Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਮੁਫ਼ਤ ਮੁਹੱਈਆ ਕੀਤੇ ਜਾਣਗੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਸੈਨੇਟਰੀ ਪੈਡ: ਅਰੁਨਾ ਚੌਧਰੀ

ਗਰੀਬ ਅਤੇ ਲੋੜਵੰਦ ਔਰਤਾਂ ਤੇ ਬੱਚੀਆਂ ਨੂੰ ਮੁਹੱਈਆ ਕਰਾਇਆ ਜਾਵੇਗਾ ਯੋਜਨਾ ਦਾ ਲਾਭ: ਡਿਪਟੀ ਕਮਿਸ਼ਨਰ

Web Admin

Web Admin

5 Dariya News

ਫਿਰੋਜ਼ਪੁਰ , 28 May 2021

Last updated on: May 28, 2021, 00:00 IST

ਪੰਜਾਬ ਸਰਕਾਰ ਵੱਲੋਂ ਅੱਜ ‘ਕੌਮਾਂਤਰੀ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਔਰਤਾਂ ਅਤੇ ਲੜਕੀਆਂ ਵਿਚ ਮਾਸਿਕ ਧਰਮ ਸਵੱਛਤਾ ਦੀ ਅਹਿਮੀਅਤ ਸਬੰਧੀ ਪਹਿਲਕਦਮੀ ਕਰਦਿਆਂ ‘ਉਡਾਣ’ ਪ੍ਰਾਜੈਕਟ ਦੀ ਸ਼ੁਰੂਆਤ ਇਕ ਵਰਚੂਅਲ ਸਮਾਗਮ ਦੌਰਾਨ ਕੀਤੀ ਗਈ। ਇਸ ਪ੍ਰੋਜੈਕਟ ਤੇ ਪੰਜਾਬ ਸਰਕਾਰ ਸਾਲਾਨਾ ਅੰਦਾਜ਼ਨ 40.55  ਕਰੋੜ ਰੁਪਏ ਖਰਚ ਕਰੇਗੀ। ਇਹ ਵਰਚੂਅਲ ਪ੍ਰੋਗਰਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੀ ਕੀਤਾ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਹਾਜ਼ਰ ਰਹੇ।ਇਸ ਵਰਚੂਅਲ ਪ੍ਰੋਗਰਾਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ‘ਉਡਾਣ’ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਹਰ ਲਾਭਪਾਤਰੀ ਨੂੰ ਹਰ ਮਹੀਨੇ 9 ਸੈਨੇਟਰੀ ਪੈਡ ਮੁਹੱਈਆ ਕਰਾਏ ਜਾਣਗੇ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ‘ਉਡਾਣ’ ਯੋਜਨਾ ਦੀ ਸ਼ੁਰੂਆਤ ਇਸ ਦੌਰਾਨ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ ਜਾਂ ਕਾਲਜ ਨਾ ਪੜਨ ਵਾਲੀਆਂ ਲੋੜਵੰਦ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਔਰਤਾਂ, ਝੁੱਗੀਆਂ ਝੌਂਪੜੀਆਂ ਵਿਚ ਰਹਿਣ ਵਾਲੀਆਂ ਔਰਤਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਤੇ ਹੋਰ ਸਕੀਮਾਂ ਅਧੀਨ ਨਾ ਆਉਣ ਵਾਲੀਆਂ ਲੋੜਵੰਦ ਮਹਿਲਾਵਾਂ ਨੂੰ ਲਿਆਂਦਾ ਜਾਵੇਗਾ। ਉਨਾਂ ਦੱਸਿਆ ਕਿ ਸੂਬੇ ਦੇ 27,314 ਆਂਗਣਵਾੜੀ ਸੈਂਟਰ ਹਨ ਤੇ ਹਰ ਸੈਂਟਰ ਵਿਚ 50 ਲਾਭਪਾਤਰੀ ਪਛਾਣੇ ਜਾਣਗੇ ਤੇ ਜੇਕਰ ਜ਼ਰੂਰਤ ਪੈਂਦੀ ਹੈ ਤਾਂ ਇਸ ਤੋਂ ਵੱਧ ਲਾਭਪਾਤਰੀਆਂ ਨੂੰ ਵੀ ਲਾਭ ਮਿਲੇਗਾ।

ਉਨ੍ਹਾਂ ਨੇ ਕਿਹਾ ਕਿ ਦੇ ਸ਼ਕਤੀਕਰਨ ਲਈ ਵਚਨਬੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਆਂਗਨਵਾੜੀ ਵਰਕਰਾਂ ਰਾਹੀਂ ਔਰਤਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜਿਉਣ ਦਾ ਹੌਸਲਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿੱਥੇ 6ਵੀਂ ਤੋਂ 12ਵੀਂ ਦੀਆਂ ਬੱਚੀਆਂ ਨੂੰ ਸਿੱਖਿਆ ਵਿਭਾਗ ਸੈਨੇਟਰੀ ਪੈਡ ਮੁਹੱਈਆ ਕਰਾ ਰਿਹਾ ਹੈ, ਉਥੇ 7 ਜ਼ਿਲਿਆਂ ’ਚ ਸਿਹਤ ਵਿਭਾਗ ਅਧੀਨ ਵੀ ਇਹ ਸੇਵਾ ਦਿੱਤੀ ਜਾ ਰਹੀ ਹੈ।ਉਨਾਂ ਆਖਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਅਨੇਕਾਂ ਸਕੀਮਾਂ ਔਰਤਾਂ ਦੇ ਹਿੱਤਾਂ ਲਈ ਲਿਆਂਦੀਆਂ ਗਈਆਂ ਹਨ, ਜਿਨਾਂ ਵਿਚ ਮੁਫਤ ਬੱਸ ਸੇਵਾ ਵੀ ਸ਼ਾਮਲ ਹੈ, ਜਿਸ ਦਾ  ਲਾਭ 1 ਕਰੋੜ 31 ਲੱਖ ਔਰਤਾਂ ਨੂੰ ਹੋਵੇਗਾ। ਇਸ ਤੋਂ ਇਲਾਵਾ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਵਿਚ 33 ਫੀਸਦੀ ਰਾਖਵਾਂਕਰਨ ਤੇ ਸਥਾਨਕ ਸਰਕਾਰਾਂ ਤੇ ਪੰਚਾਇਤੀ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ  ਦਿੱਤਾ ਗਿਆ ਹੈ।ਇਸ ਮੌਕੇ ਜ਼ਿਲਾ ਸਦਮ ਮੁਕਾਮ ਤੋਂ ਵਰਚੁਅਲ ਪ੍ਰੋਗਰਾਮ ਵਿਚ ਸ਼ਾਮਲ ਹੋਏ ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ ਨੇ ਪੈਡ ਵੰਡ ਜ਼ਿਲਾ ਪੱਧਰ ਤੇ ਇਸ ਸਕੀਮ ਦੀ ਸ਼ੁਰੂਆਤ ਕੀਤੀ ।  ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫਸਰ ਮੈਡਮ ਰਤਨਦੀਪ ਸੰਧੂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal , International Menstrual Hygiene Day , UDAAN Scheme , Sanitary Pads , UDAAN , Menstrual Hygiene Day , World Menstrual Hygiene Day , Sanitary Napkins

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD