕਰਨੀ ਮੰਦਭਾਗੀ ਹੈ।ਗਰੇਵਾਲ ਨੇ ਕਿਹਾ ਜਿਥੇ ਇਸ ਨਵੇਂ ਜ਼ਿਲੇ ਦਾ ਅਸੀਂ ਸਵਾਗਤ ਕਰਦੇ ਆ ਉਥੇ ਮੰਗ ਵੀ ਕਰਦੇ ਆ ਕੇ ਸਾਂਝੀਵਾਲਤਾ ਸਾਹਿਬਜ਼ਾਦਿਆਂ, ਨਵਾਬ ਸੇਰ ਖਾਂ, ਕੂਕਾ ਅੰਦੋਲਨ ਤੇ ਸਹੀਦੀਆਂ ਦੇ ਪੈਗ਼ਾਮ ਨੂੰ ਲੋਕਾਂ ਚ ਜਾਇਆ ਜਾਏ ਧਰਮ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਗਰੇਵਾਲ ਨੇ ਕਿਹਾ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਰਹਿ ਗਈਆਂ ਤਰੁਟੀਆਂ ਅਸੀਂ ਦੂਰ ਕਰਾਂਗੇ ਤੇ ਸਾਰੇ ਵਰਗਾਂ ਨੂੰ ਬਣਦਾ ਸਤਿਕਾਰ ਦੇਵਾਂਗੇ। ਇਸ ਸਮੇਂ ਉਨਾਂ ਨਾਲ ਜਸਵੰਤ ਸਿੰਘ ਜਨਰਲ ਸਕੱਤਰ, ਨਾਮਧਾਰੀ ਦਰਬਾਰ ਸ੍ਰੀ ਭੈਣੀ ਸਾਹਿਬ, ਗੁਰਭੇਜ ਸਿੰਘ ਗੁਰਾਇਆਂ, ਦਲਜੀਤ ਸਿੰਘ ਸਾਹੀ ਐਡਵੋਕੇਟ ਸਮਰਾਲਾ ਹਾਜਰ ਸਨ।

 

Tags: Sukhminderpal Singh Grewal , Bharatiya Janata Party , BJP , BJP Punjab , Maler Kotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD