Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਡਾਣ ਸਕੀਮ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ ਜਾਂ ਲੋੜਵੰਦ ਮਹਿਲਾਵਾਂ ਨੂੰ ਦਿੱਤੇ ਜਾਣਗੇ ਮੁਫ਼ਤ ਸੈਨੇਟਰੀ ਪੈਡ - ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਇਹ ਸਕੀਮ ਲੜਕੀਆਂ/ਮਹਿਲਾਵਾਂ ਨੂੰ ਸੁਰੱਖਿਅਤ ਮਾਹਵਾਰੀ ਪ੍ਰਤੀ ਜਾਗਰੂਕਤਾ ਤੇ ਆਤਮ ਵਿਸ਼ਵਾਸ਼ ਦੀ ਭਾਵਨਾ ਕਰੇਗੀ ਪੈਦਾ - ਡੀ.ਸੀ.

Web Admin

Web Admin

5 Dariya News

ਲੁਧਿਆਣਾ , 28 May 2021

Last updated on: May 28, 2021, 00:00 IST

ਸੁਰੱਖਿਅਤ ਮਾਹਵਾਰੀ ਸਿਹਤ ਸਫਾਈ ਨੂੰ ਤਵੱਜੋ ਦਿੰਦਿਆਂ ਲੜਕੀਆਂ/ਮਹਿਲਾਵਾਂ ਵਿੱਚ ਆਤਮ ਵਿਸ਼ਵਾਸ਼ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹੇ ਵਿੱਚ ਸੂਬਾ ਸਰਕਾਰ ਦੇ ਉਡਾਣ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਿਸਦੇ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫਤ ਸੈਨੇਟਰੀ ਪੈਡ ਦਿੱਤੇ ਜਾਣਗੇ।ਅੰਤਰਰਾਸ਼ਟਰੀ ਮਾਹਵਾਰੀ ਸਫਾਈ ਦਿਵਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਪ੍ਰਧਾਨਗੀ ਵਿੱਚ ਵਰਚੁਅਲ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਰਾਹੀਂ ਹਰ ਲਾਭਪਾਤਰੀ ਨੂੰ ਹਰ ਮਹੀਨੇ ਮੁਫ਼ਤ 9 ਸੈਨੇਟਰੀ ਪੈਡ ਮੁਹੱਈਆ ਕਰਵਾਏੇ ਜਾਣਗੇ।ਉਨ੍ਹਾਂ ਕਿਹਾ ਕਿ ਸਕੂਲ ਛੱਡਣ ਵਾਲੀਆਂ ਲੜਕੀਆਂ, ਕਾਲਜ਼ ਨਾ ਜਾਣ ਵਾਲੀਆਂ ਲੜਕੀਆਂ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ ਝੌਂਪੜੀ ਵਾਲੇ ਇਲਾਕੇ ਦੀਆਂ ਮਹਿਲਾਵਾਂ/ਬੇਘਰ ਮਹਿਲਾਵਾਂ, ਪ੍ਰਵਾਸੀ ਮਹਿਲਾਵਾਂ ਅਤੇ ਹਰ ਲੋੜਵੰਦ ਮਹਿਲਾ ਜੋ ਕਿਸੇ ਵੀ ਸਕੀਮ ਅਧੀਨ ਨਹੀਂ ਆਉਂਦੀਆਂ ਹਨ, ਇਸ ਪ੍ਰੋਗਰਾਮ ਦੇ ਤਹਿਤ ਲਾਭਪਾਤਰ ਬਣਨਗੀਆਂ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰੋਗਰਾਮ ਸਕੂਲੀ ਲੜਕੀਆਂ ਨੂੰ ਵਿੱਦਿਅਕ ਅਦਾਰਿਆਂ ਵਿੱਚ ਵਾਪਸ ਲਿਆਉਣ ਵਿੱਚ ਸਹਾਇਤਾ ਕਰੇਗਾ ਕਿਉਂਕਿ ਇਹ ਮਾਹਵਾਰੀ ਦੌਰਾਨ ਉਨ੍ਹਾ ਦੇ ਰੋਜ਼ਾਨਾ ਦੇ ਕੰਮਕਾਜ ਨੂੰ ਪੂਰਾ ਕਰਨ ਵਿੱਚ ਉਨ੍ਹਾਂ ਦੇ ਵਿਸ਼ਵਾਸ ਨੂੰ ਵਧਾਏਗਾ ਅਤੇ ਉਨ੍ਹਾਂ ਦੇ ਨਿੱਜੀ ਵਿਕਾਸ ਨੂੰ ਯਕੀਨੀ ਬਣਾਏਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ 2487 ਆਂਗਣਵਾੜੀ ਸੈਂਟਰ ਹਨ ਅਤੇ ਲਗਭਗ 4500 ਆਂਗਣਵਾੜੀ ਵਰਕਰ ਅਤੇ ਹੈਲਪਰ ਜੋ ਪ੍ਰੋਗਰਾਮ ਨੂੰ ਵੱਡੇ ਪੱਧਰ 'ਤੇ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਨੂੰ ਯੋਜਨਾ ਤਹਿਤ ਯਕੀਨੀ ਬਣਾਉਣਗੇ ਤਾਂ ਜੋ ਸੈਨੇਟਰੀ ਪੈਡ ਹਰ ਮਹੀਨੇ ਸਮੇਂ ਸਿਰ ਮੁਹੱਈਆ ਕਰਵਾਏ ਜਾ ਸਕਣ।ਉਨ੍ਹਾਂ ਕਿਹਾ ਕਿ ਇਹ ਸਕੀਮ ਸੈਨੇਟਰੀ ਪੈਡਾਂ ਦੀ ਅਸਾਨ ਪਹੁੰਚ ਨਾਲ ਲੜਕੀਆਂ ਅਤੇ ਮਹਿਲਾਵਾਂ ਨੂੰ ਸੁਰੱਖਿਅਤ ਮਾਹਵਾਰੀ ਸਿਹਤ ਸਫਾਈ ਪ੍ਰਤੀ ਜਾਗਰੂਕਤਾ ਲਿਆਵੇਗੀ ਕਿਉਂਕਿ ਸਫਾਈ ਵਿੱਚ ਅਣਗਹਿਲੀ ਉਨ੍ਹਾਂ ਦੀ ਸਿਹਤ ਸਬੰਧੀ ਵੱਖ-ਵੱਖ ਪ੍ਰੇਸ਼ਾਨੀਆਂ ਦਾ ਕਾਰਨ ਬਣ ਸਕਦੀ ਹੈ।ਇਸ ਮੌਕੇ ਡਾ. ਹਰਜਿੰਦਰ ਸਿੰਘ ਆਈ.ਏ.ਐਸ.(ਅੰਡਰ ਟ੍ਰੇਨਿੰਗ), ਡੀ.ਪੀ.ਓ ਸ. ਗੁਲਬਹਾਰ ਸਿੰਘ ਤੂਰ ਅਤੇ ਹੋਰ ਵੀ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD