Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਕਰੋਨਾ ਤੋਂ ਬਚਾਅ ਲਈ ਵੈਕਸੀਨ ਅਤਿ ਜ਼ਰੂਰੀ : ਜੀ.ਪੀ.

ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਗਾਇਕ ਤੇ ਅਦਾਕਾਰਾ ਸੁਨੰਦਾ ਸ਼ਰਮਾ, ਰਾਧਾ ਸੁਆਮੀ ਸਤਿਸੰਗ ਭਵਨ ਵਿਖੇ ਲਾਏ ਵੈਕਸੀਨੇਸ਼ਨ ਕੈਂਪ ਵਿੱਚ ਹੋਏ ਸ਼ਾਮਲ

Web Admin

Web Admin

5 Dariya News

ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ , 30 May 2021

ਕਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਅਤਿ ਜ਼ਰੂਰੀ ਹੈ ਤੇ ਲੋਕਾਂ ਨੂੰ ਵੈਕਸੀਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਇਸ ਕਾਰਜ ਵਿੱਚ ਵੱਖ ਵੱਖ ਸਮਾਜਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਰਾਧਾ ਸੁਆਮੀ ਸਤਿਸੰਗ ਭਵਨ, ਬਸੀ ਪਠਾਣਾਂ ਵਿਖੇ ਲਾਏ ਵੈਕਸੀਨੇਸ਼ਨ ਕੈਂਪ ਵਿੱਚ ਸ਼ਾਮਲ ਹੋਣ ਉਪਰੰਤ ਕੀਤਾ।ਇਸ ਮੌਕੇ ਉੱਘੀ ਅਦਾਕਾਰਾ ਤੇ ਗਾਇਕਾ ਸੁਨੰਦਾ ਸ਼ਰਮਾ ਵੀ ਉਨ੍ਹਾਂ ਦੇ ਨਾਲ ਸੀ।ਇਸ ਮੌਕੇ ਸ਼੍ਰੀ ਜੀ.ਪੀ. ਅਤੇ ਸੁਨੰਦਾ ਸ਼ਰਮਾ ਵੱਲੋਂ ਚੰਗੀ ਸਿਹਤ ਲਈ ਮਲਟੀ ਵਿਟਾਮਿਨ ਵੀ ਵੰਡੇ ਗਏ।ਸ. ਜੀ. ਪੀ. ਨੇ ਕਿਹਾ ਕਿ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ਉਤੇ ਹੈ ਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਤਾਰ ਕੈਂਪ ਲਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਅੱਗੇ ਵੱਧ ਕੇ ਲਾਹਾ ਲੈਣਾ ਚਾਹੀਦਾ ਹੈ।ਪੰਜਾਬ ਸਰਕਾਰ ਵੱਲੋਂ ਜਿੱਥੇ ਕੇਂਦਰ ਸਰਕਾਰ ਵੱਲੋਂ ਭੇਜੀ ਜਾ ਰਹੀ ਵੈਕਸੀਨ ਲੋਕਾਂ ਤੱਕ ਪੁਜਦੀ ਕੀਤੀ ਜਾ ਰਹੀ ਹੈ, ਉਥੇ ਪੰਜਾਬ ਸਰਕਾਰ ਵੱਲੋਂ ਅਣਥੱਕ ਕੋਸ਼ਿ਼ਸ਼ਾਂ ਨਾਲ ਆਪਣੇ ਪੱਧਰ ਉਤੇ ਵੀ ਵੈਕਸੀਨੇਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਲਈ ਲੋਕਾਂ ਨੂੰ ਅੱਗੇ ਵੱਧ ਕੇ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਇਸ ਮੌਕੇ ਅਦਾਕਾਰਾ ਤੇ ਗਾਇਕ ਸੁਨੰਦਾ ਸ਼ਰਮਾ ਨੇ ਕਿਹਾ ਕਿ ਕਰੋਨਾ ਤੋਂ ਬਚਾਅ ਵਿੱਚ ਵੈਕਸੀਨ ਦਾ ਸਭ ਤੋਂ ਅਹਿਮ ਰੋਲ ਹੈ। ਇਸ ਨਾਲ ਹੀ ਕਰੋਨਾ ਉਤੇ ਫ਼ਤਹਿ ਹਾਸਲ ਕੀਤੀ ਜਾ ਸਕਦੀ ਹੈ ਤੇ ਆਪਾਂ ਸਾਰੇ ਮੁੜ ਪਹਿਲਾਂ ਵਾਂਗ ਆਮ ਤੇ ਪਾਬੰਦੀਆਂ ਰਹਿਤ ਜ਼ਿੰਦਗੀ ਜੀਅ ਸਕਾਂਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਕਿਸੇ ਵੀ ਅਫ਼ਵਾਹ ਉਤੇ ਯਕੀਨ ਕੀਤੇ ਬਿਨਾਂ ਇਹ ਵੈਕਸੀਨ ਲਗਵਾਈ ਜਾਵੇ।ਕੈਂਪ ਉਪਰੰਤ ਸ਼੍ਰੀ ਜੀ.ਪੀ. ਅਤੇ ਸੁਨੰਦਾ ਸ਼ਰਮਾ ਵੱਲੋਂ ਸੰਤ ਅਮਰ ਸਿੰਘ ਨਾਮਧਾਰੀ ਬਿਰਧ ਆਸ਼ਰਮ, ਬਸੀ ਪਠਾਣਾਂ ਦਾ ਦੌਰਾ ਕੀਤਾ ਗਿਆ ਤੇ ਉਥੇ ਚੰਗੀ ਸਿਹਤ ਲਈ ਮਲਟੀ ਵਿਟਾਮਿਨ ਵੀ ਵੰਡੇ ਗਏ ਅਤੇ ਕਰੋਨਾ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਅਪਨਾਉਣ ਦੀ ਅਪੀਲ ਵੀ ਕੀਤੀ ਗਈ।ਇਸ ਮੌਕੇ ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ, ਚੇਅਰਮੈਨ ਮਾਰਕਿਟ ਕਮੇਟੀ ਸਤਵੀਰ ਸਿੰਘ, ਨਗਰ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ, ਓਮ ਪ੍ਰਕਾਸ਼ ਤਾਂਗੜੀ, ਹਰਭਜਨ ਸਿੰਘ ਨਾਮਧਾਰੀ, ਪ੍ਰਦੀਪ ਕੁਮਾਰ ਫਾਉਂਡਰ ਸੰਤ ਅਮਰ ਸਿੰਘ ਨਾਮਧਾਰੀ ਬਿਰਧ ਆਸ਼ਰਮ, ਅਸ਼ੀਸ਼ ਸਿੰਘ ਆਦਿ ਹਾਜ਼ਰ ਸਨ।

 

Tags: Gurpreet Singh GP , Punjab , Congress , Punjab Congress , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD