Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਕਾਰਨ ਸੂਬੇ ਵਿਚ ਕਿਸਾਨ ਆਤਮਹੱਤਿਆਵਾਂ ਦੀਆਂ ਘਟਨਾਵਾਂ ਵਿਚ ਹੋ ਰਿਹਾ ਹੈ ਵਾਧਾ-ਆਪ

ਕਿਸਾਨਾਂ ਦੀਆਂ ਆਤਮ ਹੱਤਿਆਵਾਂ ਵਰਗੀਆਂ ਦੁਖਦਾਈ ਘਟਨਾਵਾ ਨਾਲ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਪੈਂਦਾ ਫ਼ਰਕ- ਕੁਲਤਾਰ ਸੰਧਵਾਂ

Web Admin

Web Admin

5 Dariya News

ਮੁਕਤਸਰ , 30 May 2021

Last updated on: May 30, 2021, 00:00 IST

ਪੰਜਾਬ ਚ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਦੀਆਂ ਆਤਮਹੱਤਿਆਵਾਂ ਉੱਤੇ ਦੁੱਖ ਦਾ ਇਜ਼ਹਾਰ ਕਰਦਿਆਂ ਆਮ ਆਦਮੀ ਪਾਰਟੀ  ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਐਮਐਲਏ ਪ੍ਰੋਫੈਸਰ ਬਲਜਿੰਦਰ ਕੌਰ ਨੇ  ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਨਖਿੱਧ ਮੁੱਖ ਮੰਤਰੀ ਕਾਰਨ ਪੰਜਾਬ ਦੇ ਲੋਕ ਸਰਕਾਰ ਵਿੱਚੋਂ ਆਪਣਾ ਵਿਸ਼ਵਾਸ ਖੋ ਚੁੱਕੇ ਹਨ ਜਿਸ ਕਾਰਨ ਉਨ੍ਹਾਂ ਨਾਲ ਵਾਰ ਵਾਰ ਅਜਿਹੀਆਂ ਤਰਾਸਦੀਆਂ ਵਾਪਰ ਰਹੀਆਂ ਹਨ। ਆਪ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਝੂਠਾਂ ਝੂਠਾਂ ਦੀ ਸਰਕਾਰ ਹੀ ਨਹੀਂ ਬਲਕਿ ਅਵੇਸਲੇ ਸ਼ਾਸਕਾਂ ਦੀ ਸਰਕਾਰ ਵੀ ਹੈ।  ਐਤਵਾਰ ਨੂੰ ਵਿਧਾਇਕ ਕੁਲਤਾਰ ਸੰਧਵਾਂ ਮੁਕਤਸਰ ਦੇ ਪਿੰਡ ਕੋਠੇ ਰਾਮਸਰ ਵਿਖੇ ਆਤਮਹੱਤਿਆ ਕਰਨ ਵਾਲੇ 50 ਸਾਲਾ ਕਿਸਾਨ ਦੇ ਘਰ ਦੁੱਖ ਦਾ ਇਜ਼ਹਾਰ ਕਰਨ ਲਈ ਪਹੁੰਚੇ। ਇਸੇ ਸਮੇਂ ਹੀ ਐਮਐਲਏ ਪ੍ਰੋ ਬਲਜਿੰਦਰ ਕੌਰ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿਖੇ ਕਰਜ਼ੇ ਦੀ ਮਾਰ ਨਾ ਝੱਲਦੇ ਹੋਏ 48 ਸਾਲਾ ਕਿਸਾਨ ਵੱਲੋਂ ਕੀਤੀ ਆਤਮ ਹੱਤਿਆ ਦਾ ਦੁੱਖ ਵੰਡਾਉਣ ਪਰਿਵਾਰ ਕੋਲ ਪਹੁੰਚੇ ਸਨ।  ਵਿਧਾਇਕ ਜੈ ਸਿੰਘ ਰੋੜੀ ਵੀ ਹੁਸ਼ਿਆਰਪੁਰ ਦੇ ਪਿੰਡ ਚੱਕ ਨਰਿਆਲ ਵਿਖੇ ਆਤਮਹੱਤਿਆ ਕਰਨ ਵਾਲੇ 42 ਸਾਲਾ ਕਿਸਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ। ਆਗੂਆਂ ਨੇ ਇਸ ਸਮੇਂ ਪਰਿਵਾਰ ਨਾਲ ਅਜਿਹੇ ਦੁੱਖ ਦੇ ਸਮੇਂ ਵਿਚ ਪਾਰਟੀ ਵੱਲੋਂ ਨਾਲ ਖੜ੍ਹਨ ਦਾ ਵਾਅਦਾ ਕਰਦਿਆਂ ਇਸ ਲਈ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਆਪ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪ੍ਰੰਤੂ ਉਹ ਝੂਠ ਦੇ ਪੁਲੰਦੇ ਸਾਬਤ ਹੋਏ ਹਨ ਜਿਸ ਕਾਰਨ ਪੰਜਾਬ ਦੇ ਕਿਸਾਨ ਹੁਣ ਹੋਰ ਕੋਈ ਰਾਹ ਨਾ ਵੇਖਦੇ ਹੋਏ ਆਤਮਹੱਤਿਆ ਉਤੇ ਉਤਾਰੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਇਸ ਧੋਖੇ ਕਾਰਨ 1500 ਤੋਂ ਵੱਧ ਕਿਸਾਨਾਂ ਨੇ ਆਪਣੀ ਜਾਨ ਦੇ ਦਿੱਤੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਉਨ੍ਹਾਂ ਨੂੰ ਨੀਂਦ ਵਿੱਚੋਂ ਜਗਾਉਣ ਲਈ ਹੋਰ ਕਿੰਨੇ ਲੋਕਾਂ ਨੂੰ ਜਾਨ ਗਵਾਉਣੀ ਪਵੇਗੀ।   

ਆਪ ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਸੈਂਕੜੇ ਹੀ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਤੋਂ ਦੁਖੀ ਹੋ ਕੇ ਆਪਣੀਆਂ ਜਾਨਾਂ ਗਵਾ ਦਿੱਤੀਆਂ ਹਨ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਤੇ ਪਰਿਵਾਰਾਂ ਨਾਲ ਦੁੱਖ ਦਾ ਇਕ ਸ਼ਬਦ ਵੀ ਸਾਂਝਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਦੇਸ਼ ਦਾ ਅੰਨਦਾਤਾ ਆਪਣੀ ਜਾਨ ਤੋਂ ਹੱਥ ਧੋ ਰਿਹਾ ਹੈ ਅਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਕਾਂਗਰਸੀ ਆਗੂ ਸੱਤਾ ਅਤੇ ਕੁਰਸੀ ਦੀ ਲੜਾਈ ਵਿੱਚ ਮਸ਼ਰੂਫ਼ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਮੌੰਤਾ ਦਾ ਕਾਰਨ ਕਿਸਾਨਾਂ ਵੱਲੋਂ ਪ੍ਰਾਈਵੇਟ ਅਤੇ ਸਰਕਾਰੀ ਬੈਂਕਾਂ ਤੋਂ ਲਏ ਲੋਨ ਦੀਆਂ ਕਿਸ਼ਤਾਂ ਨਾ ਚੁਕਾਉਣ ਕਾਰਨ ਕਰਜ਼ੇ ਦੇ ਮੱਕੜ ਜਾਲ ਵਿੱਚ ਫਸਣਾ ਹੈ। ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਇਸ ਲਈ ਕਿਸਾਨ ਹੁਣ ਆਪਣੇ ਆਪ ਨੂੰ ਇਸ ਵਿੱਚ ਫਸਿਆ ਮਹਿਸੂਸ ਕਰਦੇ ਮੌਤ ਨੂੰ ਗਲ ਲਗਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਵਾਅਦੇ ਦੇ ਮੁਤਾਬਕ ਆਪਣੇ ਮੈਨੀਫੈਸਟੋ ਵਿਚ ਲਿਖੇ ਅਨੁਸਾਰ ਕਿਸਾਨਾਂ ਦੇ ਕਰਜ਼ੇ ਮੁਆਫ ਕਰਨੇ ਚਾਹੀਦੇ ਸਨ ਪ੍ਰੰਤੂ ਉਹ ਸੱਤਾ ਪ੍ਰਾਪਤੀ ਤੋਂ ਬਾਅਦ ਸਭ ਕੁਝ ਭੁੱਲ ਚੁੱਕੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਚੁੱਕੇ ਹਨ ਪ੍ਰੰਤੂ ਪੰਜਾਬ ਦੇ ਕਿਸੇ ਕਿਸਾਨ ਦਾ ਕਰਜ਼ਾ ਵੀ ਮੁਆਫ ਨਹੀਂ ਕੀਤਾ ਗਿਆ ਹੈ।ਆਪ ਆਗੂਆਂ ਨੇ ਕਿਹਾ ਕਿ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਵਿੱਚ ਫੱਸ ਗਏ ਸਨ ਅਤੇ ਇਸ ਲਈ ਹੀ ਉਨ੍ਹਾਂ ਨੇ ਕਾਂਗਰਸ ਨੂੰ ਵੋਟਾਂ ਪਾ ਕੇ ਸੱਤਾ ਵਿਚ ਬਿਠਾਇਆ ਸੀ ਪ੍ਰੰਤੂ ਕੈਪਟਨ ਅਮਰਿੰਦਰ ਤੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਦਿਆਂ ਸਾਢੇ 4 ਸਾਲ ਉਨ੍ਹਾਂ ਦੀ ਸਾਰ ਨਾ ਲੈ ਕੇ ਆਪਣੇ ਫਾਰਮ ਹਾਊਸ ਵਿੱਚ ਹੀ ਗੁਜ਼ਾਰ ਲਏ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਉਤੇ ਉਤਾਰੂ ਹੋ ਗਏ ਹਨ ਅਤੇ ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ ਦਾ ਸਾਥ ਦਿੰਦਿਆਂ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੇ। ਆਪ ਆਗੂਆਂ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਸਰਕਾਰ ਸਥਾਪਤੀ ਤੋਂ ਬਾਅਦ ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕਰਨ ਦਾ ਯਤਨ ਕਰੇਗੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Jai Kishan Singh Rodi , Kultar Singh Sandhwan , Baljinder Kaur , Prof Baljinder Kaur , Kothe Ramsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD