Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮਾਂਤਰੀ ਮਾਸਿਕ-ਧਰਮ ਸਵੱਛਤਾ ਦਿਵਸ ਮੌਕੇ ‘ਤੇ ਹੋਈ ਪ੍ਰੋਜੈਕਟ "ਉਡਾਨ" ਦੀ ਸ਼ੁਰੁਆਤ

ਜ਼ਿਲ੍ਹਾ ਪੱਧਰ ‘ਤੇ ਮਹਿਲਾਵਾਂ ਅਤੇ ਲੜਕੀਆਂ ਨੂੰ ਵੰਡੇ ਗਏ ਮੁਫ਼ਤ ਸੈਨੇਟਰੀ ਪੈਡ

Web Admin

Web Admin

5 Dariya News

ਤਰਨ ਤਾਰਨ , 28 May 2021

Last updated on: May 28, 2021, 00:00 IST

ਕੌਮਾਂਤਰੀ ਮਾਸਿਕ-ਧਰਮ ਸਵੱਛਤਾ ਦਿਵਸ ਮੌਕੇ ‘ਤੇ ਮੁੱਖ ਮੰਤਰੀ ਕਪੈਟਨ ਅਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਪ੍ਰੋਜੈਕਟ "ਉਡਾਨ" ਦੀ ਰਾਜ-ਵਿਆਪੀ ਸ਼ੁਰੂਆਤ ਕੀਤੀ ਗਈ।ਪ੍ਰੋਕੈਜਟ “ਉਡਾਨ”, ਮਾਸਿਕ-ਧਰਮ ਸਵੱਛਤਾ ਦੀ ਅਹਿਮੀਅਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ, ਜਿਸ ਤਹਿਤ ਜਿਲ੍ਹਾ ਪੱਧਰ ‘ਤੇ ਡਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਕੁਲਵੰਤ ਸਿੰਘ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਨੂੰ ਸੈਨੇਟਰੀ ਪੈਡ ਵੰਡੇ ਗਏ।ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦੌਰਾਨ ਜ਼ਿਲ੍ਹੇ ਵਿੱਚ ਹਰ ਇੱਕ ਆਂਗਨਵਾੜੀ ਕੇਂਦਰ ‘ਤੇ 50 ਲਾਭਪਾਤਰੀਆਂ ਨੂੰ ਇਸ ਸਕੀਮ ਤਹਿਤ ਮੁਫਤ ਸੈਨੇਟਰੀ ਪੈਡ ਹਰ ਮਹੀਨੇ ਦਿੱਤੇ ਜਾਣਗੇ, ਜਿਸ ਨਾਲ ਮਹਿਲਾ ਵਿਚ ਮਾਹਾਵਾਰੀ ਦੌਰਾਨ ਆਉਣ ਵਾਲੀਆਂ ਔਕੜਾ ਤੋਂ ਛੁਟਕਾਰਾ ਮਿਲੇਗਾ ਅਤੇ ਉਨ੍ਹਾਂ ਵਿਚ ਮਾਹਾਵਾਰੀ ਦੌਰਾਨ ਸਿਹਤ ਅਤੇ ਸਫਾਈ ਪ੍ਰਤੀ ਜਾਗਰੂਕਤਾ ਆਵੇਗੀ।   ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ 60 ਥਾਵਾਂ ‘ਤੇ ਪ੍ਰੋਜੈਕਟ "ਉਡਾਨ" ਦਾ ਡਿਜ਼ੀਟਲ ਆਗਾਜ਼ ਕੀਤਾ ਗਿਆ ਹੈ, ਜਿਸ ਵਿੱਚ ਹਰ ਲੋਕੇਸ਼ਨ ‘ਤੇ 10 ਲਾਭਪਾਤਰੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਅਤੇ ਜਿਲ੍ਹੇ ਵਿੱਚ 12,000 ਸੈਨੇਟਰੀ ਪੈਡ ਵੰਡੇ ਗਏ ਹਨ।ਉਹਨਾਂ ਦੱਸਿਆ ਕਿ ਸਰਕਾਰ ਵਲੋਂ ਮੁਹੱਈਆ ਕਰਵਾਏ ਗਏ ਸੈਨੇਟਰੀ ਪੈਡਜ਼ ਤੋਂ ਇਲਾਵਾ “ਬੇਟੀ ਬਚਾਓ, ਬੇਟੀ ਪੜ੍ਹਾਓ” ਸਕੀਮ ਅਧੀਨ ਵੀ ਮਹਿਲਾਵਾਂ ਅਤੇ ਸਕੂਲ ਜਾਣ ਵਾਲੀਆਂ ਅਤੇ ਪਿੰਡਾ ਵਿੱਚ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹਇਆ ਕਰਵਾਏ ਜਾ ਰਹੇ ਹਨ।  

ਜਿਲ੍ਹਾ ਪੱਧਰੀ ਅਤੇ ਪਿੰਡ ਪੱਧਰ ‘ਤੇ ਅੱਜ ਕਰਵਾਏ ਗਏ ਇਸ ਸਮਾਗਮ ਵਿੱਚ ਸਕੂਲ ਜਾਣ ਵਾਲੀਆਂ ਲੜਕੀਆਂ ਨੂੰ “ਬੇਟੀ ਬਚਾਓ, ਬੇਟੀ ਪੜ੍ਹਾਓ” ਸਕੀਮ ਅਧੀਨ ਸਕੂਲ ਬੈਗ, ਵਾਟਰ ਬੋਟਲ ਵੀ ਵੰਡੇ ਗਏ।ਡਿਪਟੀ ਕਮਿਸ਼ਨਰ ਤਰਨਤਾਰਨ ਅਪੀਲ ਕੀਤੀ ਗਈ ਕਿ ਜਿਵੇ ਬੱਚਿਆਂ ਲਈ ਸਿੱਖਿਆ ਜ਼ਰੂਰੀ ਹੈ, ਉਸੇ ਤਰ੍ਹਾਂ ਇਹਨਾਂ ਦੀ ਸਿਹਤ ਦਾ ਧਿਆਨ ਰੱਖਣਾ ਵੀ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਮਾਹਾਵਾਰੀ ਦੌਰਾਨ ਕੱਪੜੇ ਦੀ ਵਰਤੋਂ ਨਾ ਕਰਕੇ ਸੈਨੇਟਰੀ ਪੈਡ ਦੀ ਵਰਤੋ ਕੀਤੀ ਜਾਵੇ। ਇਸ ਮੌਕੇ  “ਬੇਟੀ ਬਚਾਓ, ਬੇਟੀ ਪੜ੍ਹਾਓ” ਸਕੀਮ ਅਧੀਨ ਨਵ-ਜਨਮੀਆ ਬੇਟੀਆਂ ਦੀ ਮਾਵਾਂ ਅਤੇ ਦਾਦੀਆਂ ਨੂੰ  ਧੀ ਵਧਾਈ ਸਵਰਨ ਪੱਤਰ, ਬੇਬੀ ਸੂਟ ਅਤੇ ਹਿਮਾਲਿਆ ਦੀ ਬੇਬੀ ਕਿੱਟ ਨਾਲ ਸਨਮਾਨਿਤ ਕੀਤਾ ਗਿਆ।ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੌਰਾਨ ਘਰ ਵਿੱਚ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਹਿਆ ਹੈ ਅਤੇ ਕੋਵਿਡ ਮਹਾਂਮਾਰੀ ਕਰਕੇ ਜੋ ਬੱਚੇ ਅਨਾਥ ਹੋ ਗਏ ਹਨ, ਉਨ੍ਹਾ ਦੀ ਸਹਾਇਤਾ ਲਈ ਬਾਲ ਹੈਲਪ ਲਾਈਨ ਨੰਬਰ 1098 ਅਤੇ 01852-228698 ‘ਤੇ ਤਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਉਨ੍ਹਾ ਦੀ ਸੁਰੱਖਿਆ ਅਤੇ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਇਸ ਸਮਾਗਮ ਦੌਰਾਨ ਵਧਕਿ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ, ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ਼੍ਰੀਮਤੀ ਸੁਨੀਤਾ ਕੁਮਾਰੀ ਹਾਜ਼ਰ ਸਨ ।

 

Tags: DC Tarntaran , Kulwant Singh , Tarntaran , Deputy Commissioner Tarntaran , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD