Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਜਿਲ੍ਹੇ ਦੀਆਂ ਕਰੀਬ ਇਕ ਲੱਖ ਮਹਿਲਾਵਾਂ ਨੂੰ ਮਿਲਣਗੇ ਮੁਫਤ ਸੈਨੇਟਰੀ ਪੈਡ-ਪਲਵੀ ਚੌਧਰੀ

1859 ਆਂਗਨਵਾੜੀ ਸੈਂਟਰਾਂ ਰਾਹੀਂ 50-50 ਔਰਤਾਂ ਨੂੰ ਦਿੱਤੇ ਜਾਣਗੇ ਮੁਫ਼ਤ ਸੈਨੇਟਰੀ ਪੈਡ ਅੰਮ੍ਰਿਤਸਰ, 28 ਮਈ:

Web Admin

Web Admin

5 Dariya News

ਅਮ੍ਰਿਤਸਰ , 28 May 2021

Last updated on: May 28, 2021, 00:00 IST

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਗਏ ਹਨ ਜਿਵੇਂ ਕਿ ਬੱਸਾਂ  ਵਿੱਚ ਮੁਫ਼ਤ ਬੱਸ ਸਫਰ, ਬੁਢਾਪਾ ਪੈਨਸ਼ਨ, ਵਿਧਵਾ ਪੈਨਸਨ, ਸਰਕਾਰੀਆਂ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਅਤੇ ਪੰਚਾਇਤੀ ਰਾਜ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਇਸ ਵਿੱਚ ਨਵੀਂ ਪੁਲਾਂਘ ਪੁੱਟਦਿਆਂ ਹੋਇਆਂ ਸਰਕਾਰ ਵੱਲੋਂ 18 ਤੋਂ 45 ਸਾਲ ਦੀਆਂ ਮਹਿਲਾਵਾਂ, ਪੜ੍ਹਾਈ ਛੱਡ ਚੁੱਕੀਆਂ ਲੜਕੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੀਆਂ ਔਰਤਾਂ ਲਈ ਮੁਫਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ਉਡਾਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।ਇਹ ਜਾਣਕਾਰੀ ਮੁੱਖ ਪ੍ਰਸਾਸ਼ਕ ਪੁੱਡਾ ਪਲਵੀ ਚੌਧਰੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀਮਤੀ ਅਰੁਨਾ ਚੌਧਰੀ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਵੀਡੀਓ ਕਾਨਫਰਸਿੰਗ ਉਪਰੰਤ ਗੱਲਬਾਤ ਦੌਰਾਨ ਦਿੱਤੀ।  ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਜਿਲੇ੍ਹ ਵਿੱਚ 859 ਆਂਗਨਵਾੜੀ ਕੇਂਦਰਾਂ ਚੱਲ ਰਹੇ  ਹਨ ਜਿੰਨਾਂ ਰਾਹੀਂ ਜਿਲੇ੍ਹ ਦੀਆਂ ਗਰਭਵਤੀ ਔਰਤਾਂ ਅਤੇ  ਜਿਲ੍ਹੇ ਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ  ਦੱਸਿਆ ਕਿ ਹਰੇਕ ਆਂਗਨਵਾੜੀ ਵਰਕਰ ਵੱਲੋਂ 50 ਲੜਕੀਆਂ ਜਾਂ ਔਰਤਾਂ ਨੂੰ ਸੈਨੇਅਰੀ ਪੈਡ ਮੁਹੱਈਆ ਕਰਵਾਏ ਜਾਣਗੇ  ਜਿਸ ਨਾਲ ਜਿਲੇ੍ਹ ਦੀਆਂ ਇਕ ਲੱਖ ਮਹਿਲਾਵਾਂ ਨੂੰ ਸੈਨੇਟਰੀ ਪੈਡ ਦਾ ਲਾਭ ਮਿਲੇਗਾ। ਮੈਡਮ ਪਲਵੀ ਚੌਧਰੀ ਨੇ ਦੱਸਿਆ  ਕਿ ਮਹਾਂਵਾਰੀ ਦੌਰਾਨ ਸਾਰੀਆਂ ਲੜਕੀਆਂ ਲਈ ਸੈਨੇਟਰੀ ਪੈਡ ਖਰੀਦਣੇ ਸੰਭਵ ਨਹੀਂ ਸਨ ਇਸ ਲਈ ਉਨ੍ਹਾਂ ਨੂੰ ਘਰੇਲੂ ਤਰੀਕੇ ਅਪਣਾਉਣੇ ਪੈਂਦੇ ਸਨ ਜਿਸ  ਕਾਰਨ ਜਿਥੇ ਉਨ੍ਹਾਂ ਦਾ ਪੜ੍ਹਾਈ ਦਾ ਨੁਕਸਾਨ ਹੋਣ ਦੇ ਨਾਲ ਨਾਲ ਆਤਮ ਵਿਸ਼ਵਾਸ਼ ਵੀ ਘੱਟਦਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸਕੀਮ ਸ਼ੁਰੂ ਕਰਨ ਨਾਲ ਜਿਥੇ ਲੜਕੀਆਂ ਦੀ ਸਿਹਤ ਠੀਕ ਰਹੇਗਾ ਉਥੇ ਆਤਮ ਵਿਸ਼ਵਾਸ਼ ਵੀ ਵਧੇਗਾਅਤੇ ਪੜ੍ਹਾਈ ਦਾ ਨੁਕਸਾਨ ਵੀ ਨਹੀਂ ਹੋਵੇਗਾ।  ਮੁੱਖ ਪ੍ਰਸਾਸ਼ਕ ਪੁੱਡਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ 6 ਤੋਂ 12 ਜਮਾਤ ਤੱਕ ਦੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਂਦੇ ਸਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਨਵੀਂ ਸ਼ੁਰੂ ਕੀਤੀ ਉਡਾਨ ਸਕੀਮ ਰਾਹੀਂ ਪੜ੍ਹਾਈ ਕਰ ਰਹੀਆਂ ਅਤੇ ਪੜ੍ਹਾਈ ਛੱਡ ਚੁੱਕੀਆਂ ਲੜਕੀਆਂ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਜਿਲੇ੍ਹ ਵਿੱਚ 97 ਸਥਾਨਾਂ ਤੇ ਆਨਲਾਈਨ ਰਾਹੀਂ ਇਸ ਸਮਾਗਮ ਨੂੰ ਚਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲੇ੍ਹ ਦੀਆਂ 12 ਸੀ:ਡੀ:ਪੀ:ਓਜ਼ ਵੱਲੋਂ ਆਂਗਨਵਾੜੀ ਵਰਕਰਾਂ ਨਾਲ ਘਰ ਘਰ ਜਾ ਕੇ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸੀ:ਡੀ:ਪੀ:ਓ ਮੀਨਾ ਦੇਵੀ, ਮੀਨਾ ਕੁਮਾਰੀ ਅਤੇ ਸੀ:ਡੀ:ਪੀ:ਓ ਖੁਸ਼ਮੀਤ ਕੌਰ ਵੀ ਹਾਜਰ ਸਨ।

 

Tags: Amritsar , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD