Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕੈਬਨਿਟ ਮੰਤਰੀ ਰਾਣਾ ਸੋਢੀ ਨੇ ਹਲਕਾ ਗੁਰੂਹਰਸਹਾਏ ਦੇ ਸਰਕਾਰੀ ਸਕੂਲਾਂ ਵਿਖੇ ਕਰਵਾਏ 17 ਕਰੋੜ ਰੁਪਏ ਦੀ ਰਾਸ਼ੀ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਕਿਹਾ, ਇਨਫਰਾਸਟਰਕਚਰ ਤੇ 18 ਕਰੋੜ, ਆਰ.ਓ. ਸਿਸਟਮ ਤੇ 1 ਕਰੋੜ, ਸੈਨਟਰੀ ਪੈਡ ਮਸ਼ੀਨ ਲਈ 50 ਲੱਖ, ਸਮਾਰਟ ਕਲਾਸ ਰੂਮ ਲਈ 1 ਕਰੋੜ 25 ਲੱਖ ਰੁਪਏ ਖਰਚ ਕੇ ਮੁਹੱਈਆ ਕਰਵਾਈਆਂ ਸਹੂਲਤਾਂ

Web Admin

Web Admin

5 Dariya News

ਫਿਰੋਜ਼ਪੁਰ , 28 May 2021

Last updated on: May 28, 2021, 00:00 IST

ਕੈਬਨਿਟ ਮੰਤਰੀ ਯੁਵਕ ਸੇਵਾਵਾਂ ਅਤੇ ਖੇਡਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਵੀਡੀਓ ਕਾਂਨਫਰੰਸ ਰਾਹੀਂ ਹਲਕਾ ਗੁਰੂਹਰਸਹਾਏ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਪ੍ਰਾਜੇਕਟਾਂ ਦਾ ਸਮੂਹਿਕ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾ ਨਾਲ ਐਸ.ਡੀ.ਐਮ. ਗੁਰੂਹਰਸਹਾਏ ਰਵਿੰਦਰਪਾਲ ਅਰੋੜਾ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਕੁਲਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਾਜੀਵ ਛਾਬੜਾ,ਪੌਲੀਟੀਕਲ ਸਕੱਤਰ ਗੁਰਦੀਪ ਸਿੰਘ ਢਿੱਲੋਂ, ਭੁਪਿੰਦਰਪਾਲ ਸਿੰਘ ਰਾਜੂ ਸਾਈਆਂ ਵਾਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਲਕਾ ਗੁਰੂਹਰਸਹਾਏ ਦੇ 107 ਸਕੂਲਾਂ ਨੂੰ ਕਰੀਬ 17 ਕਰੋੜ ਰੁਪਏ ਦੀ ਰਾਸ਼ੀ ਨਾਲ ਕੀਤੇ ਗਏ ਕੰਮਾਂ ਦੇ ਉਦਘਾਟਨ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ 1 ਕਰੋੜ 6 ਲੱਖ 35 ਹਜ਼ਾਰ ਰੁਪਏ , ਦੋਨਾ ਮਤਾੜ ਸਕੁਲ ਵਿਖੇ 65 ਲੱਖ 60 ਹਜ਼ਾਰ, ਹਾਮਦ ਸਕੂਲ ਵਿਖੇ 57 ਲੱਖ 44 ਹਜ਼ਾਰ, ਕੋਹਰ ਸਿੰਘ ਵਾਲਾ ਸਕੂਲ ਵਿਖੇ 44 ਲੱਖ 92 ਹਜ਼ਾਰ, ਜੀ.ਪੀ.ਐਸ. ਗੁਰੂਹਰਸਹਾਏ ਸਕੂਲ ਵਿੱਚ 44 ਲੱਖ 1 ਹਜ਼ਾਰ, ਮੇਗਾ ਰਾਏ ਉਤਾੜ ਸਕੂਲ ਵਿੱਚ 38 ਲੱਖ 58 ਹਜ਼ਾਰ, ਜੰਡਵਾਲਾ ਸਕੂਲ ਵਿੱਚ 37 ਲੱਖ 14 ਹਜ਼ਾਰ, ਜੀ.ਐਮ.ਐਸ. ਪਿੰਡ ਗੁਰੂਹਰਸਹਾਏ ਸਕੂਲ ਵਿੱਚ 34 ਲੱਖ 93 ਹਜ਼ਾਰ, ਸ਼ੇਰ ਸਿੰਘ ਵਾਲਾ ਸਕੂਲ ਵਿੱਚ  32 ਲੱਖ 15 ਹਜ਼ਾਰ ਅਤੇ ਭੂਰੇ ਖੁਰਦ ਸਕੂਲ ਵਿੱਚ 31 ਲੱਖ 26 ਹਜ਼ਾਰ ਰੁਪਏ ਸਮੇਤ 107 ਸਕੂਲਾਂ ਵਿਖੇ ਕਰੀਬ 17 ਕਰੋੜ ਦੇ  ਉਦਘਾਟਨ ਕੀਤੇ ਹਨ। ਇਸ ਤੋਂ ਇਲਾਵਾ ਚੱਕ ਨਿਧਾਨਾਂ ਹਾਈ ਸਕੂਲ ਤੋਂ ਸੀਨੀਅਰ ਸੈਕੰਡਰੀ, ਸ਼ੇਰ ਸਿੰਘ ਵਾਲਾ ਹਾਈ ਸਕੂਲ ਤੋਂ ਸੀਨੀਅਰ ਸੈਕੰਡਰੀ ਅਤੇ ਜੰਡਵਾਲਾ ਮਿਡਲ ਸਕੂਲ ਤੋਂ ਹਾਈ ਸਕੂਲ ਨੂੰ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਗੁਰੂਹਰਸਹਾਏ ਹਲਕੇ ਦੇ ਸਰਕਾਰੀ ਸਕੂਲਾਂ ਤੇ ਇਨਫਰਾਸਟਰਕਚਰ ਤੇ 18 ਕਰੋੜ, ਸਰਕਾਰੀ ਸਕੂਲਾਂ ਵਿੱਚ ਪੀਣਯੋਗ ਪਾਣੀ ਦੇ ਲਈ ਲਗਾਏ ਗਏ ਆਰ.ਓ. ਸਿਸਟਮ ਤੇ 1 ਕਰੋੜ, ਸਕੂਲਾਂ ਵਿੱਚ ਬੱਚੀਆਂ ਲਈ ਸੈਨਟਰੀ ਪੈਡ ਮਸ਼ੀਨਾਂ ਲਈ 50 ਲੱਖ, ਸਮਾਰਟ ਕਲਾਸ ਰੂਮ ਦੇ ਲਈ ਪ੍ਰਾਜੈਕਟਰ ਅਤੇ ਐਲ.ਈ.ਡੀ. ਲਈ 1 ਕਰੋੜ 25 ਲੱਖ, 12ਵੀਂ ਦੇ ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ 1350 ਮੋਬਾਈਲ ਅਤੇ ਪ੍ਰਾਇਮਰੀ ਸਕੂਲਾਂ ਲਈ 3500 ਬੈਂਚ ਦਿੱਤੇ ਗਏ ਹਨ।

ਵੀਡੀਓ ਕਾਂਨਫਰੰਸ ਰਾਹੀਂ ਉਦਘਾਟਨ ਸਮਾਗਮ ਦੌਰਾਨ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਹੁਣ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀ ਸੰਖਿਆਂ ਵੱਧੀ ਹੈ। ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਵੱਲੋਂ ਦਾਖਲੇ ਲੈਣੇ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਨੇ ਪਿੰਡਾਂ ਦੇ ਸਕੂਲਾਂ ਦੇ ਵਿੱਚ ਸ਼ਹਿਰਾਂ ਦੇ ਸਕੂਲਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਇਸ ਤੋਂ ਇਲਾਵਾ ਮਹਾਮਾਰੀ ਦੇ ਦੌਰ ਦੌਰਾਨ ਆਨਲਾਈਨ ਸਿੱਖਿਆ ਦੀ ਅਹਿਮੀਅਤ ਨੂੰ ਦੇਖਦੇ ਹੋਏ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 1400 ਸਮਾਰਟ ਫੋਨ ਦਿੱਤੇ ਹਨ ਤਾਂ ਜੋ ਉਹ ਪੜ੍ਹਾਈ ਕਰ ਸਕਣ।ਉਨ੍ਹਾਂ ਨੇ ਕਿਹਾ ਕਿ ਜਦ 2013 ਤੋਂ ਲੈ ਕੇ ਰਾਜ  ਵਿੱਚ ਅਕਾਲੀ-ਭਾਜਪਾ  ਸਰਕਾਰ ਰਹੀ ਇਸ ਕਾਰਜਕਾਲ ਦੋਰਾਨ ਅਕਾਲੀ-ਭਾਜਪਾ ਸਰਕਾਰ ਨੇ ਵਿਕਾਸ ਦੇ ਨਾਂਅ ਤੇ ਕੁੱਝ ਵੀ ਗੁਰੂਹਰਸਹਾਏ ਦੇ ਸਰਕਾਰੀ ਸਕੂਲਾਂ ਨੂੰ ਨਹੀਂ ਦਿੱਤਾ, ਜਿਸ ਦੀ ਜਾਣਕਾਰੀ ਖੁਦ ਹਲਕੇ ਦੇ ਲੋਕ ਆਰ.ਟੀ.ਆਈ. ਰਾਹੀਂ ਵੀ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ 2017 ਵਿਚ ਉਨ੍ਹਾਂ ਦੀ ਸਰਕਾਰ ਆਉਣ ਤੇ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤਾ ਅਤੇ ਹੁਣ ਗੁਰੂਹਰਸਹਾਏ ਦੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਸਕੂਲ, ਸਮਾਰਟ ਕਲਾਸ ਰੂਮ, ਐਲ.ਈ.ਡੀ., ਫਰਨੀਚਰ ਸਮੇਤ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬੱਧ ਹਨ। ਇਸ ਤੋਂ ਇਲਾਵਾ ਬਾਲਾ ਪ੍ਰੋਗਰਾਮ ਤਹਿਤ ਸਕੂਲ ਦੀਆਂ ਦੀਵਾਰਾਂ ਤੇ ਪ੍ਰੇਰਣਾ ਦਾਈਨ ਸਲੋਗਨ ਅਤੇ ਤਸਵੀਰਾਂ ਲਗਾਈਆਂ ਗਈਆਂ ਹਨ, ਤਾਂ ਜੋ ਬੱਚੇ ਪ੍ਰੇਰਿਤ ਹੋ ਸਕਣ। ਉਨ੍ਹਾ ਕਿਹਾ ਕਿ ਵਿੱਦਿਆ ਮਨੁੱਖ ਦੀ ਤੀਜੀ ਅੱਖ ਹੈ ਜਿਸ ਰਾਹੀਂ ਅਸੀਂ ਹਰ ਮੁਕਾਮ ਤੇ ਪਹੁੰਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਖੁਦ ਦੇਖ ਸਕਦੇ ਹਨ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੇ ਨਾਂਅ ਤੇ ਕੁਝ ਨਹੀਂ ਕੀਤਾ ਅਤੇ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਸਕੂਲ ਦੀਆਂ ਇਮਾਰਤਾਂ ਤੋਂ ਲੈ ਕੇ ਸਿਹਤ ਸਹੂਲਤਾਂ ਸਮੇਤ ਹਰ ਤਰ੍ਹਾਂ ਨਾਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਹਨ। ਇਨ੍ਹਾਂ ਦੀਆਂ ਸਪੱਸ਼ਟ ਉਦਾਹਰਨਾਂ ਹਲਕੇ ਵਿੱਚ ਸਕੂਲਾਂ ਦੀਆਂ ਇਮਾਰਤਾਂ ਅਤੇ ਹੋਰ ਪ੍ਰਾਜੇਕਟਾਂ ਰਾਹੀਂ ਦੇਖੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿੱਚ ਬੱਚਿਆਂ ਦੀ ਸੰਖਿਆਂ ਵੀ 24480 ਤੋਂ ਵੱਧ ਕੇ 30424 ਹੋ ਗਈ ਹੈ ਜੋ ਕੇ 6 ਹਜ਼ਾਰ ਤੱਕ ਵੱਧੀ ਹੈ ਅਤੇ ਆਉਣ ਵਾਲੇ ਸ਼ੈਸ਼ਨ ਦੌਰਾਨ ਹੋਰ ਵਧੇਗੀ।ਇਸ ਮੌਕੇ  ਡਿਪਟੀ ਡੀ.ਓ. ਕੋਮਲ ਅਰੋੜਾ ਅਤੇ ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਅਤੇ ਪਵਨ ਮਦਾਨ,  ਅੰਗਰੇਜ਼ ਸੰਧੂ, ਵਿੱਕੀ ਸਿੱਧੂ ਅਤੇ ਸੇਵਕ ਸੰਧੂ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। 

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD