Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਮੁਹੱਈਆ ਕੀਤੇ ਜਾਣਗੇ ਸੈਨੇਟਰੀ ਪੈਡ: ਅਰੁਨਾ ਚੌਧਰੀ

ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ‘ਉਡਾਣ’ ਦੀ ਸ਼ੁਰੂਆਤ, 40.55 ਕਰੋੜ ਰੁਪਏ ਖਰਚ ਕਰੇਗੀ ਪੰਜਾਬ ਸਰਕਾਰ

Web Admin

Web Admin

5 Dariya News

ਫਾਜ਼ਿਲਕਾ , 28 May 2021

Last updated on: May 28, 2021, 00:00 IST

ਪੰਜਾਬ ਸਰਕਾਰ ਵੱਲੋਂ ਅੱਜ ‘ਕੌਮਾਂਤਰੀ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਔਰਤਾਂ ਅਤੇ ਲੜਕੀਆਂ ਵਿਚ ਮਾਸਿਕ ਧਰਮ ਸਵੱਛਤਾ ਦੀ ਅਹਿਮੀਅਤ ਸਬੰਧੀ ਪਹਿਲਕਦਮੀ ਕਰਦਿਆਂ ‘ਉਡਾਣ’ ਪ੍ਰਾਜੈਕਟ ਦੀ ਸ਼ੁਰੂਆਤ ਇਕ ਵਰਚੂਅਲ ਸਮਾਗਮ ਦੌਰਾਨ ਕੀਤੀ। ਇਸ ਪ੍ਰੋਜੈਕਟ ਤੇ ਪੰਜਾਬ ਸਰਕਾਰ ਸਾਲਾਨਾ ਅੰਦਾਜ਼ਨ 40.55  ਕਰੋੜ ਰੁਪਏ ਖਰਚ ਕਰੇਗੀ।ਇਸ ਸਬੰਧੀ ਵਰਚੂਅਲ ਪ੍ਰੋਗਰਾਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ‘ਉਡਾਣ’ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਹਰ ਲਾਭਪਾਤਰੀ ਨੂੰ ਹਰ ਮਹੀਨੇ 9 ਸੈਨੇਟਰੀ ਪੈਡ ਮੁਹੱਈਆ ਕਰਾਏ ਜਾਣਗੇ। ਇਸ ਮੌਕੇ ਸ੍ਰੀਮਤੀ ਚੌਧਰੀ ਨੇ ਆਖਿਆ ਕਿ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਆਂਗਨਵਾੜੀ ਵਰਕਰਾਂ ਰਾਹੀਂ ਔਰਤਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜਿਉਣ ਦਾ ਹੌਸਲਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ। ਇਸ ਪ੍ਰਾਜੈਕਟ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ ਜਾਂ ਕਾਲਜ ਨਾ ਪੜਨ ਵਾਲੀਆਂ ਲੋੜਵੰਦ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਔਰਤਾਂ, ਝੁੱਗੀਆਂ ਝੌਂਪੜੀਆਂ ਵਿਚ ਰਹਿਣ ਵਾਲੀਆਂ ਔਰਤਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਤੇ ਹੋਰ ਸਕੀਮਾਂ ਅਧੀਨ ਨਾ ਆਉਣ ਵਾਲੀਆਂ ਲੋੜਵੰਦ ਮਹਿਲਾਵਾਂ ਨੂੰ ਲਿਆਂਦਾ ਜਾਵੇਗਾ। ਉਨਾਂ ਦੱਸਿਆ ਕਿ ਸੂਬੇ ਦੇ 27,314 ਆਂਗਣਵਾੜੀ ਸੈਂਟਰ ਹਨ ਤੇ ਹਰ ਸੈਂਟਰ ਵਿਚ 50 ਲਾਭਪਾਤਰੀ ਪਛਾਣੇ ਜਾਣਗੇ ਤੇ ਜੇਕਰ ਜ਼ਰੂਰਤ ਪੈਂਦੀ ਹੈ ਤਾਂ ਇਸ ਤੋਂ ਵੱਧ ਲਾਭਪਾਤਰੀਆਂ ਨੂੰ ਵੀ ਲਾਭ ਮਿਲੇਗਾ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿੱਥੇ 6ਵੀਂ ਤੋਂ 12ਵੀਂ ਦੀਆਂ ਬੱਚੀਆਂ ਨੂੰ ਸਿੱਖਿਆ ਵਿਭਾਗ ਸੈਨੇਟਰੀ ਪੈਡ ਮੁਹੱਈਆ ਕਰਾ ਰਿਹਾ ਹੈ, ਉਥੇ 7 ਜ਼ਿਲਿਆਂ ’ਚ ਸਿਹਤ ਵਿਭਾਗ ਅਧੀਨ ਵੀ ਇਹ ਸੇਵਾ ਦਿੱਤੀ ਜਾ ਰਹੀ ਹੈ।ਉਨਾਂ ਆਖਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਅਨੇਕਾਂ ਸਕੀਮਾਂ ਔਰਤਾਂ ਦੇ ਹਿੱਤਾਂ ਲਈ ਲਿਆਂਦੀਆਂ ਗਈਆਂ ਹਨ, ਜਿਨਾਂ ਵਿਚ ਮੁਫਤ ਬੱਸ ਸੇਵਾ ਵੀ ਸ਼ਾਮਲ ਹੈ, ਜਿਸ ਦਾ  ਲਾਭ 1 ਕਰੋੜ 31 ਲੱਖ ਔਰਤਾਂ ਨੂੰ ਹੋਵੇਗਾ। ਇਸ ਤੋਂ ਇਲਾਵਾ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਵਿਚ 33 ਫੀਸਦੀ ਰਾਖਵਾਂਕਰਨ ਤੇ ਸਥਾਨਕ ਸਰਕਾਰਾਂ ਤੇ ਪੰਚਾਇਤੀ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ  ਦਿੱਤਾ ਗਿਆ ਹੈ।ਇਸ ਮੌਕੇ ਜ਼ਿਲਾ ਸਦਮ ਮੁਕਾਮ ਤੋਂ ਵਰਚੁਅਲ ਪ੍ਰੋਗਰਾਮ ਵਿਚ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਕਿਹਾ ਕਿ ਔਰਤ ਪੱਖੀ ਇਸ ਸਕੀਮ ਨੂੰ ਜ਼ਿਲੇ ਵਿਚ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਪੱਧਰ ਤੇ ਵੀ ਪੈਡ ਵੰਡ ਕੇ ਸਕੀਮ ਦੀ ਸ਼ੁਰੂਆਤ ਕੀਤੀ ਗਈ।  ਇਸ ਮੌਕੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਸ੍ਰੀਮਤੀ ਮਮਤਾ ਰਾਣੀ, ਡਾ: ਜੰਯਤੀ ਗਰੋਵਰ, ਜ਼ਿਲਾ ਪ੍ਰੋਗਰਾਮ ਅਫਸਰ ਹਰਦੀਪ ਕੌਰ, ਡੀਸੀਪੀਓ ਸ੍ਰੀਮਤੀ ਰੀਤੂ ਤੇ ਹੋਰ ਹਾਜ਼ਰ ਸਨ।    

 

Tags: Fazilka , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD