Friday, 17 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

 

ਡਿਪਟੀ ਕਮਿਸ਼ਨਰ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਲੋੜਵੰਦਾਂ ਲਈ 11 ਰੁਪਏ 'ਚ ਮਿਲਣ ਵਾਲੀ ਆਕਸੀਜਨ ਨਾਲ ਲੈਸ ਐਂਬੂਲੈਂਸ ਦੀ ਸ਼ੁਰੂਆਤ

ਐਨ.ਜੀ.ਓਜ਼ ਵਲੋਂ ਔਖੀ ਘੜੀ 'ਚ ਲੋਕ ਸੇਵਾ 'ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ

Web Admin

Web Admin

5 Dariya News

ਜਲੰਧਰ , 28 May 2021

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਅਤੇ ਉਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਲੋੜਵੰਦ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ 11 ਰੁਪਏ ਵਿੱਚ ਉਪਲਬੱਧ ਹੋਣ ਵਾਲੀ ਆਕਸੀਜਨ ਨਾਲ ਲੈਸ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਗਈ।ਲੋਕਾਂ ਭਲਾਈ ਲਈ ਅਤਿ ਲੋੜੀਂਦੀ ਸੇਵਾ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮਾਨਵਤਾ ਦੀ ਸੱਚੀ ਸੇਵਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਿਸਾਲੀ ਸੇਵਾ ਦੀ ਉਦਾਹਰਣ ਸੂਬੇ ਤੋਂ ਇਲਾਵਾ ਪੂਰੇ ਦੇਸ਼ ਵਿੱਚ ਵੀ ਕਿਤੇ ਨਹੀਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਆਕਸੀਜਨ ਨਾਲ ਲੈਸ ਇਹ ਐਂਬੂਲੈਂਸ ਲੋੜਵੰਦ ਲੋਕਾਂ ਦੀਆਂ ਕੀਮਤੀ ਜਾਨਾਂ ਬਚਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਲੋੜਵੰਦ ਵਿਅਕਤੀ ਜੋ ਇਸ ਸਹੂਲਤ ਦਾ ਲਾਭ ਲੈਣਾ ਚਾਹੁੰਦਾ ਹੈ ਫੋਨ ਨੰਬਰ 9115560161 'ਤੇ ਸੰਪਰਕ ਕਰਕੇ ਸੇਵਾਵਾਂ ਦਾ ਲਾਭ ਉਠਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਸੰਕਟ ਕਰਕੇ ਸਿਹਤ ਸੰਭਾਲ ਵਿਵਸਥਾ 'ਤੇ ਭਾਰੀ ਬੋਝ ਪਿਆ ਹੋਇਆ ਹੈ ਤਾਂ ਐਨ.ਜੀ.ਓਜ਼ ਆਖ਼ਰੀ ਉਮੀਦ ਵਲੋਂ ਇਹ ਐਂਬੂਲੈਂਸ ਸੇਵਾ ਚਲਾਉਣਾ ਆਸ ਦੀ ਕਿਰਨ ਵਾਂਗ ਹੈ। ਉਨ੍ਹਾਂ ਕਿਹਾ ਕਿ ਇਸ ਐਨ.ਜੀ.ਓਜ਼ ਵਲੋਂ ਕੀਤੇ ਜਾ ਰਹੇ ਉਪਰਾਲੇ ਹੋਰਨਾਂ ਨੂੰ ਵੀ ਲੋੜਵੰਦ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨਗੇ।ਇਸ ਮੌਕੇ ਐਨ.ਜੀ.ਓ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਵਲੋਂ ਡਿਪਟੀ ਕਮਿਸ਼ਨਰ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਐਨ.ਜੀ.ਓ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਐਨ.ਜੀ.ਓ. ਵਲੋਂ ਹੁਣ ਤੱਕ ਕੋਵਿਡ ਕਰਕੇ ਮੌਤ ਹੋਣ 'ਤੇ 500 ਮ੍ਰਿਤਕ ਦੇਹਾਂ ਦਾ ਸਸਕਾਰ ਕਰਨ ਤੋਂ ਇਲਾਵਾ ਲੋੜਵੰਦ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕ ਐਨ.ਜੀ.ਓ. ਵਲੋਂ ਲੋੜਵੰਦ ਲੋਕਾਂ ਨੂੰ ਖਾਣਾ, ਦਵਾਈਆਂ ਅਤੇ ਕਪੜੇ 11 ਰੁਪਏ 'ਚ ਮੁਹੱਈਆ ਕਰਵਾਏ ਜਾ ਰਹੇ ਹਨ।

 

Tags: Ghanshyam Thori , Sant Baba Balbir Singh Seechewal , Punjab Fights Corona , Coronavirus , COVID 19 , Novel Coronavirus , Fight Against Corona , Oxygen , #OxygenCylinders , #oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD