Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਉਡਾਣ’ ਯੋਜਨਾ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਮੁਹੱਈਆ ਕੀਤੇ ਜਾਣਗੇ ਸੈਨੇਟਰੀ ਪੈਡ-ਰਾਮਵੀਰ

ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਆਂਗਨਵਾੜੀ ਵਰਕਰਾਂ ਰਾਹੀਂ ਕੀਤੀ ਜਾਵੇਗੀ ਸੈਨੇਟਰੀ ਨੈਪਕਿਨਾਂ ਦੀ ਵੰਡ-ਰਾਮਵੀਰ

Web Admin

Web Admin

5 Dariya News

ਸੰਗਰੂਰ , 28 May 2021

Last updated on: May 28, 2021, 00:00 IST

ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਯੋਜਨਾ ‘ਉਡਾਣ’ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡੇ ਜਾਣ ਦੀ ਸ਼ੁਰੂਆਤ ਕੀਤੀ ਗਈ। ਸੂਬਾ ਪੱਧਰੀ ਵਰਚੂਅਲ ਸਮਾਗਮ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਤੋਂ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਵਚਨਬੱਧ ਹੈ ਤੇ ‘ਉਡਾਣ’ ਯੋਜਨਾ ਤਹਿਤ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਲੋੜਵੰਦ ਮਹਿਲਾ ਤੇ ਬੱਚੀ ਨੂੰ ਸੈਨੇਟਰੀ ਪੈਡ ਮੁਫ਼ਤ ਦਿੱਤਾ ਜਾਵੇ।ਸ਼੍ਰੀ ਰਾਮਵੀਰ ਨੇ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਆਂਗਨਵਾੜੀ ਵਰਕਰਾਂ ਰਾਹੀਂ ਔਰਤਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜਿਉਣ ਦਾ ਮੌਕਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰਾਜ ਵਿਆਪੀ ਪ੍ਰਾਜੈਕਟ ਪੰਜਾਬ ਸਰਕਾਰ ਦਾ ਇੱਕ ਹੋਰ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੱਸਾਂ ਵਿੱਚ ਸਾਰੀਆਂ ਔਰਤਾਂ ਲਈ ਸਫ਼ਰ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਕੀਤੀ ਹੈ ਅਤੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਵੀ ਯਕੀਨੀ ਬਣਾਇਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Ramvir , Sangrur , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD