Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੋਹਾਂ ਸਾਈਡ ਦੀਆਂ ਦੁਕਾਨਾਂ ਹਫਤੇ ਦੇ ਪੰਜੇ ਦਿਨ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੀਆਂ : ਓਮ ਪ੍ਰਕਾਸ ਸੋਨੀ

ਬਾਕੀ ਪਾਬੰਦੀਆਂ 10 ਜੂਨ ਤੱਕ ਰਹਿਣਗੀਆਂ ਜਾਰੀ -ਡਿਪਟੀ ਕਮਿਸ਼ਨਰ

Web Admin

Web Admin

5 Dariya News

ਅਮ੍ਰਿਤਸਰ , 28 May 2021

Last updated on: May 28, 2021, 00:00 IST

ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ ਦੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋ ਸ਼ੁਕਰਵਾਰ ਤੱਕ ਸਵੇਰੇ 9 ਤੋ 5 ਵਜੇ ਤੱਕ ਖੁਲਣਗੀਆਂ ਅਤੇ ਬਾਕੀ ਪਾਬੰਦੀਆਂ ਉਸ ਤਰ੍ਹਾਂ ਹੀ 10 ਜੂਨ ਤੱਕ ਲਾਗੂ ਰਹਿਣਗੀਆਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸਰਕਟ ਹਾਊਸ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਪਿਛੋ ਕੀਤਾ।ਸ਼੍ਰੀ ਸੋਨੀ ਨੇ ਕਿਹਾ ਕਿ ਕਰੋਨਾਂ ਦੇ ਵੱਧਦੇ ਕੇਸਾਂ ਕਰਕੇ ਪਹਿਲਾਂ ਇਕ ਦਿਨ ਸੱਜੇ ਅਤੇ ਦੂਜੇ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੁਲਦੀਆਂ ਸਨ,ਪਰੰਤੂ ਹੁਣ ਕਰੋਨਾ ਦੇ ਕੇਸਾਂ ਵਿਚ ਕਮੀ ਆਉਣ ਕਰਕੇ ਸੋਮਵਾਰ ਤੋ ਸ਼ੁਕਰਵਾਰ ਤੱਕ ਦੋਹਾ ਪਾਸੇ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਖੋਲਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਲਾਕਡਾਊਨ ਜਾਰੀ ਰਹੇਗਾ।  ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਹੀ ਜਿਮ, ਸਪਾ ਸੈਂਟਰ, ਕੋਚਿੰਗ ਸੈਂਟਰ, ਹੋਟਲ/ਰੈਸਟੋਰੈਂਟ ਆਦਿ ਬੰਦ ਰਹਿਣਗੇ। ਸ੍ਰੀ ਸੋਨੀ ਨੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਅੰਦਰ ਉਸੇ ਹੀ ਗਾਹਕ ਨੂੰ ਦਾਖਲ ਹੋਣ ਦੇਣ ਜਿਸ ਨੇ ਮਾਸਕ ਪਾਇਆ ਹੋਵੇ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਦੁਕਾਨਦਾਰ ਨੇ ਵੀ ਮਾਸਕ ਪਾਇਆ ਹੋਇਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਦੁਕਾਨਾਂ ਤੇ ਭੀੜ ਇਕੱਠੀ ਨਾ ਹੋਣ ਦੇਈਏ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰੀਏ ਅਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੀਏ।

ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਹਮੇਸ਼ਾ ਹੀ ਵਾਪਰੀਆਂ ਦੇ ਨਾਲ ਖੜ੍ਹੀ ਹੈ ਪ੍ਰੰਤੂ ਕਰੋਨਾ ਦੇ ਵੱਧਦੇ ਕੇਸਾਂ ਕਰਕੇ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਲਾਕਡਾਊਨ ਨੂੰ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਵੱਲੋਂ ਤੀਜੀ ਲਹਿਰ ਸਬੰਧੀ ਦਿੱਤੇ ਗਏ ਖਦਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਇਸ ਲਹਿਰ ਨਾਲ ਨਿਪਟਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ  ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਵਾਰਡ ਵੀ ਸਥਾਪਤ ਕੀਤੇ ਗਏ ਹਨ। ਸ੍ਰੀ ਸੋਨੀ ਨੇ  ਵਪਾਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਕਰੋਨਾ ਦਾ ਟੈਸਟ ਜਰੂਰ ਕਰਵਾਉਣ ਅਤੇ ਆਉਣ ਵਾਲੇ ਗਾਹਕਾਂ ਨੂੰ ਟੈਸਟ ਕਰਵਾਉਣ ਸਬੰਧੀ ਵੀ ਪ੍ਰੇਰਿਤ ਕਰਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਰੋਟੇਸ਼ਨ ਪਾਲਿਸੀ ਵਿੱਚ ਬਦਲਾਅ ਕਰਦੇ ਹੋਏ ਹੁਣ ਦੋਨੋਂ ਸਾਈਡਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5  ਵਜੇ  ਤੱਕ ਖੁਲੀਆਂ ਰਹਿਣਗੀਆਂ  ਅਤੇ ਬਾਕੀ ਪਾਬੰਦੀਆਂ ਪਹਿਲਾਂ ਦੀ ਤਰ੍ਹਾਂ 10 ਜੂਨ ਤੱਕ ਜਾਰੀ ਰਹਿਣਗੀਆਂ।  ਇਸ ਮੌਕ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸ਼ਾਮ 5 ਵਜੇ ਤੋਂ ਬਾਅਦ ਖੁੱਲਣ ਵਾਲੀਆਂ ਦੁਕਾਨਾਂ ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹੁਣ ਵੀ ਅਣਗਹਿਲੀ ਕੀਤੀ ਤਾਂ ਮੁਸ਼ਕਲ ਵੱਧ ਸਕਦੀ ਹੈ ਇਸ ਲਈ ਦੁਕਾਨਦਾਰ ਨੂੰ ਚਾਹੀਦਾ ਹੈ ਕਿ ਮਾਸਕ ਦੀ ਵਰਤੋਂ ਦੇ ਨਾਲ ਨਾਲ ਆਪਣੀ ਦੁਕਾਨਾਂ ਵਿੱਚ ਭੀੜ ਇਕੱਠੀ ਨਾ ਕਰਨ।ਇਸ ਮੌਕੇ  ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਪਿਆਰਾ ਲਾਲ ਸੇਠ, ਸ੍ਰੀ ਸਮੀਰ ਜੈਨ, ਸ੍ਰ ਜਤਿੰਦਰ ਸਿੰਘ ਮੋਤੀ ਭਾਟੀਆ, ਸ੍ਰੀ ਵਜੀਰ ਚੰਦ, ਸ੍ਰੀ ਸੁਰਿੰਦਰ ਦੁੱਗਲ ਤੋਂ ਇਲਾਵਾ ਹੋਰ ਵਪਾਰੀ ਵੀ ਹਾਜਰ ਸਨ।

 

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD