Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਉਡਾਣ’ ਯੋਜਨਾ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਮੁਹੱਈਆ ਕੀਤੇ ਜਾਣਗੇ ਸੈਨੇਟਰੀ ਪੈਡ-ਵਧੀਕ ਡਿਪਟੀ ਕਮਿਸ਼ਨਰ

ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਆਂਗਨਵਾੜੀ ਵਰਕਰਾਂ ਰਾਹੀਂ ਕੀਤੀ ਜਾਵੇਗੀ ਸੈਨੇਟਰੀ ਨੈਪਕਿਨਾਂ ਦੀ ਵੰਡ

Web Admin

Web Admin

5 Dariya News

ਪਠਾਨਕੋਟ , 28 May 2021

Last updated on: May 28, 2021, 00:00 IST

ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਯੋਜਨਾ ‘ਉਡਾਣ’ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡੇ ਜਾਣ ਦੀ ਸ਼ੁਰੂਆਤ ਕੀਤੀ ਗਈ। ਸੂਬਾ ਪੱਧਰੀ ਵਰਚੂਅਲ ਸਮਾਗਮ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ , ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਅੰਦਰ ਵੀ ਉਪਰੋਕਤ ਪ੍ਰੋਗਰਾਮ ਕਰਵਾਇਆ ਗਿਆ। ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਂਣ ਲਈ ਵਚਨਬੱਧ ਹੈ ਤੇ ‘ਉਡਾਣ’ ਯੋਜਨਾ ਤਹਿਤ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਲੋੜਵੰਦ ਮਹਿਲਾਵਾਂ ਅਤੇ ਬੱਚੀਆਂ ਨੂੰ ਸੈਨੇਟਰੀ ਪੈਡ ਮੁਫ਼ਤ ਦਿੱਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵੀ ਪੁਨੀਤ ਪਿੰਟਾ ਚੇਅਰਮੈਨ ਪੰਜਾਬ ਟ੍ਰੇਡਰ ਬੋਰਡ ਐਕਸਾਈਜ ਐਂਡ ਟੈਕਸੇਸ਼ਨ , ਠਾਕੁਰ ਜਗਜੀਤ ਸਿੰਘ ਕਾਂਗਰਸੀ ਆਗੂ, ਸਿਵ ਕੁਮਾਰ ਯੂਥ ਪ੍ਰਧਾਨ ਧਾਰ ਕਲ੍ਹਾਂ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੰਜੀਵ ਕੁਮਾਰ ਸੀ.ਡੀ.ਪੀ.ਓ. ਸੁਜਾਨਪੁਰ, ਰੀਤਿਕਾ ਕੌਂਸਲਰ ਵਾਰਡ ਨੰਬਰ 47 ਅਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ। ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਉਡਾਣ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਆਂਗਨਵਾੜੀ ਵਰਕਰਾਂ ਰਾਹੀਂ ਔਰਤਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜਿਉਣ ਦਾ ਮੌਕਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ। ਉਨ੍ਹਾਂ ਦੱਸਿਆ ਕਿ ਇਹ ਰਾਜ ਵਿਆਪੀ ਪ੍ਰਾਜੈਕਟ ਪੰਜਾਬ ਸਰਕਾਰ ਦਾ ਇੱਕ ਹੋਰ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੱਸਾਂ ਵਿੱਚ ਸਾਰੀਆਂ ਔਰਤਾਂ ਲਈ ਸਫ਼ਰ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਕੀਤੀ ਹੈ ਅਤੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਵੀ ਯਕੀਨੀ ਬਣਾਇਆ ਹੈ। 

 

Tags: Pathankot , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD