Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਮੁਹੱਈਆ ਕਰਵਾਏ ਗਏ 85 ਆਕਸੀਜਨ ਕੰਸਨਟਰੇਟਰ : ਡਿਪਟੀ ਕਮਿਸ਼ਨਰ

5000 ਹਜ਼ਾਰ ਰੁਪਏ ਦੀ ਵਾਪਸੀਯੋਗ ਸਕਿਊਰਿਟੀ ਫੀਸ ਅਤੇ 200 ਰੁਪਏ ਪ੍ਰਤੀਦਿਨ ਕਿਰਾਏ 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ ਆਕਸੀਜਨ ਕੰਸਨਟਰੇਟਰ ਮਸ਼ੀਨ

Web Admin

Web Admin

5 Dariya News

ਜਲੰਧਰ , 28 May 2021

Last updated on: May 28, 2021, 00:00 IST

ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਵੱਲੋਂ ਘਰ ਵਿੱਚ ਮੈਡੀਕਲ ਆਕਸੀਜਨ ਦੀ ਮੰਗ ਨੂੰ ਪੂਰਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਹੁਣ ਤੱਕ ਅਜਿਹੇ ਮਰੀਜ਼ਾਂ ਨੂੰ 85 ਆਕਸੀਜਨ ਕੰਸਨਟਰੇਟਰ ਮੁਹੱਈਆ ਕਰਵਾਏ ਜਾ ਚੁੱਕੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਵਿਡ-19 ਦੇ ਕੇਸਾਂ ਵਿੱਚ ਵਾਧਾ ਹੋਣ ਕਰਕੇ ਇਸ ਮਹਾਂਮਾਰੀ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਮੈਡੀਕਲ ਆਕਸੀਜਨ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਅਤੇ ਆਮ ਜਨਤਾ ਦੇ ਹਿੱਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਜਲੰਧਰ ਵੱਲੋਂ ਸਾਂਝਾ ਉਪਰਾਲਾ ਕਰਦਿਆਂ ਰੈੱਡ ਕਰਾਸ ਭਵਨ ਜਲੰਧਰ ਵਿਖੇ ਆਕਸੀਜਨ ਕੰਸਨਟਰੇਟਰ ਬੈਂਕ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚੋਂ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼, ਜਿਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲਣ ਤੋਂ ਬਾਅਦ ਵੀ ਘਰ ਜਾ ਕੇ ਮੈਡੀਕਲ ਆਕਸੀਜਨ ਦੀ ਜ਼ਰੂਰਤ ਪੈਂਦੀ ਹੈ, ਨੂੰ ਆਕਸੀਜਨ ਕੰਸਨਟਰੇਟਰ ਮਸ਼ੀਨ ਨਾ ਮਾਤਰ 5000 ਹਜ਼ਾਰ ਰੁਪਏ ਵਾਪਸੀਯੋਗ ਸਕਿਊਰਿਟੀ ਫੀਸ ਅਤੇ 200/- ਰੁਪਏ ਪ੍ਰਤੀ ਦਿਨ ਕਿਰਾਏ 'ਤੇ ਮੁਹੱਈਆ ਕਰਵਾਈ ਜਾਂਦੀ ਹੈ ।ਉਨ੍ਹਾਂ ਅੱਗੇ ਦੱਸਿਆ ਕਿ ਆਕਸੀਜਨ ਕੰਸਨਟਰੇਟਰ ਬੈਂਕ ਵਿੱਚੋਂ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਮਿਤੀ 28 ਮਈ 2021 ਤੱਕ  85 ਆਕਸੀਜਨ ਕੰਸਨਟਰੇਟਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਕਿਸੇ ਵੀ ਮਰੀਜ਼ ਨੂੰ ਹੁਣ ਤੱਕ ਕੋਈ ਮੁਸ਼ਕਿਲ ਨਹੀਂ ਆਈ ਹੈ।ਸ਼੍ਰੀ ਥੋਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਜਲੰਧਰ ਵਿਖੇ ਨੇੜਲੇ ਜ਼ਿਲ੍ਹਿਆਂ ਤੋਂ ਦਾਖਲ ਕੋਵਿਡ ਦੇ ਮਰੀਜ਼ਾਂ ਨੂੰ ਆਕਸੀਜਨ ਸਹਾਇਤਾ ਮੁਹੱਈਆ ਕਰਵਾਉਣ ਲਈ ਆਕਸੀਜਨ ਬੈਂਕ ਦੇ ਦਾਅਰੇ ਨੂੰ ਵੀ ਵਧਾਇਆ ਗਿਆ ਹੈ, ਜਿਸ ਤਹਿਤ ਜਲੰਧਰ ਨੇੜਲੇ ਜ਼ਿਲ੍ਹਿਆਂ ਜਿਵੇਂ ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਕਪੂਰਥਲਾ ਦੇ ਕੋਵਿਡ ਮਰੀਜ਼ਾਂ, ਜੋ ਕਿ ਜਲੰਧਰ ਵਿਖੇ ਦਾਖਲ ਹਨ ਅਤੇ ਹਸਪਤਾਲ ਤੋਂ ਛੁੱਟੀ ਸਮੇਂ ਜਿਨ੍ਹਾਂ ਪਾਸ ਆਕਸੀਜਨ ਦੀ ਜ਼ਰੂਰਤ ਸਬੰਧੀ ਸਲਿੱਪ ਹੋਵੇਗੀ, ਨੂੰ ਵੀ ਆਕਸੀਜਨ ਕੰਸਨਟਰੇਟਰ ਮੁਹੱਈਆ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੰਸਨਟਰੇਟਰ ਘਰ ਵਿੱਚ ਇਕਾਂਤਵਾਸ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਦੇ ਇਲਾਜ ਵਿੱਚ ਜਿਥੇ ਲਾਭਦਾਇਕ ਸਿੱਧ ਹੋ ਰਹੇ ਹਨ ਅਤੇ ਹਸਪਤਾਲਾਂ 'ਤੇ ਕੇਸਾਂ ਦਾ ਭਾਰ ਘਟਾਉਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।ਇਸ ਸਬੰਧੀ ਰੈਡ ਕਰਾਸ ਸੋਸਾਇਟੀ ਜਲੰਧਰ ਦੇ ਸਕੱਤਰ ਸ੍ਰੀ ਇੰਦਰ ਦੇਵ ਸਿੰਘ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਮਰੀਜ਼ ਕੰਸਨਟਰੇਟਰ ਲਈ ਉਨ੍ਹਾਂ ਦੇ ਮੋਬਾਇਲ ਨੰਬਰ 98765-02613 'ਤੇ ਕਿਸੇ ਵੀ ਸਮੇਂ ਸੰਪਰਕ ਕਰ ਸਕਦਾ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇਕ ਮੋਨੀਟਰਿੰਗ ਟੀਮ ਵੀ ਬਣਾਈ ਗਈ ਹੈ, ਜੋ ਕਿ ਸਮੇਂ-ਸਮੇਂ 'ਤੇ ਮਰੀਜ਼ਾਂ ਦੇ ਘਰ ਵਿੱਚ ਜਾ ਕੇ ਚੈਕਿੰਗ ਕਰਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਦੀ ਹੈ ।

 

Tags: Ghanshyam Thori , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD