Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ

Web Admin

Web Admin

5 Dariya News

ਚੰਡੀਗੜ੍ਹ , 30 May 2021

Last updated on: May 30, 2021, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਇਸਤਰੀਆਂ / ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਵੀਂ ਸ਼ੁਰੂ ਕੀਤੀ ਉਡਾਣ ਯੋਜਨਾ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਇਸ ਸਬੰਧੀ ਆਪਣੀ ਮਨਜ਼ੂਰੀ ਦਿੰਦਿਆਂ ਦੱਸਿਆ ਕਿ ਸਟੇਟ ਟਾਸਕ ਫੋਰਸ ਵੱਲੋਂ ਇਸ ਸਕੀਮ ਨੂੰ ਉਚਿਤ ਢੰਗ ਨਾਲ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਵਧੀਆ ਕੁਆਲਟੀ ਦੇ ਸੈਨੇਟਰੀ ਪੈਡ ਖਰੀਦਣ, ਅਸਲ ਲਾਭਪਾਤਰੀਆਂ ਤੱਕ ਵੰਡ ਨੂੰ ਯਕੀਨੀ ਬਣਾਉਣ ਅਤੇ ਸੈਨੇਟਰੀ ਨੈਪਕਿਨ ਦੀ ਕੁਆਲਟੀ ਟੈਸਟਿੰਗ ਸਰਕਾਰ ਵੱਲੋਂ ਮਨਜ਼ੂਰ ਪ੍ਰਵਾਨਿਤ ਸੂਚੀਬੱਧ ਲੈਬਾਰਟਰੀਆਂ ਤੋਂ ਕਰਵਾਉਣ ਵਰਗੇ ਹਰ ਪੱਖ ਦੀ ਨਿਗਰਾਨੀ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਐਸਟੀਐਫ ਦੇ ਚੇਅਰਪਰਸਨ ਹੋਣਗੇ, ਜਦੋਂਕਿ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ,  ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਿੱਤ ਕਮਿਸ਼ਨਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਉੱਚ ਸਿੱਖਿਆ ਵਿਭਾਗ ਦੇ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਜਾਂ ਨਾਮਜ਼ਦ ਵਿਅਕਤੀ ਵਿਸ਼ੇਸ਼ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਇਸ ਦੇ ਮੈਂਬਰਾਂ ਵਜੋਂ ਕੰਮ ਕਰਨਗੇ। ਇਸੇ ਤਰ੍ਹਾਂ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਨੂੰ ਮੈਂਬਰ ਸਕੱਤਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਟੇਟ ਰਿਸੋਰਸ ਸੈਂਟਰ ਫਾਰ ਵੂਮੈਨ (ਐਸ.ਆਰ.ਸੀ.ਡਬਲਯੂ) ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਿਚ “ਉਡਾਣ ਯੋਜਨਾ” ਦੀ ਨਿਗਰਾਨੀ ਅਤੇ ਲਾਗੂ ਕਰਨ ਲਈ ਸਟੇਟ ਟਾਸਕ ਫੋਰਸ (ਐਸ.ਟੀ.ਐਫ.) ਦੀ ਸਹਾਇਤਾ ਕਰਨਗੇ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਇਸ ਮਹਿਲਾ-ਮੁਖੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਰਸਮੀ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਜਨਵਰੀ ਵਿੱਚ ਕੀਤਾ ਸੀ ਜਿਸ ਦਾ ਉਦੇਸ਼ ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਅਤੇ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਦੀ ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣਾ ਹੈ ।

 

Tags: Aruna Chaudhary , Punjab Congress , Government of Punjab , Punjab Government , Punjab , Punjab Social Security , Women and Child Development , International Menstrual Hygiene Day , Punjab Pollution Control Board , PPCB , UDAAN Scheme , Sanitary Pads , Vipul Ujwal , Vimmi Bhullar , Lilly Chaudhary , UDAAN , Menstrual Hygiene Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD