Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੈੱਲਫੇਅਰ ਕਲੱਬ ਨੂੰ 05 ਲੱਖ ਦਾ ਚੈੱਕ ਸੌਂਪਿਆ, ਭਲਾਈ ਦੇ ਕੰਮਾਂ ਲਈ ਖਰਚ ਕੀਤੀ ਜਾਵੇਗੀ ਰਾਸ਼ੀ

Web Admin

Web Admin

5 Dariya News

ਫ਼ਿਰੋਜ਼ਪੁਰ , 30 May 2021

Last updated on: May 30, 2021, 00:00 IST

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸਰਦਾਰ ਪਰਮਿੰਦਰ ਸਿੰਘ ਪਿੰਕੀ ਵੱਲੋਂ ਅੱਜ ਫਿਰੋਜ਼ਪੁਰ ਵੈੱਲਫੇਅਰ ਕਲੱਬ ਨੂੰ ਪੰਜ ਲੱਖ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਫਿਰੋਜ਼ਪੁਰ ਵੈੱਲਫੇਅਰ ਕਲੱਬ ਵੱਲੋਂ ਲਾਵਾਰਿਸ ਮ੍ਰਿਤਕ ਦੇਹਾਂ ਦਾ ਸਸਕਾਰ ਕਰਨ ਦਾ ਕੰਮ ਕੀਤਾ ਜਾਂਦਾ ਹੈ ਤੇ ਇਸ ਕੋਰੋਨਾ ਕਾਲ ਦੌਰਾਨ ਉਨ੍ਹਾਂ ਵੱਲੋਂ ਤਕਰੀਬਨ 50 ਮ੍ਰਿਤਕ ਦੇਹਾਂ ਦਾ ਸਸਕਾਰ ਕੀਤਾ ਗਿਆ ਹੈ l ਇਸਦੇ ਨਾਲ ਹੀ ਫਿਰੋਜ਼ਪੁਰ ਵੈੱਲਫੇਅਰ ਕਲੱਬ ਵੱਲੋਂ ਹੋਰ ਭਲਾਈ ਦੇ ਕੰਮ ਜਿਵੇਂ ਕਿ ਮੈਡੀਕਲ ਕੈਂਪ ਖੂਨਦਾਨ ਕੈਂਪ ਆਦਿ ਵੀ ਲਗਾਏ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਅੱਜ ਫਿਰੋਜ਼ਪੁਰ ਵੈੱਲਫੇਅਰ ਕਲੱਬ ਨੂੰ 05 ਲੱਖ ਦਾ ਚੈੱਕ ਦਿੱਤਾ ਗਿਆ ਹੈ ਤਾਂ ਜੋ ਉਹ ਹੋਰ ਵੀ ਭਲਾਈ ਦੇ ਕੰਮ ਕਰ ਸਕਣ । ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਵੈੱਲਫੇਅਰ ਕਲੱਬ ਵੱਲੋਂ ਭਲਾਈ ਦੇ ਕੰਮ ਕੀਤੇ ਜਾਣਗੇ। ਇਸ ਤੋਂ ਪਹਿਲਾਂ ਵੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਵੱਖ ਵੱਖ ਭਲਾਈ ਦੇ ਕੰਮਾਂ ਕਰਨ ਵਾਲੀਆਂ ਸੋਸਾਇਟੀਆਂ ਨੂੰ ਨਗਦ ਰਾਸ਼ੀ ਜਾਂ ਕਿਸੇ ਹੋਰ ਤਰੀਕੇ ਨਾਲ ਉਨ੍ਹਾਂ ਨੂੰ ਸਹਿਯੋਗ ਦਿੱਤਾ ਗਿਆ ਹੈ ਤਾਂ ਜੋ ਉਹ ਵੱਧ ਚੜ੍ਹ ਕੇ ਲੋਕਾਂ ਦੀ ਭਲਾਈ ਤੇ ਕੰਮ ਕਰ ਸਕਣ। ਉਨ੍ਹਾਂ ਵੱਲੋਂ ਖ਼ੁਦ ਵੀ ਕੋਵਿਡ ਨਾਲ ਪ੍ਰਭਾਵਿਤ ਲੋਕਾਂ ਨੂੰ ਵੱਡੇ ਪੱਧਰ ਤੇ ਰਾਸ਼ਨ ਦੀ ਵੰਡ ਵੀ ਕੀਤੀ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਹੀ ਕੰਮ ਕਰਦੇ ਰਹਿਣਗੇ।ਇਸ ਮੌਕੇ ਪ੍ਰਧਾਨ ਅਰੁਣ ਸ਼ਰਮਾ, ਪ੍ਰਵੀਨ ਮਲਹੋਤਰਾ ਚੇਅਰਮੈਨ, ਪ੍ਰਿਥਵੀ ਰਾਜ ਮੋਂਗਾ, ਕੁਲਦੀਪ ਮੈਨੀ, ਬਬਲਜੀਤ ਸਿੰਘ, ਸਮਨਦੀਪ ਸਾਜਨ, ਸੰਜੀਵ ਕਟਾਰੀਆ ਅਤੇ ਅਸ਼ੋਕ ਗੁਪਤਾ ਆਦਿ ਹਾਜ਼ਰ ਸਨ ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD