Thursday, 16 May 2024

 

 

ਖ਼ਾਸ ਖਬਰਾਂ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

 

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ

ਕੱਚੇ ਤੇ ਠੇਕਾ ਅਧਾਰਤ ਸਫ਼ਾਈ ਤੇ ਸੀਵਰ ਕਾਮਿਆਂ ਨੂੰ ਪੱਕੇ ਕਰਨ ਲਈ ਮਸਲਾ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ-ਗੇਜਾ ਰਾਮ ਵਾਲਮੀਕੀ

Web Admin

Web Admin

5 Dariya News

ਪਟਿਆਲਾ , 28 May 2021

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਸਰਕਾਰੀ ਮੈਡੀਕਲ ਕਾਲਜ ਦਾ ਅੱਜ ਦੌਰਾ ਕਰਦਿਆਂ ਮੈਡੀਕਲ ਕਾਲਜ, ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ 'ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰ ਸਾਫ਼ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਿਲਾਂ ਜਾਨਣ ਤੇ ਇਨ੍ਹਾਂ ਦੇ ਹੱਲ ਲਈ ਕਾਲਜ ਤੇ ਪ੍ਰਿੰਸੀਪਲ ਅਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ ਕੀਤੀ।ਸ੍ਰੀ ਗੇਜਾ ਰਾਮ ਵਾਲਮੀਕੀ ਨੇ ਦੱਸਿਆ ਕਿ ਠੇਕੇ ਅਤੇ ਆਊਟਸੋਰਸ 'ਤੇ ਕੰਮ ਕਰਦੇ ਸੀਵਰ ਕਾਮਿਆਂ ਅਤੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਮਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਿਆ ਜਾਵੇਗਾ ਜਦਕਿ ਮੁੱਖ ਮੰਤਰੀ ਨੇ ਇਨ੍ਹਾਂ ਨੂੰ ਪੱਕੇ ਕਰਨ ਲਈ ਸ੍ਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ 5 ਕੈਬਨਿਟ ਮੰਤਰੀਆਂ 'ਤੇ ਅਧਾਰਤ ਇੱਕ ਕਮੇਟੀ ਪਹਿਲਾਂ ਹੀ ਗਠਿਤ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਇਨ੍ਹਾਂ ਕੱਚੇ ਕਾਮਿਆਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਇਨ੍ਹਾਂ ਦੀ ਭਰਤੀ ਪੱਕੇ ਤੌਰ 'ਤੇ ਕੀਤੀ ਜਾਵੇ।ਸ੍ਰੀ ਗੇਜਾ ਰਾਮ ਨੇ ਅੱਗੇ ਦੱਸਿਆ ਕਿ ਸਫ਼ਾਈ ਕਮਿਸ਼ਨ, ਸਫ਼ਾਈ ਕਾਮਿਆਂ ਦੀ ਭਲਾਈ ਲਈ ਵਚਨਬਧ ਹੈ ਅਤੇ ਇਸ ਲਈ ਠੇਕੇਦਾਰੀ ਪ੍ਰਣਾਲੀ 'ਚ ਕੰਮ ਕਰਦੇ ਸੀਵਰਮੈਨਾਂ ਤੇ ਸਫ਼ਾਈ ਕਾਮਿਆਂ ਨੂੰ ਪੱਕਾ ਕਰਨਾ, ਇਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨੀ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਲਈ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੋਈ ਹੈ।ਇਸ ਦੌਰਾਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ ਤੋਂ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਕਾਲਜ ਤੇ ਦੋਵੇਂ ਹਸਪਤਾਲਾਂ 'ਚ ਕੰਮ ਕਰਦੇ ਕੱਚੇ ਸਫਾਈ ਕਰਮਚਾਰੀਆਂ ਤੇ ਸੀਵਰ ਮੈਨਾਂ ਦੀ ਸੂਚੀ ਉਨ੍ਹਾਂ ਨੂੰ ਸੌਂਪੀ ਜਾਵੇ। ਉਨ੍ਹਾਂ ਨੇ ਨਾਲ ਹੀ ਕਿਰਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਦੀ ਸੂਚੀ ਅਤੇ ਠੇਕੇਦਾਰ ਦਾ ਵੇਰਵਾ ਕਮਿਸ਼ਨ ਨੂੰ ਭੇਜਿਆ ਜਾਵੇ।ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਮ ਕ੍ਰਿਸ਼ਨ, ਗਮੀ ਕਲਿਆਣ, ਦਰਸ਼ਨ ਸਿੰਘ ਮੈਣ, ਰੋਹਿਤ ਵਾਲੀਆ, ਅਜੇ ਕੁਮਾਰ ਛੀਪਾ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਡਿਪਟੀ ਐਮ.ਐਸ. ਡਾ. ਵਿਨੋਦ ਡੰਗਵਾਲ ਆਦਿ ਵੀ ਮੌਜੂਦ ਸਨ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD