Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ‘ਉਡਾਣ’ ਯੋਜਨਾ ਦੀ ਸ਼ੁਰੂਆਤ

ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਮੁਹੱਈਆ ਕੀਤੇ ਜਾਣਗੇ ਸੈਨੇਟਰੀ ਪੈਡ-ਵਿਮਲ ਸੇਤੀਆ

Web Admin

Web Admin

5 Dariya News

ਫਰੀਦਕੋਟ , 28 May 2021

Last updated on: May 28, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵੱਲੋਂ  ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਵਰਚੂਅਲ ਸਮਾਗਮਾਂ  ਰਾਹੀਂ  ਰਾਜ ਵਿਆਪੀ ‘ਉਡਾਣ’ ਯੋਜਨਾ ਦੀ ਸ਼ੁਰੂਆਤ ਕੀਤੀ ।ਇਸ ਯੋਜਨਾ  ਤਹਿਤ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡੇ ਜਾਣਗੇ। ਇਸ ਸੰਬੰਧੀ ਜਿਲ੍ਹਾ ਪੱਧਰੀ ਵਰਚੂਅਲ ਸਮਾਗਮ ਡੀ. ਸੀ ਦਫਤਰ ਦੇ ਐਨ. ਆਈ. ਸੀ ਵਿਖੇ ਹੋਇਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸਮਾਗਮ ਨੂੰ ਫਰੀਦਕੋਟ ਜਿਲੇ ਦੀਆਂ 27 ਵੱਖ- ਵੱਖ ਲੋਕੇਸ਼ਨਾਂ ਤੇ ਲਾਈਵ ਕੀਤਾ ਗਿਆ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਰਾਜ ਵਿਆਪੀ ਪ੍ਰਾਜੈਕਟ ਪੰਜਾਬ ਸਰਕਾਰ ਦਾ ਇਕ ਹੋਰ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਔਰਤਾਂ ਦੇ ਸ਼ਕਤੀਕਰਨ ਵਿੱਚ ਮਦਦ ਮਿਲੇਗੀ। ਇਸ ਤੇ ਸਰਕਾਰ ਵੱਲੋਂ 50 ਕਰੋੜ 55 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੱਸਾਂ ਵਿੱਚ ਸਾਰੀਆਂ ਔਰਤਾਂ ਲਈ ਸਫ਼ਰ ਦੀ ਸਹੂਲਤ ਮੁਫ਼ਤ ਕੀਤੀ ਹੈ ਅਤੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਹੈ। ਉਨਾਂ ਦੱਸਿਆ ਕਿ ਮਹਿਲਾਵਾਂ ਨੂੰ ਪੰਚਾਇਤੀ ਰਾਜ ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਤਾਂ ਜੋ ਉਹ ਸਿਆਸੀ ਖੇਤਰ ਵਿੱਚ ਵੀ ਨਾਮਣਾ ਖੱਟ ਸਕਣ।ਇਸ ਮੌਕੇ  ਜਾਣਕਾਰੀ ਦਿੰਦਿਆਂ  ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਆਂਗਨਵਾੜੀ ਵਰਕਰਾਂ ਰਾਹੀਂ ਔਰਤਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਯਕੀਨੀ ਬਣਾਈ ਜਾਵੇਗੀ।ਉਨਾਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜੀਣ ਦਾ ਮੌਕਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ।ਉਨ੍ਹਾਂ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ  ਕਿ ਉਡਾਨ ਪ੍ਰਾਜੈਕਟ ਅਧੀਨ ਸਾਰੀਆਂ ਲੋੜਵੰਦ ਅੋਰਤਾਂ/ ਲੜਕੀਆਂ ਨੂੰ ਨੈਪਕਿਨ ਪੈਡ ਦੀ ਸਹੂਲਤ ਯਕੀਨੀ ਬਣਾਈ ਜਾਵੇ।ਇਸ ਮੌਕੇ ਪ੍ਰੋਗਰਾਮ ਅਫਸਰ ਸ੍ਰੀ ਕਰਨ ਬਰਾੜ, ਡੀ.ਆਈ.ਓ. ਸ੍ਰੀ ਅਨਿਲ ਕਟਿਆਰ ਵੀ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD