Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕਾਂ ਨੂੰ ਮੁੜ ਅਪੀਲ ਅਤੇ ਚੇਤਾਵਨੀ : ਕੋਰੋਨਾ ਦੇ ਕੇਸ ਘਟੇ ਪਰ ਸਾਵਧਾਨੀਆਂ ਹਾਲੇ ਵੀ ਜ਼ਰੂਰੀ : ਡਾ. ਆਦਰਸ਼ਪਾਲ ਕੌਰ

ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਿਆ ਜਾਵੇ, ਮੂੰਹ ਢੱਕ ਕੇ ਰੱਖਣ ਦੀ ਲੋੜ

Web Admin

Web Admin

5 Dariya News

ਐਸ. ਏ.ਐਸ ਨਗਰ , 30 May 2021

Last updated on: May 30, 2021, 00:00 IST

‘ਕੋਰੋਨਾ ਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਮੁੜ ਚੌਕਸ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਇਸ ਮਾਰੂ ਬੀਮਾਰੀ ਦਾ ਖ਼ਤਰਾ ਹਾਲੇ ਵੀ ਪਹਿਲਾਂ ਵਾਂਗ ਹੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਵਿਡ ਦੀ ਦੂਜੀ ਲਹਿਰ ਸਿਖਰ ਤੋਂ ਹੇਠਾਂ ਵਲ ਆ ਰਹੀ ਹੈ ਅਤੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਪਰ ਸਾਰਿਆਂ ਨੂੰ ਹਾਲੇ ਵੀ ਪਹਿਲਾਂ ਵਾਂਗ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸਿਹਤ ਮਾਹਰਾਂ ਵਲੋਂ ਤੀਜੀ ਲਹਿਰ ਦੀ ਆਮਦ ਦੀ ਭਵਿੱਖਬਾਣੀ ਕੀਤੀ ਗਈ ਹੈ, ਉਸ ਨੂੰ ਵੇਖਦਿਆਂ ਹੋਰ ਵੀ ਜ਼ਿਆਦਾ ਮੁਸਤੈਦ ਅਤੇ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਲਈ ਮਾਸਕ ਪਾਉਣਾ ਬਹੁਤ ਜ਼ਰੂਰੀ ਹੈ। ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਇਕ ਦੂਜੇ ਤੋਂ ਦੋ ਗਜ਼ ਦਾ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਡਾ. ਆਦਰਸ਼ਪਾਲ ਕੌਰ ਨੇ ਕਿਹਾ,‘ ਕਰਫ਼ਿਊ ਜਾਂ ਤਾਲਾਬੰਦੀ ਹਟਾ ਲਏ ਜਾਣ ਜਾਂ ਢਿੱਲਾਂ ਦਿਤੇ ਜਾਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਇਹ ਬੀਮਾਰੀ ਖ਼ਤਮ ਹੋ ਗਈ ਹੈ। ਜੇ ਅਸੀਂ ਥੋੜੇ ਜਿਹੇ ਵੀ ਲਾਪਰਵਾਹ ਜਾਂ ਅਵੇਸਲੇ ਹੋਏ ਤਾਂ ਇਹ ਬੀਮਾਰੀ ਮੁੜ ਗੰਭੀਰ ਰੂਪ ਧਾਰ ਸਕਦੀ ਹੈ।’ 

ਉਨ੍ਹਾਂ ਦੁਹਰਾਇਆ ਕਿ ਪਾਣੀ ਅਤੇ ਬਿਜਲੀ ਦਾ ਬਿੱਲ ਭਰਨ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ ’ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਦੁਕਾਨਾਂ ਵਿਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਦੁਕਾਨ ਵਿਚ ਦਾਖ਼ਲ ਹੋਣ ਵੇਲੇ ਅਤੇ ਬਾਹਰ ਆਉਣ ਸਮੇਂ ਵੀ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ‘ਕੋਰੋਨਾਵਾਇਰਸ’ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ। ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ ਨਜ਼ਰ ਆ ਰਹੇ ਹਨ, ਉਨ੍ਹਾਂ ਦਾ ਮਹਾਮਾਰੀ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਟਰ, ਮੋਟਰਸਾਈਕਲ, ਕਾਰ, ਜੀਪ, ਬੱਸ ਆਦਿ ਵਿਚ ਸਫ਼ਰ ਕਰਦੇ ਸਮੇਂ ਮੂੰਹ ਢਕਿਆ ਹੋਣਾ ਚਾਹੀਦਾ ਹੈ।ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਬੀਮਾਰੀ ਦਾ ਖ਼ਾਤਮਾ ਸੰਭਵ ਨਹੀਂ। ਲੋਕਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ।

 

Tags: Dr. Adarshpal Kaur , Civil Surgeon Mohali , Civil Surgeon Mohali , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD