Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਡੀ. ਆਰ. ਡੀ. ਓ ਦੀ ਮਦਦ ਨਾਲ ਗੁਰੂ ਨਾਨਕ ਹਸਪਤਾਲ ਵਿਚ ਛੇਤੀ ਹੀ ਲਗਾਏਗੀ ਆਕਸੀਜਨ ਪਲਾਂਟ

ਡਾ. ਹਿਮਾਸ਼ੂੰ ਅਗਰਵਾਲ ਨੇ ਪਲਾਂਟ ਲਗਾਉਣ ਲਈ ਕੀਤਾ ਹਸਪਤਾਲ ਦਾ ਦੌਰਾ

Web Admin

Web Admin

5 Dariya News

ਅਮ੍ਰਿਤਸਰ , 28 May 2021

Last updated on: May 28, 2021, 00:00 IST

ਕੋਰੋਨਾ ਸੰਕਟ ਕਾਰਨ ਪੈਦਾ ਹੋਏ ਆਕਸੀਜਨ ਸੰਕਟ ਦਾ ਸਥਾਈ ਹੱਲ ਕਰਨ ਦੇ ਯਤਨਾਂ ਵਜੋਂ ਪੰਜਾਬ ਸਰਕਾਰ ਛੇਤੀ ਹੀ ਡੀ. ਆਰ. ਡੀ. ਓ. (ਡਿਫੈਂਸ ਰੀਸਰਚ ਐਂਡ ਡਿਵਲਪਮੈਂਟ ਆਰਗੇਨਾਇਜੇਸ਼ਨ) ਨਾਲ ਮਿਲਕੇ ਸਥਾਨਕ ਸਰਕਾਰੀ ਮੈਡੀਕਲ ਕਾਲਜ ਵਿਚ ਆਕਸੀਜਨ ਪਲਾਂਟ ਲਗਾਏਗੀ। ਉਕਤ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਕਮ ਸਹਾਇਕ ਸੈਕਟਰੀ ਮੈਡੀਕਲ ਐਜੂਕੇਸ਼ਨ ਡਾ. ਹਿਮਾਸ਼ੂੰ ਅਗਰਵਾਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਲੱਗਣ ਨਾਲ 1000 ਲਿਟਰ ਪ੍ਰਤੀ ਮਿੰਟ ਆਕਸੀਜਨ ਸਮਰੱਥਾ ਹਸਪਤਾਲ ਨੂੰ ਮਿਲ ਸਕੇਗੀ, ਜੋ ਕਿ ਸਾਡੀਆਂ ਮੈਡੀਕਲ ਜ਼ਰੂਰਤਾਂ ਪੂਰੀਆਂ ਕਰੇਗੀ। ਉਨਾਂ ਦੱਸਿਆ ਕਿ ਡੀ. ਆਰ. ਡੀ. ਓ ਨੇ ਇਸ ਬਾਬਤ ਹਰੀ ਝੰਡੀ ਦੇ ਦਿੱਤੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪਲਾਂਟ ਲਗਾਉਣ ਲਈ ਮੁੱਢਲੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਕੁੱਝ ਇਕ ਦਿਨਾਂ ਵਿਚ ਇਹ ਪਲਾਂਟ ਅੰਮਿ੍ਰਤਸਰ ਪਹੁੰਚ ਜਾਵੇਗਾ, ਜਿੱਥੇ ਕਿ ਇਸ ਨੂੰ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਇਸ ਲਈ ਬਿਜਲੀ ਸਪਲਾਈ ਅਤੇ ਪਾਇਪ ਲਾਇਨ ਵਿਛਾਉਣ ਦਾ ਕੰਮ ਕੀਤਾ ਜਾਵੇਗਾ। ਡਾ. ਅਗਰਵਾਲ ਨੇ ਦੱਸਿਆ ਕਿ ਕੋਰੋਨਾ ਮਰੀਜਾਂ ਦਾ ਜ਼ਿਆਦਾ ਲੋਡ ਵੀ ਇਸੇ ਹਸਪਤਾਲ ਉਤੇ ਪੈਂਦਾ ਹੈ, ਸੋ ਇਹ ਪਲਾਂਟ ਚਾਲੂ ਹੋਣ ਨਾਲ ਸਾਡੀਆਂ ਆਕਸੀਜਨ ਲੋੜਾਂ ਦੀ ਪੂਰਤੀ ਅਸਾਨ ਹੋ ਜਾਵੇਗੀ ਅਤੇ ਸਾਨੂੰ ਬਹਾਰਲੀ ਸਪਲਾਈ ਉਤੇ ਘੱਟ ਨਿਰਭਰ ਹੋਣਾ ਪਵੇਗਾ। ਸ੍ਰੀ ਅਗਰਵਾਲ ਨੇ ਦੱਸਿਆ ਕਿ ਇਹ ਪਲਾਂਟ ਹਵਾ ਵਿਚੋਂ ਆਕਸੀਜਨ ਪੈਦਾ ਕਰਨ ਦੇ ਸਮਰੱਥ ਹੋਵੇਗਾ, ਜਿਸ ਨਾਲ ਸਪਲਾਈ ਅਤੇ ਢੋਆ-ਢੁਆਈ ਤੋਂ ਮੁਕਤੀ ਮਿਲੇਗੀ, ਜੋ ਕਿ ਆਕਸੀਜਨ ਦੀ ਨਿਰੰਤਰ ਸਪਲਾਈ ਜਾਰੀ ਰੱਖਣ ਵਿਚ ਸਭ ਤੋਂ ਵੱਧ ਦਿਕਤ ਪੈਦਾ ਕਰਦੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਕਰੋਨਾ ਸੰਕਟ ਕਾਰਨ ਹਸਪਤਾਲਾਂ ਵਿਚ ਪੈਦਾ ਹੋਈ ਆਕਸੀਜਨ ਦੀ ਮੰਗ ਨੂੰ ਪੂਰਾ ਕਰਨ ਲਈ ਡੀ. ਆਰ. ਡੀ. ਓ. (ਡਿਫੈਂਸ ਰੀਸਰਚ ਐਂਡ ਡਿਵਲਪਮੈਂਟ ਆਰਗੇਨਾਇਜੇਸ਼ਨ) ਨੇ ਪੰਜਾਬ ਵਿਚ ਦੋ ਆਕਸੀਜਨ ਪਲਾਂਟ ਲਗਾਉਣ ਦੀ ਹਾਮੀ ਭਰੀ ਸੀ, ਜਿਸ ਵਿਚੋਂ ਇਕ ਪਲਾਂਟ ਗੁਰੂ ਨਾਨਕ ਹਸਪਤਾਲ ਅੰਮਿ੍ਰਤਸਰ ਅਤੇ ਦੂਸਰਾ ਰਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਵਿਚ ਵੀ ਲਗਾਉਣ ਦਾ ਫੈਸਲਾ ਪੰਜਾਬ ਸਰਕਾਰ ਨੇ ਕੀਤਾ ਸੀ। ਇਸ ਮੌਕੇ ਪਿ੍ਰੰਸੀਪਲ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ, ਸਹਾਇਕ ਕਮਿਸ਼ਨਰ ਡਾ. ਹਰਨੂਰ ਢਿਲੋਂ, ਐਸ ਡੀ ਓ ਸ੍ਰੀ ਰਾਜੀਵ ਸ਼ਰਮਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Punjab Admin , Dr. Himashu Aggarwal , Punjab Fights Corona , Coronavirus , COVID 19 , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD