Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ ਮੌਕੇ ‘ਉਡਾਣ ਯੋਜਨਾ' ਦੀ ਸ਼ੁਰੂਆਤ

ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਮਿਲਣਗੇ ਸੈਨੇਟਰੀ ਪੈਡ

Web Admin

Web Admin

5 Dariya News

ਮਾਨਸਾ , 28 May 2021

Last updated on: May 28, 2021, 00:00 IST

ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਸੂਬੇ ਵਿੱਚ ਮਹਿਲਾ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ" ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਪ੍ਰੋਜੈਕਟ ਦੇ ਰਸਮੀ ਆਗਾਜ਼ ਸਬੰਧੀ ਹੋਈ ਵੀਡੀਓ ਕਾਨਫ਼ਰੰਸ ਦੌਰਾਨ ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ ਅਤੇ ਸਹਾਇਕ ਕਮਿਸ਼ਨਰ  ਬਲਜੀਤ ਕੌਰ ਨੇ ਹਿੱਸਾ ਲਿਆ।ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਇਸ ਮੁਹਿੰਮ ਦਾ ਆਗਾਜ਼ ਕੀਤਾ।ਕਾਨਫਰੰਸ ਤੋਂ ਬਾਅਦ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 840 ਆਂਗਣਵਾੜੀ ਸੈਂਟਰ ਚੱਲ ਰਹੇ ਹਨ ਜਿਨ੍ਹਾਂ ਰਾਹੀਂ ਜਿਥੇ ਜ਼ਿਲ੍ਹੇ ਦੀਆਂ ਗਰਭਵਤੀ ਔਰਤਾਂ ਅਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਉਥੇ ਹੀ ਹੁਣ ਉਡਾਣ ਯੋਜਨਾ ਤਹਿਤ ਹਰੇਕ ਆਂਗਣਵਾੜੀ ਵੱਲੋਂ 50 ਲੜਕੀਆਂ ਅਤੇ ਔਰਤਾਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਨੇ ਦੱਸਿਆ ਕਿ ਮਾਂਹਵਾਰੀ ਦੌਰਾਨ ਸਾਰੀਆਂ ਲੜਕੀਆਂ ਲਈ ਸੈਨੇਟਰੀ ਪੈਡ ਖਰੀਦਣੇ ਸੰਭਵ ਨਹੀਂ ਹੁੰਦੇ, ਇਸ ਲਈ ਉਨ੍ਹਾਂ ਨੂੰ ਘਰੇਲੂ ਤਰੀਕੇ ਅਪਣਾਉਣੇ ਪੈਂਦੇ ਹਨ। ਇਸ ਕਾਰਨ ਉਨ੍ਹਾਂ ਦਾ ਆਤਮ ਵਿਸ਼ਵਾਸ ਵੀ ਘਟਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਸਕੀਮ ਸ਼ੁਰੂ ਕਰਨ ਨਾਲ ਜਿੱਥੇ ਲੜਕੀਆਂ ਦੀ ਸਿਹਤ ਠੀਕ ਰਹੇਗੀ, ਉੱਥੇ ਹੀ ਉਨ੍ਹਾਂ ਦਾ ਆਤਮ ਵਿਸ਼ਵਾਸ ਵੀ ਵਧੇਗਾ ਅਤੇ ਪੜ੍ਹਾਈ ਦਾ ਨੁਕਸਾਨ ਵੀ ਨਹੀਂ ਹੋਵੇਗਾ।ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਂਦੇ ਸਨ ਪ੍ਰੰਤੂ ਸਰਕਾਰ ਵੱਲੋਂ ਨਵੀਂ ਸ਼ੁਰੂ ਕੀਤੀ ਉਡਾਣ ਸਕੀਮ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ, ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਲਾਭਪਾਤਰੀਆਂ ਦੀ ਗਿਣਤੀ ਅਤੇ ਸੈਨੇਟਰੀ ਪੈਡਾਂ ਦੀ ਲੋੜ ਸਬੰਧੀ ਇਕ ਡੇਟਾ ਬੈਂਕ ਬਣਾਏਗਾ ਤਾਂ ਜੋ ਆਂਗਨਵਾੜੀ ਕੇਂਦਰਾਂ ਵੱਲੋਂ ਲਾਭਪਾਤਰੀਆਂ ਦੀ ਲੋੜ ਅਨੁਸਾਰ ਸੈਨੇਟਰੀ ਪੈਡਾਂ ਦੀ ਵੰਡ ਕੀਤੀ ਜਾ ਸਕੇ, ਇਸ ਦੇ ਨਾਲ ਹੀ ਯੋਜਨਾ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਸ ਦਾ ਲਾਭ ਹਰੇਕ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰੇਕ ਆਂਗਣਵਾੜੀ ਕੇਂਦਰ ਰਾਹੀਂ ਲਗਭਗ 50 ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ। ਇਸ ਮੌਕੇ ਸੀ.ਡੀ.ਪੀ.ਓ ਕੰਵਰ ਐਸ ਸਿੰਘ ਬੰਗੜ ਵੀ ਮੌਜੂਦ ਸਨ।

 

Tags: DC Mansa , Deputy Commissioner Mansa , Mohinder Pal , Mansa , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD