Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕਰੋਨਾ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਲਾਜ਼ਮੀ : ਵਿਜੇ ਸ਼ਰਮਾ ਟਿੰਕੂ

ਲੋਕਾਂ ਨੂੰ ਅੱਗੇ ਵੱਧ ਕੇ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ

Web Admin

Web Admin

5 Dariya News

ਐਸ.ਏ.ਐਸ ਨਗਰ , 28 May 2021

Last updated on: May 28, 2021, 00:00 IST

ਕੋਵਿਡ-19 ਦੇ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਲਾਜ਼ਮੀ ਹੈ। ਇਹਨਾਂ ਸਬਦਾ ਦਾ ਪ੍ਰਗਟਾਵਾ ਸ਼੍ਰੀ ਵਿਜੇ ਸ਼ਰਮਾ ਟਿੰਕੂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਮੈਂਬਰ ਕੋਵਿਡ ਕੰਟਰੋਲ ਕਮੇਟੀ ਅਤੇ ਗੁਰਿੰਦਰਪਾਲ ਸਿੰਘ ਬਿੱਲਾ ਵਾਈਸ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਮੈਂਬਰ ਕੋਵਿਡ ਕੰਟਰੋਲ ਕਮੇਟੀ ਨੇ ਸਾਝਾਂ ਬਿਆਨ ਜਾਰੀ ਕਰਦਿਆਂ ਕੀਤਾ|ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਪੀੜਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਗਰ ਕੋਈ ਲੱਛਣ ਦਿਖਾਈ ਦੇਣ ਤਾ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਇਲਾਜ ਹੋ ਸਕੇ| ਉਨ੍ਹਾਂ ਕਿਹਾ ਕਿ ਉਹ ਕੋਵਿਡ ਕੰਟਰੋਲ ਕਮੇਟੀ ਦੇ ਮੈਂਬਰ ਹਨ ਤੇ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ, ਜੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਵੇ ਤਾਂ ਤੁਰੰਤ ਉਨ੍ਹਾਂ ਨਾਲ ਸਿੱਧਾ ਸੰਪਰਕ ਕਰਨ।  ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਦੇਖਣ ਵਿਚ ਆਇਆ ਹੈ ਕਿ ਕਈ ਲੋਕ ਕਰਫਿਊ ਸਮੇਤ ਕਰੋਨਾ ਬਚਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ, ਜਿਸ ਸਬੰਧੀ ਕਾਨੂੰਨ ਮੁਤਾਬਕ ਕਾਰਵਾਈ ਵੀ ਕੀਤੀ ਜਾ ਰਹੀ ਹੈ।ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵੱਖ ਥਾਵਾਂ ਉੱਤੇ ਮਾਸਕ ਪਹਿਨਣ, ਸਮਾਜਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ,  ਉਹਨਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਮੂਹ ਜ਼ਿਲ੍ਹਾ ਵਾਸੀ ਇਸ ਗੱਲ ਵੱਲ ਧਿਆਨ ਦੇਣ ਕਿ ਇਹ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹੀ ਹਨ। ਇਹਨਾਂ ਦੀ ਪਾਲਣਾ ਕਰ ਕੇ ਕਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਨੂੰ ਸਹਿਜੋਗ ਦਿੱਤਾ ਜਾਵੇ।ਇਨ੍ਹਾਂ ਦੇ ਨਾਲ ਨਾਲ ਇੱਕ ਚੀਜ਼ ਜਿਹੜੀ ਸਭ ਤੋਂ ਅਹਿਮ ਹੈ, ਉਹ ਹੈ ਕੋਵਿਡ ਵੈਕਸੀਨੇਸ਼ਨ। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ ਉਤੇ ਵੈਕਸੀਨੇਸ਼ਨ ਜੰਗੀ ਪੱਧਰ ਉਤੇ ਜਾਰੀ ਹੈ।  ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਅਫ਼ਵਾਹ ਉਤੇ ਯਕੀਨ ਕੀਤਿਆਂ ਅੱਗੇ ਵੱਧ ਕੇ ਕੋਵਿਡ ਵੈਕਸੀਨੇਸ਼ਨ ਕਰਵਾਈ ਜਾਵੇ। ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਹੁਣ ਤੱਕ ਜਿੰਨੇ ਵੀ ਲੋਕਾਂ ਨੇ ਇਹ ਵੈਕਸੀਨ ਲਗਵਾਈ ਹੈ, ਉਨ੍ਹਾਂ ਨੂੰ ਇਸ ਵੈਕਸੀਨ ਨਾਲ ਦਿੱਕਤ ਨਹੀਂ ਆਈ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਓਇੰਦ ਪੀਏ ਟੂ ਚੇਅਰਮੈਨ ਯੋਜਨਾ ਬੋਰਡ ਵੀ ਹਾਜ਼ਰ ਸਨ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD